ਪੜਚੋਲ ਕਰੋ

Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ

Canada News: ਕੈਨੇਡਾ ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ

Canada News: ਕੈਨੇਡਾ ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ ਨਾਲ ਵਧੇ ਤਣਾਅ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਇਸ ਸਖਤੀ ਕੀਤੀ ਹੈ। ਇਸ ਨਾਲ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਖੱਜਲ-ਖੁਆਰੀ ਵੀ ਵਧ ਸਕਦੀ ਹੈ।


ਦਰਅਸਲ ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ‘ਤੇ ਹੋਰ ਸਖ਼ਤ ਸੁਰੱਖਿਆ ਉਪਾਵਾਂ ਦਾ ਸਾਹਮਣਾ ਕਰਨਾ ਪਵੇਗਾ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਇਹ ਨਵੇਂ ਅਸਥਾਈ ਪ੍ਰੋਟੋਕੋਲ ਦਾ ਹਿੱਸਾ ਹੈ। ਫੈਡਰਲ ਸਰਕਾਰ ਵੱਲੋਂ ਨਵੇਂ ਸੁਰੱਖਿਆ ਨਿਯਮ ਲਿਆਂਦੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਦਿਆਂ ਭਾਰਤ ਜਾਣ ਵਾਲੇ ਮੁਸਾਫ਼ਰਾਂ ਦੀ ਬਾਰੀਕੀ ਨਾਲ ਪੁਣ-ਛਾਣ ਕੀਤੀ ਜਾਵੇਗੀ ਤੇ ਬਾਰਡਰ ਅਫ਼ਸਰ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਵੀ ਲੈਣਗੇ।

ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਕਿਹਾ, “ਟਰਾਂਸਪੋਰਟ ਕੈਨੇਡਾ ਨੇ ਚੌਕਸੀ ਵਜੋਂ ਅਸਥਾਈ ਵਾਧੂ ਸੁਰੱਖਿਆ ਜਾਂਚ ਉਪਾਅ ਲਾਗੂ ਕੀਤੇ ਹਨ।’’ ਉਨ੍ਹਾਂ ਜਨਤਾ ਦੀ ਰੱਖਿਆ ਕਰਨ ਤੇ ਹਵਾਈ ਯਾਤਰਾ ਦੀ ਅਖੰਡਤਾ ਨੂੰ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਨਵੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕੈਨੇਡੀਅਨ ਏਅਰ ਟ੍ਰਾਂਸਪੋਰਟ ਸਕਿਉਰਿਟੀ ਅਥਾਰਿਟੀ ਨੂੰ ਸੌਂਪੀ ਗਈ ਹੈ।

 

ਦੱਸ ਦਈਏ ਕਿ ਕੈਨੇਡੀਅਨ ਹਵਾਈ ਅੱਡਿਆਂ ਦੇ ਖ਼ਾਸ ਖੇਤਰਾਂ ਵਿੱਚ ਮੁਸਾਫ਼ਰਾਂ ਦੇ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲੈਣ ਦਾ ਕੰਮ ਕੈਨੇਡੀਅਨ ਏਅਰ ਟ੍ਰਾਂਸਪੋਰਟ ਸਕਿਉਰਿਟੀ ਅਥਾਰਿਟੀ ਵੱਲੋਂ ਹੀ ਕੀਤਾ ਜਾਂਦਾ ਹੈ। ਸੂਤਰਾਂ ਮੁਤਾਬਕ ਮੁਸਾਫ਼ਰਾਂ ਦੀ ਸਕਰੀਨਿੰਗ ਦਾ ਮਕਸਦ ਇਹ ਵੀ ਹੈ ਕਿ ਕਿਤੇ ਸਬੰਧਤ ਮੁਸਾਫ਼ਰ ਕਿਸੇ ਮਾਮਲੇ ਵਿੱਚ ਲੋੜੀਂਦਾ ਤਾਂ ਨਹੀਂ। ਇਸ ਤੋਂ ਇਲਾਵਾ ਕੈਰੀ ਬੈਗ ਨੂੰ ਐਕਸਰੇ ਮਸ਼ੀਨਾਂ ਵਿੱਚੋਂ ਲੰਘਾਉਣਾ ਤੇ ਹੱਥਾਂ ਨਾਲ ਮੁਸਾਫ਼ਰਾਂ ਦੀ ਤਲਾਸ਼ੀ ਵੀ ਲਈ ਜਾਂਦੀ ਹੈ। ਕੈਨੇਡੀਅਨ ਏਅਰ ਟਰਾਂਸਪੋਰਟ ਸਕਿਉਰਿਟੀ ਅਥਾਰਿਟੀ (CATSA) ਵਧੀ ਹੋਈ ਸਕਰੀਨਿੰਗ ਦੀ ਨਿਗਰਾਨੀ ਕਰੇਗੀ, ਜਿਸ ਵਿੱਚ ਟ੍ਰੇਸ ਦਾ ਪਤਾ ਲਾਉਣ ਲਈ ਹੱਥਾਂ ਦੇ ਸਵੈਬ ਤੇ ਯਾਤਰੀਆਂ ਤੇ ਉਨ੍ਹਾਂ ਦੇ ਲਿਜਾਣ ਵਾਲੇ ਸਾਮਾਨ ਦੀ ਵਧੇਰੇ ਚੰਗੀ ਤਰ੍ਹਾਂ ਸਰੀਰਕ ਜਾਂਚ ਸ਼ਾਮਲ ਹੈ।


ਏਅਰ ਕੈਨੇਡਾ ਨੇ ਭਾਰਤੀ ਟਿਕਾਣਿਆਂ ਲਈ ਜਾਣ ਵਾਲੇ ਯਾਤਰੀਆਂ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤੇ ਸਨ , ਜਿਨ੍ਹਾਂ ‘ਚ ਕਿਹਾ ਗਿਆ ਹੈ ਕਿ ਟਰਾਂਸਪੋਰਟ ਕੈਨੇਡਾ ਵੱਲੋਂ ਭਾਰਤ ਦੀ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਲਈ ਸਖ਼ਤ ਸੁਰੱਖਿਆ ਆਦੇਸ਼ ਦੇ ਕਾਰਨ, ਤੁਹਾਡੀ ਆਉਣ ਵਾਲੀ ਉਡਾਣ ਲਈ ਸੁਰੱਖਿਆ ਉਡੀਕ ਦਾ ਸਮਾਂ ਉਮੀਦ ਨਾਲੋਂ ਲੰਬਾ ਹੋ ਸਕਦਾ ਹੈ। ਇਸ ਵਿੱਚ ਕਿਹਾ ਗਿਆ ਹੈ, ‘‘ਤੁਹਾਡੀਆਂ ਯਾਤਰਾ ਯੋਜਨਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਘਟਾਉਣ ਲਈ, ਅਸੀਂ ਤੁਹਾਨੂੰ ਆਪਣੀ ਉਡਾਣ ਦੇ ਰਵਾਨਾ ਹੋਣ ਤੋਂ ਚਾਰ ਘੰਟੇ ਪਹਿਲਾਂ ਹਵਾਈ ਅੱਡੇ ਪਹੁੰਚਣ ਦੀ ਸਿਫ਼ਾਰਸ਼ ਕਰਦੇ ਹਾਂ।’’

ਕੈਨੇਡੀਅਨ ਅਧਿਕਾਰੀਆਂ ਨੇ ਅਜੇ ਪੂਰੀ ਤਰ੍ਹਾਂ ਇਹ ਨਹੀਂ ਦੱਸਿਆ ਕਿ ਇਹ ਵਧੀ ਚੈਕਿੰਗ ਕਿੰਨੇ ਸਮੇਂ ਤੱਕ ਚੱਲੇਗੀ। ਸਥਿਤੀ ਦੇ ਮੱਦੇਨਜ਼ਰ, ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਸਰਕਾਰ ਕੋਲ ਖ਼ਤਰੇ ਬਾਰੇ ਚਿੰਤਾ ਜ਼ਾਹਰ ਕੀਤੀ ਸੀ। ਇਸ ਕਾਰਨ ਚੌਕਸੀ ਵਜੋਂ ਟਰਾਂਸਪੋਰਟ ਕੈਨੇਡਾ ਨੇ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ਵਾਲੀਆਂ ਏਅਰ ਇੰਡੀਆ ਦੀਆਂ ਉਡਾਣਾਂ ਲਈ ਸੁਰੱਖਿਆ ਪ੍ਰੋਟੋਕੋਲ ਵਧਾ ਦਿੱਤੇ ਹਨ। ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਨੇ ਕਿਹਾ ਹੈ ਕਿ ਵਧੇ ਹੋਏ ਸੁਰੱਖਿਆ ਉਪਾਅ ਅਸਥਾਈ ਹਨ, ਜਿਸ ਬਾਰੇ ਕੋਈ ਖ਼ਾਸ ਅੰਤ ਤਾਰੀਖ਼ ਨਹੀਂ ਦੱਸੀ ਗਈ। ਅਧਿਕਾਰੀ ਯਾਤਰੀਆਂ ਨੂੰ ਚੌਕਸ ਰਹਿਣ ਤੇ ਪ੍ਰੇਸ਼ਾਨੀ ਮੁਕਤ ਯਾਤਰਾ ਲਈ ਅੱਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦੇ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget