Canada News: ਪੀਐਮ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀਆਂ ਦਾ ਵੱਡਾ ਐਕਸ਼ਨ, ਸੁਰੱਖਿਆ ਏਜੰਸੀਆਂ ਹੋ ਗਈਆਂ ਅਲਰਟ
ਕੈਨੇਡਾ ਦੇ ਕੈਨਨਾਸਕਿਸ ਵਿੱਚ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋਇਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੈਨੇਡਾ ਪਹੁੰਚ ਰਹੇ ਹਨ ਪਰ ਪੀਐਮ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ...

Khalistan Protest in Canada: ਕੈਨੇਡਾ ਦੇ ਕੈਨਨਾਸਕਿਸ ਵਿੱਚ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋਇਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੈਨੇਡਾ ਪਹੁੰਚ ਰਹੇ ਹਨ ਪਰ ਪੀਐਮ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਵੱਲੋਂ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ G7 ਸੰਮੇਲਨ ਵਿੱਚ ਸ਼ਾਮਲ ਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਜੇਲ੍ਹ ਵਰਗੀ ਚੀਜ਼ ਵਿੱਚ ਬੰਦ ਕਰਕੇ ਸੜਕ 'ਤੇ ਰੱਖਿਆ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਨੂੰ ਹੱਥਕੜੀ ਵੀ ਲਾਈ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਅਜਿਹਾ ਪ੍ਰਦਰਸ਼ਨ ਹੋਣ ਦੀ ਸੂਰਤ ਵਿੱਚ ਭਾਰਤੀ ਏਜੰਸੀਆਂ ਅਲਰਟ 'ਤੇ ਹਨ।
ਹਾਸਲ ਜਾਣਕਾਰੀ ਅਨੁਸਾਰ ਕੈਨੇਡਾ ਦੇ ਕੈਲਗਰੀ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੇ ਵਿਰੋਧ ਵਿੱਚ ਖਾਲਿਸਤਾਨੀਆਂ ਨੇ ਇਹ ਰੋਡ ਸ਼ੋਅ ਕੱਢਿਆ। ਕੈਲਗਰੀ ਦੇ ਗੁਰਦੁਆਰਾ ਦਸਮੇਸ਼ ਤੋਂ ਸ਼ੁਰੂ ਹੋਏ ਇਸ ਕਾਫਲੇ ਦੀ ਅਗਵਾਈ ਖਾਲਿਸਤਾਨ ਸਮਰਥਕ ਮਨਜਿੰਦਰ ਸਿੰਘ ਕਰ ਰਹੇ ਸਨ। ਖਾਲਿਸਤਾਨੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੱਤੀ ਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਦੇ ਦੁਸ਼ਮਣ ਹਨ। ਖਾਲਿਸਤਾਨੀਆਂ ਨੇ ਕਿਹਾ ਕਿ ਅਸੀਂ ਇੱਥੇ ਪ੍ਰਧਾਨ ਮੰਤਰੀ ਮੋਦੀ ਦੀ ਰਾਜਨੀਤੀ ਨੂੰ ਖਤਮ ਕਰਨ ਲਈ ਇਕੱਠੇ ਹੋਏ ਹਾਂ। ਅਸੀਂ ਕੈਨੇਡਾ ਨੂੰ ਸੁਰੱਖਿਅਤ ਬਣਾਉਣਾ ਚਾਹੁੰਦੇ ਹਾਂ। ਖਾਲਿਸਤਾਨੀਆਂ ਨੇ ਧਮਕੀ ਦਿੱਤੀ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਵਿੱਚ ਰਹਿਣਗੇ, ਉਹ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਕੈਨਨਾਸਕਿਸ ਵਿੱਚ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਜਰਮਨ ਚਾਂਸਲਰ ਫ੍ਰੈਡਰਿਕ ਮਰਜ਼, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਸੋਮਵਾਰ ਨੂੰ ਸੰਮੇਲਨ ਲਈ ਕੈਨੇਡਾ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਆਪਣਾ ਸਾਈਪ੍ਰਸ ਦੌਰਾ ਖਤਮ ਕਰਨ ਤੋਂ ਬਾਅਦ ਕੈਨੇਡਾ ਪਹੁੰਚੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















