ਪੜਚੋਲ ਕਰੋ

US Deport: ਪ੍ਰਵਾਸੀਆਂ ਖਿਲਾਫ ਅਮਰੀਕਾ ਦੇ ਸਖਤ ਐਕਸ਼ਨ ਮਗਰੋਂ ਕੈਨੇਡਾ ਦਾ ਵੱਡਾ ਐਲਾਨ, ਪੀੜਤਾਂ ਨੂੰ ਦਿੱਤਾ ਜਾਵੇਗਾ ਪਰਮਿਟ

ਅਮਰੀਕਾ ਸਰਕਾਰ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਸੰਗਲਾਂ ਨਾਲ ਨੂੜ ਕੇ ਉਨ੍ਹਾਂ ਦੇ ਵਤਨ ਭੇਜਿਆ ਜਾ ਰਿਹਾ ਹੈ। ਟਰੰਪ ਸਰਕਾਰ ਦੇ ਇਸ ਐਕਸ਼ਨ ਦੀ ਅਲੋਚਨਾ ਵੀ ਹੋ ਰਹੀ ਹੈ। ਦੂਜੇ ਪਾਸੇ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਮਨੁੱਖੀ ਤਸਕਰੀ ਤੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

Temporary Residence Permit for Refugees in Canada: ਅਮਰੀਕਾ ਸਰਕਾਰ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਸੰਗਲਾਂ ਨਾਲ ਨੂੜ ਕੇ ਉਨ੍ਹਾਂ ਦੇ ਵਤਨ ਭੇਜਿਆ ਜਾ ਰਿਹਾ ਹੈ। ਟਰੰਪ ਸਰਕਾਰ ਦੇ ਇਸ ਐਕਸ਼ਨ ਦੀ ਅਲੋਚਨਾ ਵੀ ਹੋ ਰਹੀ ਹੈ। ਦੂਜੇ ਪਾਸੇ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਮਨੁੱਖੀ ਤਸਕਰੀ ਤੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਤਹਿਤ ਮਨੁੱਖੀ ਤਸਕਰੀ ਤੇ ਪਰਿਵਾਰਕ ਹਿੰਸਾ ਦੇ ਸ਼ਿਕਾਰ ਵਿਦੇਸ਼ੀ ਨਾਗਰਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਘੱਟੋ-ਘੱਟ 12 ਮਹੀਨਿਆਂ ਦੀ ਮਿਆਦ ਲਈ ਸ਼ੁਰੂਆਤੀ ਅਸਥਾਈ ਰਿਹਾਇਸ਼ੀ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ ਹੈ। ਬੇਸ਼ੱਕ ਕੈਨੇਡਾ ਸਰਕਾਰ ਦੇ ਇਸ ਫੈਸਲੇ ਬਾਰੇ ਵੀ ਲੋਕਾਂ ਦੀ ਵੱਖ-ਵੱਖ ਰਾਏ ਹੈ ਪਰ ਮਾਨਵੀ ਹੱਕਾਂ ਲਈ ਇਸ ਸਟੈਂਡ ਦੀ ਪ੍ਰਸੰਸਾ ਵੀ ਹੋ ਰਹੀ ਹੈ। 

ਦਰਅਸਲ ਅਮਰੀਕਾ ਵਿੱਚ ਟਰੰਪ-2 ਦੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਏ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਟਰੰਪ ਸਰਕਾਰ ਵੱਲੋਂ ਪਰਵਾਸੀਆਂ ਨੂੰ ਬੜਾ ਜਲੀਲ ਕਰਕੇ ਦੇਸ਼ ਵਿੱਚੋਂ ਬਾਹਰ ਭੇਜਿਆ ਜਾ ਰਿਹਾ ਹੈ। ਇਸ ਕਰਕੇ ਪੂਰੀ ਦੁਨੀਆ ਵਿੱਚ ਇਸ ਗੱਲ਼ ਨੂੰ ਲੈ ਕੇ ਬਹਿਸ ਛਿੜ ਗਈ ਹੈ ਕਿ ਬਗੈਰ ਕਿਸੇ ਦਾ ਪੱਖ ਸੁਣੇ ਪ੍ਰਵਾਸੀਆਂ ਖਿਲਾਫ ਜ਼ਬਰੀ ਐਕਸ਼ਨ ਲੈਣਾ ਸਹੀ ਹੈ ਜਾਂ ਗਲਤ। 

ਦੂਜੇ ਪਾਸੇ ਇਸ ਬਹਿਸ ਦੇ ਵਿਚਾਲੇ ਹੀ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਦੇਸ਼ ਦਾ ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਵਿਭਾਗ ਮਨੁੱਖੀ ਤਸਕਰੀ ਤੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਲਈ ਸਮਰਪਿਤ ਹੈ। ਇਸ ਵਿੱਚ ਕੈਨੇਡਾ ਵਿੱਚ ਕਮਜ਼ੋਰ ਵਿਦੇਸ਼ੀ ਨਾਗਰਿਕਾਂ ਲਈ ਉਪਾਵਾਂ ਦੀ ਨਿਯਮਿਤ ਤੌਰ 'ਤੇ ਸਮੀਖਿਆ ਕਰਨਾ, ਉਨ੍ਹਾਂ ਰੁਕਾਵਟਾਂ ਦੀ ਪਛਾਣ ਕਰਨਾ ਤੇ ਉਨ੍ਹਾਂ ਨੂੰ ਹਟਾਉਣਾ ਸ਼ਾਮਲ ਹੈ ਜੋ ਉਨ੍ਹਾਂ ਨੂੰ ਸਹਾਇਤਾ ਪ੍ਰਾਪਤ ਕਰਨ ਤੋਂ ਰੋਕ ਸਕਦੀਆਂ ਹਨ।

ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਮੰਤਰਾਲੇ ਨੇ ਮਨੁੱਖੀ ਤਸਕਰੀ ਤੇ ਪਰਿਵਾਰਕ ਹਿੰਸਾ ਦੇ ਸ਼ਿਕਾਰ ਵਿਦੇਸ਼ੀ ਨਾਗਰਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਘੱਟੋ-ਘੱਟ 12 ਮਹੀਨਿਆਂ ਦੀ ਮਿਆਦ ਲਈ ਸ਼ੁਰੂਆਤੀ ਅਸਥਾਈ ਰਿਹਾਇਸ਼ੀ ਪਰਮਿਟ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਬਾਇਓਮੈਟ੍ਰਿਕਸ ਲਈ ਖਰਚੇ ਹੁਣ ਮੁਆਫ਼ ਕਰ ਦਿੱਤੇ ਜਾਣਗੇ। ਇਹ ਪਰਮਿਟ ਉਨ੍ਹਾਂ ਨੂੰ ਅਸਥਾਈ ਇਮੀਗ੍ਰੇਸ਼ਨ ਦਰਜਾ ਪ੍ਰਦਾਨ ਕਰਦਾ ਹੈ। ਇਸ ਤਹਿਤ ਉਨ੍ਹਾਂ ਨੂੰ ਕੰਮ ਕਰਨ ਜਾਂ ਸਕੂਲ ਜਾਣ ਲਈ ਅਰਜ਼ੀ ਦੇਣ ਦੀ ਆਗਿਆ ਦਿੰਦਾ ਹੈ। ਉਨ੍ਹਾਂ ਨੂੰ ਅੰਤਰਿਮ ਸੰਘੀ ਸਿਹਤ ਪ੍ਰੋਗਰਾਮ ਰਾਹੀਂ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਦਾ ਹੈ।

ਉਧਰ, ਕੈਨੇਡਾ ਵਿੱਚ ਇੱਕ ਨਵੀਂ ਬਹਿਸ ਸ਼ੁਰੂ ਹੋ ਗਈ ਹੈ। ਸਮੱਸਿਆ ਇਹ ਹੈ ਕਿ ਅਮਰੀਕਾ ਤੇ ਕੈਨੇਡਾ ਦੀਆਂ ਸਰਹੱਦਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ। ਦੋਵੇਂ ਦੇਸ਼ 8,891 ਕਿਲੋਮੀਟਰ ਦੀ ਸਰਹੱਦ ਨਾਲ ਜੁੜੇ ਹੋਏ ਹਨ ਜਿਸ ਰਾਹੀਂ ਅਮਰੀਕਾ ਤੋਂ 11 ਮਿਲੀਅਨ ਸ਼ਰਨਾਰਥੀ ਕੈਨੇਡਾ ਵਿੱਚ ਦਾਖਲ ਹੋ ਸਕਦੇ ਹਨ। ਕੁਝ ਕੈਨੇਡੀਅਨਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਬੇਰੁਜ਼ਗਾਰੀ ਤੇ ਵੀਜ਼ਾ ਪ੍ਰਕਿਰਿਆ ਵਿੱਚ ਦੇਰੀ ਕਾਰਨ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਕੈਨੇਡੀਅਨ ਸਰਹੱਦ ਪਾਰ ਕਰਕੇ ਅਮਰੀਕਾ ਚਲੇ ਗਏ ਸੀ ਪਰ ਇਸ ਹੁਕਮ ਨਾਲ ਉਨ੍ਹਾਂ ਲਈ ਦਰਵਾਜ਼ੇ ਫਿਰ ਖੁੱਲ੍ਹ ਗਏ ਹਨ। ਕੈਨੇਡਾ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਾ ਹੈ ਪਰ ਇਹ ਬਹੁਤ ਨੁਕਸਾਨ ਪਹੁੰਚਾ ਰਿਹਾ ਹੈ।

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget