ਜਸਟਿਨ ਟਰੂਡੋ ਦੇਣਗੇ ਅਸਤੀਫਾ! ਸੰਸਦ ਨੂੰ ਸੰਬੋਧਨ ਕਰਦਿਆਂ ਹੋਇਆਂ ਕਰ ਸਕਦੇ ਵੱਡਾ ਐਲਾਨ
Canada Justin Trudeau: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਇਹ ਬਹੁਤ ਚੁਣੌਤੀਪੂਰਨ ਦੌਰ ਹੈ। ਅਸਤੀਫੇ ਦੀ ਮੰਗ ਦੇ ਵਿਚਕਾਰ ਉਨ੍ਹਾਂ ਦੀ ਸਥਿਤੀ ਨੂੰ ਖਤਰਾ ਹੈ। ਹੁਣ ਸਭ ਦੀਆਂ ਨਜ਼ਰਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਗਲੇ ਕਦਮ 'ਤੇ ਹਨ।
Canada Justin Trudeau: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਗਾਤਾਰ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਉਭਰਨ ਤੋਂ ਪਹਿਲਾਂ ਹੀ ਟਰੂਡੋ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਨਿਊ ਡੈਮੋਕ੍ਰੇਟਿਕ ਪਾਰਟੀ (NDP) ਦੇ ਨੇਤਾ ਜਗਮੀਤ ਸਿੰਘ ਨੇ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ 23 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਪੱਤਰ ਵੀ ਲਿਖਿਆ ਹੈ।
ਜਗਮੀਤ ਸਿੰਘ ਨੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਦੇ ਅਸਤੀਫੇ ਤੋਂ ਬਾਅਦ ਜਸਟਿਨ ਟਰੂਡੋ ਨੂੰ ਅਹੁਦਾ ਛੱਡਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੇ ਚੋਣਾਂ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਘੱਟ ਗਿਣਤੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੀ ਗੱਲ ਕੀਤੀ। ਸਿੰਘ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਅਹੁਦੇ 'ਤੇ ਬਣੇ ਨਹੀਂ ਰਹਿਣਾ ਚਾਹੀਦਾ।
ਕੈਨੇਡਾ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਜਸਟਿਨ ਟਰੂਡੋ ਅਸਤੀਫੇ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ। ਸੀਸੀਟੀਵੀ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਟਰੂਡੋ ਨੇ ਕੈਬਨਿਟ ਨੂੰ ਸੂਚਿਤ ਕੀਤਾ ਹੈ ਕਿ ਉਹ ਅਸਤੀਫਾ ਦੇਣ ਦੀ ਯੋਜਨਾ ਬਣਾ ਰਹੇ ਹਨ ਅਤੇ ਸੰਸਦ ਨੂੰ ਸੰਬੋਧਨ ਕਰ ਸਕਦੇ ਹਨ।
ਜਗਮੀਤ ਸਿੰਘ ਨੇ ਜਸਟਿਨ ਟਰੂਡੋ ਦੀਆਂ ਨੀਤੀਆਂ ਅਤੇ ਫੈਸਲਿਆਂ 'ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਲੋਕਾਂ ਨੂੰ ਕਰਿਆਨੇ ਦਾ ਸਮਾਨ ਖਰੀਦਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਪੀੜ੍ਹੀਆਂ ਲਈ ਕਿਫਾਇਤੀ ਰਿਹਾਇਸ਼ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ ਅਤੇ ਟਰੰਪ ਦੇ ਟੈਰਿਫ ਦੀ ਧਮਕੀ ਕੈਨੇਡਾ ਵਿੱਚ ਹਜ਼ਾਰਾਂ ਨੌਕਰੀਆਂ ਨੂੰ ਖਤਰੇ ਵਿੱਚ ਪਾ ਰਹੀ ਹੈ। ਸਿੰਘ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਅਹਿਮ ਮੁੱਦਿਆਂ ਨੂੰ ਛੱਡ ਕੇ ਪਾਰਟੀ ਦੇ ਅੰਦਰੂਨੀ ਕਲੇਸ਼ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਟਰੂਡੋ ਹੁਣ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਦੇ ਯੋਗ ਨਹੀਂ ਰਹੇ।
LESS THAN a week ago, Justin Trudeau scolded Americans because we "voted for a second time to not elect [America's] first woman president."
— Yitz Friedman (@friedman_yitz) December 16, 2024
TODAY: Trudeau's female Finance Minister resigned because Justin tried to fire her for disagreeing with him.
Classic Woke narcissism. pic.twitter.com/ev074uvo2P
ਭਾਰਤ ਖਿਲਾਫ ਬਿਆਨਬਾਜ਼ੀ ਕਰਨ ਵਾਲੇ ਜਸਟਿਨ ਟਰੂਡੋ ਹੁਣ ਆਪਣਾ ਅਹੁਦਾ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਨੇ ਸੰਭਾਵਿਤ ਅਸਤੀਫੇ ਦੇ ਵਿਕਲਪਾਂ 'ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਮਰੀਕਾ ਵਿਚ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਕੈਨੇਡਾ 'ਤੇ ਟੈਕਸ ਵਧਾ ਦਿੱਤਾ ਜਾਵੇਗਾ। ਟਰੰਪ ਦੇ ਇਸ ਐਲਾਨ ਦਾ ਕੈਨੇਡਾ ਦੀ ਅਰਥਵਿਵਸਥਾ ਅਤੇ ਟਰੂਡੋ ਦੀ ਸਥਿਤੀ ਦੋਹਾਂ 'ਤੇ ਮਾੜਾ ਅਸਰ ਪਿਆ ਹੈ।