ਪੜਚੋਲ ਕਰੋ

Canada News: ਕੈਨੇਡਾ ਤੋਂ 5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ! ਪੀਐਮ ਦੀ ਦੌੜ 'ਚ ਸ਼ਾਮਲ ਹੁੰਦਿਆਂ ਹੀ ਰੂਬੀ ਢੱਲਾ ਦਾ ਵੱਡਾ ਐਲਾਨ

ਹੁਣ ਭਾਰਤੀ ਮੂਲ ਦੀ ਰੂਬੀ ਢੱਲਾ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਈ ਹੈ। ਰੂਬੀ ਨੇ 22 ਜਨਵਰੀ ਨੂੰ ਜਸਟਿਨ ਟਰੂਡੋ ਦੀ ਥਾਂ ਲੈਣ ਲਈ ਅਧਿਕਾਰਤ ਤੌਰ 'ਤੇ ਆਪਣੀ ਨਾਮਜ਼ਦਗੀ ਦਾਖਲ ਕੀਤੀ।

Ruby Dhalla enters Canada PM Race: ਹੁਣ ਭਾਰਤੀ ਮੂਲ ਦੀ ਰੂਬੀ ਢੱਲਾ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਈ ਹੈ। ਰੂਬੀ ਨੇ 22 ਜਨਵਰੀ ਨੂੰ ਜਸਟਿਨ ਟਰੂਡੋ ਦੀ ਥਾਂ ਲੈਣ ਲਈ ਅਧਿਕਾਰਤ ਤੌਰ 'ਤੇ ਆਪਣੀ ਨਾਮਜ਼ਦਗੀ ਦਾਖਲ ਕੀਤੀ। ਲਿਬਰਲ ਪਾਰਟੀ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਚੋਣ ਲੜਨ ਦੀ ਮਨਜ਼ੂਰੀ ਦੇ ਦਿੱਤੀ। ਜੇਕਰ ਰੂਬੀ ਢੱਲਾ ਜਸਟਿਨ ਟਰੂਡੋ ਦੀ ਜਗ੍ਹਾ ਚੁਣੀ ਜਾਂਦੀ ਹੈ, ਤਾਂ ਉਹ ਕੈਨੇਡਾ ਦੀ ਪਹਿਲੀ ਅਸ਼ਵੇਤ ਔਰਤ ਪ੍ਰਧਾਨ ਮੰਤਰੀ ਬਣ ਜਾਵੇਗੀ। 

ਰੂਬੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜੇਕਰ ਉਹ ਪੀਐਮ ਚੁਣੀ ਜਾਂਦੀ ਹੈ ਤਾਂ ਉਹ ਦੇਸ਼ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢ ਦੇਵੇਗੀ। ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ ਕੈਨੇਡਾ ਵਿੱਚ 500,000 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਬਿਲਕੁਲ ਸਹੀ ਨਹੀਂ ਹੈ। ਪ੍ਰਵਾਸੀਆਂ ਦੀ ਧੀ ਹੋਣ ਦੇ ਨਾਤੇ ਮੈਂ ਜਾਣਦੀ ਹਾਂ ਕਿ ਉਹ ਦੇਸ਼ ਦੇ ਵਿਕਾਸ ਵਿੱਚ ਕੀ ਯੋਗਦਾਨ ਪਾਉਂਦੇ ਹਨ, ਪਰ ਸਾਨੂੰ ਦੇਸ਼ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਤੇ ਮਨੁੱਖੀ ਤਸਕਰੀ ਨੂੰ ਰੋਕਣ ਦੀ ਲੋੜ ਹੈ। ਮੈਂ ਤੁਹਾਡੇ ਨਾਲ ਵਾਅਦਾ ਕਰਦੀ ਹਾਂ ਕਿ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਮੈਂ ਚੋਣਵੇਂ ਤੌਰ 'ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਾਂਗੀ।

ਦੱਸ ਦਈਏ ਕਿ ਰੂਬੀ ਢੱਲਾ ਤਿੰਨ ਵਾਰ ਸੰਸਦ ਮੈਂਬਰ ਰਹੀ ਹੈ। ਉਹ ਕਾਰੋਬਾਰੀ ਔਰਤ ਤੇ ਇੱਕ ਮੋਟੀਵੇਸ਼ਨਲ ਸਪੀਕਰ ਵੀ ਹੈ। ਉਸ ਨੇ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਮਾਡਲਿੰਗ ਵੀ ਕੀਤੀ ਹੈ। ਜਦੋਂ ਉਹ ਸਿਰਫ਼ 10 ਸਾਲ ਦੀ ਸੀ ਤਾਂ ਉਸ ਨੇ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪ੍ਰੇਸ਼ਨ ਬਲੂਸਟਾਰ ਤੇ ਪੰਜਾਬ ਦੀ ਸਥਿਤੀ ਬਾਰੇ ਇੱਕ ਪੱਤਰ ਲਿਖਿਆ ਸੀ। ਇੰਦਰਾ ਗਾਂਧੀ ਨੇ ਵੀ ਇਸ ਚਿੱਠੀ ਦਾ ਜਵਾਬ ਦਿੱਤਾ ਸੀ। ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਪੱਤਰ ਦਾ ਜ਼ਿਕਰ ਕੀਤਾ ਸੀ ਤੇ ਰੂਬੀ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਸੀ। ਹਾਲਾਂਕਿ ਇਸ ਤੋਂ ਥੋੜ੍ਹੀ ਦੇਰ ਬਾਅਦ ਇੰਦਰਾ ਗਾਂਧੀ ਨੂੰ ਉਸ ਦੇ ਅੰਗ ਰੱਖਿਅਕਾਂ ਨੇ ਗੋਲੀ ਮਾਰ ਦਿੱਤੀ ਸੀ।

ਸਿਆਸੀ ਜੀਵਨ ਦੀ ਗੱਲ ਕਰੀਏ ਤਾਂ ਰੂਬੀ 14 ਸਾਲ ਦੀ ਉਮਰ ਤੋਂ ਲਿਬਰਲ ਪਾਰਟੀ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ 'ਕੈਨੇਡਾ ਦੀ ਵਾਪਸੀ ਹੁਣ ਸ਼ੁਰੂ ਹੁੰਦੀ ਹੈ' ਦਾ ਨਾਅਰਾ ਦਿੱਤਾ ਹੈ। ਹਿੰਦੀ ਵਿੱਚ ਬੋਲਦੇ ਹੋਏ ਉਨ੍ਹਾਂ ਕਿਹਾ, "ਕੈਨੇਡਾ ਵਿੱਚ ਸਾਡੇ ਸਾਰੇ ਮੁੱਖ ਕਾਰੋਬਾਰੀ ਲੋਕਾਂ ਤੇ ਕਾਮਿਆਂ ਨੂੰ ਵੀ ਇੱਕ ਮੌਕਾ ਮਿਲਣਾ ਚਾਹੀਦਾ ਹੈ ਕਿ ਉਹ ਦੂਜੇ ਦੇਸ਼ਾਂ ਨਾਲ ਕੰਮ ਕਰਨ ਸਕਣ।"

ਰੂਬੀ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਕੈਨੇਡਾ ਚੁਣੌਤੀਆਂ ਨਾਲ ਬਿਹਤਰ ਢੰਗ ਨਾਲ ਨਜਿੱਠ ਸਕਦਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਰਿਹਾਇਸ਼ੀ ਲਾਗਤ, ਅਪਰਾਧ ਦਰ, ਭੋਜਨ ਦੀਆਂ ਕੀਮਤਾਂ ਤੇ ਅਮਰੀਕਾ ਤੋਂ ਟੈਰਿਫ ਖ਼ਤਰਿਆਂ ਦਾ ਮੁੱਦਾ ਉਠਾਇਆ ਹੈ। ਭਾਰਤ-ਕੈਨੇਡਾ ਸਬੰਧਾਂ ਬਾਰੇ ਰੂਬੀ ਢੱਲਾ ਨੇ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪ੍ਰਵਾਸੀਆਂ ਦੇ ਹੋਣ ਦੇ ਮੱਦੇਨਜ਼ਰ ਸਬੰਧਾਂ ਨੂੰ ਮਜ਼ਬੂਤ ​​ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਹੈ ਕਿ ਕੈਨੇਡਾ ਨੂੰ ਅਮਰੀਕੀ ਟੈਰਿਫਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਭਾਰਤ ਸਮੇਤ ਹੋਰ ਦੇਸ਼ਾਂ ਨਾਲ ਸਾਂਝੇਦਾਰੀ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget