Canada News: ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ! 10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ
ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਇੱਕ ਪਾਸੇ ਕੈਨੇਡਾ ਵਿੱਚ ਲਗਪਗ ਪੰਜ ਲੱਖ ਪੰਜਾਬੀ ਨੌਜਵਾਨ ਡਿਪੋਰਟ ਹੋਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ ਤੇ ਦੂਜੇ ਪਾਸੇ ਇਹ ਖਦਸ਼ਾ ਹੈ

Canada News: ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਲੱਗ ਰਿਹਾ ਹੈ। ਇੱਕ ਪਾਸੇ ਕੈਨੇਡਾ ਵਿੱਚ ਲਗਪਗ ਪੰਜ ਲੱਖ ਪੰਜਾਬੀ ਨੌਜਵਾਨ ਡਿਪੋਰਟ ਹੋਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ ਤੇ ਦੂਜੇ ਪਾਸੇ ਇਹ ਖਦਸ਼ਾ ਹੈ ਕਿ ਕੈਨੇਡਾ ਵਿੱਚ 10 ਲੱਖ ਨੌਕਰੀਆਂ ਖਤਮ ਹੋ ਜਾਣਗੀਆਂ ਤੇ ਇਨ੍ਹਾਂ ਵਿੱਚੋਂ ਪੰਜ ਲੱਖ ਨੌਕਰੀਆਂ ਇਕੱਲੇ ਓਨਟਾਰੀਓ ਸੂਬੇ ਵਿੱਚ ਹੀ ਖਤਮ ਹੋ ਸਕਦੀਆਂ ਹਨ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੇ ਇਸ ਬਿਆਨ ਤੋਂ ਬਾਅਦ ਪੰਜਾਬੀ ਮੂਲ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।
ਡੱਗ ਫੋਰਡ ਨੇ ਅਲਬਰਟਾ ਨੂੰ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਦੱਸਿਆ ਹੈ। ਇਸ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਆਉਂਦਾ ਹੈ। ਡੋਨਾਲਡ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਲਗਾਏ ਗਏ ਟੈਕਸਾਂ ਦੇ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਸੰਘੀ ਸਰਕਾਰ ਨੂੰ ਸਖ਼ਤ ਜਵਾਬ ਦੇਣਾ ਪਵੇਗਾ। ਕੈਨੇਡਾ ਵਿੱਚ ਨੌਕਰੀਆਂ ਦੇ ਖੁੱਸਣ ਦੀ ਗਿਣਤੀ ਟੈਕਸਾਂ ਦੁਆਰਾ ਸਿੱਧੇ ਤੌਰ 'ਤੇ ਪ੍ਰਭਾਵਿਤ ਖੇਤਰਾਂ 'ਤੇ ਨਿਰਭਰ ਕਰੇਗੀ, ਪਰ ਡੱਗ ਫੋਰਡ ਸਰਕਾਰ ਦਾ ਮੰਨਣਾ ਹੈ ਕਿ ਓਨਟਾਰੀਓ ਵਿੱਚ ਇਹ ਗਿਣਤੀ 450,000 ਤੋਂ 500,000 ਦੇ ਵਿਚਕਾਰ ਹੋ ਸਕਦੀ ਹੈ।
ਦੱਸ ਦਈਏ ਕਿ ਓਨਟਾਰੀਓ ਇੱਕ ਅਜਿਹਾ ਸੂਬਾ ਹੈ ਜਿਸ ਵਿੱਚ ਟੋਰਾਂਟੋ, ਬਰੈਂਪਟਨ, ਮਿਸੀਸਾਗਾ, ਓਟਾਵਾ ਵਰਗੇ ਖੇਤਰ ਸ਼ਾਮਲ ਹਨ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਕੰਮ ਕਰਦੇ ਹਨ। ਪ੍ਰੀਮੀਅਰ ਡੱਗ ਫੋਰਡ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਟੀਮ ਕੈਨੇਡਾ ਵਜੋਂ ਕੰਮ ਕਰਨਾ ਚਾਹੀਦਾ ਹੈ ਤੇ ਅਮਰੀਕੀ ਸਾਮਾਨਾਂ 'ਤੇ ਜਵਾਬੀ ਟੈਰਿਫ ਦੀ ਨੀਤੀ ਬਣਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਯਾਦ ਰਹੇ ਪੰਜਾਬੀ ਭਾਈਚਾਰੇ ਦੇ ਜ਼ਿਆਦਾਤਰ ਲੋਕ ਓਨਟਾਰੀਓ ਵਿੱਚ ਨੌਕਰੀ ਕਰਦੇ ਹਨ। ਪੰਜ ਲੱਖ ਨੌਕਰੀਆਂ ਦੀ ਛਾਂਟੀ ਕਾਰਨ ਪੰਜਾਬੀ ਭਾਈਚਾਰਾ ਬਹੁਤ ਚਿੰਤਤ ਹੈ ਕਿਉਂਕਿ ਪੰਜਾਬੀ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਤੇ ਛਾਂਟੀ ਦਾ ਸ਼ਿਕਾਰ ਹੋਣਗੇ। ਤੀਜੇ ਨੰਬਰ 'ਤੇ ਬੀਸੀ ਖੇਤਰ ਹੈ, ਜਿੱਥੇ ਪੰਜਾਬੀ ਭਾਈਚਾਰਾ ਵੱਡੀ ਗਿਣਤੀ ਵਿੱਚ ਮੌਜੂਦ ਹੈ। ਇਨ੍ਹਾਂ ਵਿੱਚੋਂ ਵੈਨਕੂਵਰ, ਸਰੀ ਤੇ ਵਿਕਟੋਰੀਆ ਖੇਤਰ ਪ੍ਰਮੁੱਖ ਹਨ।
ਇਸ ਤੋਂ ਪਹਿਲਾਂ ਤਾਜ਼ਾ ਅੰਕੜਿਆਂ ਵਿੱਚ ਕੈਨੇਡਾ ਵਿੱਚ ਲਗਪਗ 5 ਲੱਖ ਨੌਜਵਾਨ ਡਿਪੋਰਟ ਹੋਣ ਦੇ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ। ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਕੈਨੇਡਾ ਦਾ ਬੈਕਲਾਗ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਵਧ ਰਿਹਾ ਹੈ। 4 ਨਵੰਬਰ, 2023 ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ, 30 ਸਤੰਬਰ, 2024 ਤੱਕ ਬੈਕਲਾਗ 1,097,000 ਅਰਜ਼ੀਆਂ ਸੀ ਜਿਨ੍ਹਾਂ ਵਿੱਚੋਂ ਲਗਪਗ 40 ਪ੍ਰਤੀਸ਼ਤ ਪੰਜਾਬੀ ਮੂਲ ਦੇ ਹਨ। ਇਨ੍ਹਾਂ ਫਾਈਲਾਂ ਨੂੰ ਕਲੀਅਰ ਨਹੀਂ ਕੀਤਾ ਜਾ ਰਿਹਾ ਹੈ। ਸਮੱਸਿਆ ਇਹ ਹੈ ਕਿ ਇੱਕ ਪਾਸੇ ਵਰਕ ਵੀਜ਼ਾ ਖਤਮ ਹੋਣ ਵਾਲਾ ਹੈ ਤੇ ਦੂਜੇ ਪਾਸੇ ਸਰਕਾਰ ਪੀਆਰ ਫਾਈਲ ਨੂੰ ਕਲੀਅਰ ਨਹੀਂ ਕਰ ਰਹੀ।
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
