ਪੜਚੋਲ ਕਰੋ

Good News: ਇਤਿਹਾਸਕ ਫੈਸਲਾ, ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦਏਗੀ ਮੁਆਵਜ਼ਾ; ਸਰਕਾਰੀ ਫੰਡਾਂ 'ਚੋਂ...

Canada News: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੰਜਾਬੀਆਂ ਦੇ ਚਿਹਰਿਆਂ ਉੱਪਰ ਖੁਸ਼ੀ ਲਿਆ ਦਿੱਤੀ ਹੈ। ਕੈਨੇਡਾ ਜਾਣ ਦੀ ਇੱਛਾ ਦੇ ਚਲਦਿਆਂ ਕਈ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ...

Canada News: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੰਜਾਬੀਆਂ ਦੇ ਚਿਹਰਿਆਂ ਉੱਪਰ ਖੁਸ਼ੀ ਲਿਆ ਦਿੱਤੀ ਹੈ। ਕੈਨੇਡਾ ਜਾਣ ਦੀ ਇੱਛਾ ਦੇ ਚਲਦਿਆਂ ਕਈ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਇਸੇ ਮਾਮਲੇ ਨੂੰ ਧਿਆਨ 'ਚ ਰੱਖਦੇ ਹੋਏ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਅਤੇ ਪੀ.ਆਰ. (PR) ਦੇ ਨਾਂ 'ਤੇ ਹੋਣ ਵਾਲੀ ਠੱਗੀ ਨੂੰ ਰੋਕਣ ਅਤੇ ਪੀੜਤਾਂ ਨੂੰ ਰਾਹਤ ਦੇਣ ਲਈ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। 15 ਜੁਲਾਈ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮਾਂ ਅਨੁਸਾਰ, ਜੇਕਰ ਕੋਈ ਲਾਇਸੰਸਸ਼ੁਦਾ ਇਮੀਗ੍ਰੇਸ਼ਨ ਕੰਸਲਟੈਂਟ ਕਿਸੇ ਵਿਦਿਆਰਥੀ ਜਾਂ ਵਰਕਰ ਨਾਲ ਠੱਗੀ ਮਾਰਦਾ ਹੈ, ਤਾਂ ਪੀੜਤ ਨੂੰ ਸਰਕਾਰੀ ਫੰਡ 'ਚੋਂ ਮੁਆਵਜ਼ਾ ਦਿੱਤਾ ਜਾਵੇਗਾ।

ਪੰਜਾਬ ਅਤੇ ਗੁਜਰਾਤ ਉੱਪਰ ਸਭ ਤੋਂ ਵੱਧ ਅਸਰ 

ਜਾਣਕਾਰੀ ਅਨੁਸਾਰ, ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਹਜ਼ਾਰਾਂ ਪਰਿਵਾਰਾਂ 'ਤੇ ਪਵੇਗਾ ਜੋ ਲੱਖਾਂ ਰੁਪਏ ਖਰਚ ਕੇ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਦੇ ਹਨ। ਰਿਪੋਰਟਾਂ ਮੁਤਾਬਕ, ਕੈਨੇਡਾ ਵਿੱਚ ਫੜੇ ਗਏ ਲਗਭਗ 10,000 ਫਰਜ਼ੀ ਐਡਮਿਸ਼ਨ ਲੈਟਰਾਂ ਵਿੱਚੋਂ 80 ਫੀਸਦੀ ਮਾਮਲੇ ਇਕੱਲੇ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ।

ਧੋਖਾਧੜੀ ਕਰਨ ਵਾਲੇ ਏਜੰਟਾਂ ਖਿਲਾਫ ਹੋਏਗੀ ਸਖ਼ਤ ਕਾਰਵਾਈ

ਜਾਣਕਾਰੀ ਲਈ ਦੱਸ ਦੇਈਏ ਕਿ ਕੈਨੇਡਾ ਦੇ ਨਵੇਂ ਇਮੀਗ੍ਰੇਸ਼ਨ ਨਿਯਮਾਂ ਮੁਤਾਬਕ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ 'ਤੇ 9 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ 2 ਸਾਲ ਤੱਕ ਦੀ ਜੇਲ੍ਹ ਵੀ ਹੋ ਸਕਦੀ ਹੈ, ਜਦਕਿ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਸਰਕਾਰੀ ਫੰਡਾਂ 'ਚੋਂ ਮੁਆਵਜ਼ਾ ਦਿੱਤਾ ਜਾਵੇਗਾ। ਇਹ ਫੰਡ ਉਨ੍ਹਾਂ ਲੋਕਾਂ ਲਈ ਉਪਲਬਧ ਹੋਵੇਗਾ ਜੋ 23 ਨਵੰਬਰ 2021 ਤੋਂ ਬਾਅਦ ਠੱਗੀ ਦਾ ਸ਼ਿਕਾਰ ਹੋਏ ਹਨ। ਅਪ੍ਰੈਲ 2027 ਤੋਂ ਸਰਕਾਰ ਲਾਇਸੰਸਸ਼ੁਦਾ ਕੰਸਲਟੈਂਟਸ ਦੀ ਇੱਕ ਆਨਲਾਈਨ ਜਨਤਕ ਸੂਚੀ ਜਾਰੀ ਕਰੇਗੀ, ਜਿਸ ਵਿੱਚ ਉਨ੍ਹਾਂ ਦਾ ਪਿਛਲਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਵੇਰਵਾ ਹੋਵੇਗਾ। ਇੱਕ ਪਾਸੇ ਜਿੱਥੇ ਕੈਨੇਡੀਅਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਠੱਗੀ ਖ਼ਿਲਾਫ਼ ਸਖ਼ਤੀ ਕੀਤੀ ਹੈ, ਉੱਥੇ ਹੀ ਪੰਜਾਬੀ ਵਿਦਿਆਰਥੀਆਂ ਲਈ ਪੀ.ਆਰ. ਦੇ ਨਿਯਮਾਂ ਨੇ ਚਿੰਤਾ ਵਧਾ ਦਿੱਤੀ ਹੈ। 

ਕੈਨੇਡਾ ਸਰਕਾਰ ਨੇ ਫੂਡ ਅਤੇ ਸਰਵਿਸ ਸੈਕਟਰ (ਜਿਵੇਂ ਕਿ ਸਬਵੇਅ, ਟਿਮ ਟੌਰਟਨਸ, ਗੈਸ ਸਟੇਸ਼ਨ) ਨੂੰ ਆਪਣੀ ਪ੍ਰਾਇਓਰਿਟੀ ਲਿਸਟ ਵਿੱਚੋਂ ਹਟਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਸੈਕਟਰਾਂ 'ਚ ਕੰਮ ਕਰਨ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਲਈ ਪੱਕੇ ਹੋਣਾ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮੁਸ਼ਕਲ ਹੋਵੇਗਾ। ਹੁਣ ਸਰਕਾਰ ਸਿਰਫ਼ ਹੈਲਥਕੇਅਰ, ਕੰਸਟ੍ਰਕਸ਼ਨ ਅਤੇ ਸਾਇੰਸ ਵਰਗੇ ਸੈਕਟਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਹੀ ਪੀ.ਆਰ. ਦੀ ਤਰਜੀਹ ਦੇ ਰਹੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget