Canada: ਨਿੱਝਰ ਕਤਲਕਾਂਡ 'ਚ ਭਾਰਤ ਖਿਲਾਫ ਕਿਉਂ ਬੋਲੇ ਸੀ ਟਰੂਡੋ, ਖ਼ੁਦ ਦੱਸੀ ਵਜ੍ਹਾ
Justin Trudeau On Nijjar killing: ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ 'ਤੇ ਕੈਨੇਡੀਅਨ ਪੀਐਮ ਨੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਭਾਰਤ 'ਤੇ ਦੋਸ਼ ਕਿਉਂ ਲਾਇਆ ਹੈ।
Canada: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੇ ਦੋਸ਼ ਵਿੱਚ ਹਰ ਪਾਸਿਓਂ ਘਿਰੇ ਹੋਏ ਹਨ। ਅਜਿਹੇ 'ਚ ਹੁਣ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਹੈ। ਉਨ੍ਹਾਂ ਨੇ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਭਾਰਤ ਉਨ੍ਹਾਂ ਦੇ ਦੇਸ਼ ਵਿੱਚ ਅਜਿਹੀ ਕਾਰਵਾਈ ਨਾ ਕਰੇ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿੱਚ ਬਿਆਨ ਦਿੱਤਾ ਸੀ।
ਕੈਨੇਡੀਅਨ ਪ੍ਰੈਸ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਟਰੂਡੋ ਨੇ ਕਿਹਾ, "ਸਾਨੂੰ ਅਹਿਸਾਸ ਹੋਇਆ ਕਿ ਕੈਨੇਡਾ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਾਡੀਆਂ ਸੁਰੱਖਿਆ ਸੇਵਾਵਾਂ ਨੂੰ ਵਧਾਉਣ ਦੀ ਲੋੜ ਹੈ, ਇਸ ਲਈ ਉਸ ਦਿਨ ਅਸੀਂ ਹਾਊਸ ਆਫ਼ ਕਾਮਨਜ਼ ਵਿੱਚ ਕੈਨੇਡੀਅਨਾਂ ਨੂੰ ਇੱਕ ਸੁਨੇਹਾ ਦਿੱਤਾ।" ਉਨ੍ਹਾਂ ਨੇ ਅੱਗੇ ਕਿਹਾ ਕਿ "ਸਾਡੇ ਕੋਲ ਇਹ ਵਿਸ਼ਵਾਸ ਕਰਨ ਦੇ ਕਾਰਨ ਹਨ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਸੀ।"
ਇਹ ਵੀ ਪੜ੍ਹੋ: Parliament security breach: 4 ਨਹੀਂ...6 ਲੋਕਾਂ ਨੇ ਸੰਸਦ ਦੀ ਸੁਰੱਖਿਆ ‘ਚ ਕੀਤੀ ਕੁਤਾਹੀ, ਦੋ ਹਾਲੇ ਵੀ ਫਰਾਰ
ਕੈਨੇਡੀਅਨ ਸੁਰੱਖਿਆ ਨੂੰ ਲੈ ਕੇ ਚਿੰਤਤ
ਉਨ੍ਹਾਂ ਕਿਹਾ ਕਿ ਇਹ ਬਿਆਨ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਕੈਨੇਡੀਅਨਾਂ ਨੂੰ ਚਿੰਤਾ ਸੀ ਕਿ ਉਹ ਅਸੁਰੱਖਿਅਤ ਹਨ। ਟਰੂਡੋ ਨੇ ਇਹ ਵੀ ਸੰਕੇਤ ਦਿੱਤਾ ਕਿ ਕੈਨੇਡਾ 18 ਜੂਨ ਨੂੰ ਸਰੀ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤੀ ਸਬੰਧ ਦੇ ਦੋਸ਼ਾਂ ਪਿੱਛੇ ਸਬੂਤਾਂ ਦਾ ਖੁਲਾਸਾ ਕਰੇਗਾ, ਪਰ ਇਹ ਨਹੀਂ ਦੱਸਿਆ ਕਿ ਕਦੋਂ। ਟਰੂਡੋ ਨੇ ਕਿਹਾ, “ਕੈਨੇਡਾ ਇੱਕ ਕਤਲ ਦੀ ਜਾਂਚ ਕਰ ਰਿਹਾ ਹੈ ਅਤੇ ਇਸ ਵਿੱਚ ਵੱਖ-ਵੱਖ ਹਿੱਸੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਨਿਆਂ ਪ੍ਰਣਾਲੀ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਹਨ।
ਪੀਐਮ ਮੋਦੀ ਨਾਲ ਵੀ ਕੀਤੀ ਸੀ ਗੱਲਬਾਤ
ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਤੰਬਰ ਵਿੱਚ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਦੌਰਾਨ ਨਿੱਝਰ ਦਾ ਮੁੱਦਾ ਚੁੱਕਿਆ ਸੀ, ਪਰ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤ 'ਤੇ ਸੂਚਨਾ ਯੁੱਧ ਸ਼ੁਰੂ ਕਰਨ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ, "ਭਾਰਤ ਨੇ ਸਾਡੇ 'ਤੇ ਹਮਲਾ ਕਰਨ ਅਤੇ ਗਲਤ ਜਾਣਕਾਰੀ ਫੈਲਾ ਕੇ ਸਾਨੂੰ ਕਮਜ਼ੋਰ ਕਰਨ ਦਾ ਫੈਸਲਾ ਕੀਤਾ, ਜੋ ਕਿ ਹਾਸੋਹੀਣਾ ਸੀ।