Canada Flight: ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ, ਸਿੱਧੀ ਉਡਾਣ ਮੁੜ ਸ਼ੁਰੂ
ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਏਅਰ ਕੈਨੇਡਾ ਨੇ ਚਾਰ ਮਹੀਨਿਆਂ ਦੀ ਲੰਮੀ ਮੁਅੱਤਲੀ ਤੋਂ ਬਾਅਦ ਭਾਰਤ 'ਚ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਹਵਾਈ ਯਾਤਰੀਆਂ ਲਈ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦਰਅਸਲ, ਅੱਜ ਤੋਂ ਭਾਰਤ ਤੋਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੱਕ ਵਾਰ ਫਿਰ ਸਿੱਧੀ ਉਡਾਣਾਂ ਸ਼ੁਰੂ ਹੋਣ ਨਾਲ ਵਿਦਿਆਰਥੀ ਤੇ ਹੋਰ ਲੋਕ ਜੋ ਕੈਨੇਡਾ ਨਹੀਂ ਜਾ ਪਾ ਰਹੇ ਸੀ, ਹੁਣ ਅਸਾਨੀ ਨਾਲ ਕੈਨੇਡਾ ਜਾ ਸਕਣਗੇ।
ਮੀਡੀਆ ਰਿਪੋਰਟਾਂ ਮੁਤਾਬਕ, ਕੈਨੇਡਾ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਏਅਰ ਕੈਨੇਡਾ ਨੇ ਚਾਰ ਮਹੀਨਿਆਂ ਦੀ ਲੰਮੀ ਮੁਅੱਤਲੀ ਤੋਂ ਬਾਅਦ ਭਾਰਤ ਵਿੱਚ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਏਅਰ ਕੈਨੇਡਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਭਾਰਤ ਤੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਸਨ।
ਹੁਣ ਏਅਰ ਕੈਨੇਡਾ ਦਾ ਕਹਿਣਾ ਹੈ ਕਿ ਟੋਰਾਂਟੋ ਜਾਣ ਦੀ ਯੋਜਨਾ ਬਣਾ ਰਹੇ ਯਾਤਰੀਆਂ ਨੂੰ ਯਾਤਰਾ ਤੋਂ 18 ਘੰਟੇ ਪਹਿਲਾਂ ਆਰਟੀ-ਪੀਸੀਆਰ ਟੈਸਟ ਜਾਂ ਰੈਪਿਡ ਪੀਸੀਆਰ ਟੈਸਟ ਕਰਵਾਉਣਾ ਪਏਗਾ। ਦੱਸ ਦੇਈਏ ਕਿ ਅਗਸਤ ਮਹੀਨੇ ਵਿੱਚ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਸੀ। ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ 'ਤੇ ਪਾਬੰਦੀ 21 ਸਤੰਬਰ 2021 ਤੱਕ ਵਧਾਉਣ ਦਾ ਐਲਾਨ ਕੀਤਾ ਸੀ।
ਦੱਸ ਦਈਏ ਕਿ ਕੈਨੇਡੀਅਨ ਪੱਖੋਂ ਲਗਾਈ ਗਈ ਇਹ ਪਾਬੰਦੀ 21 ਅਗਸਤ 2021 ਨੂੰ ਖਤਮ ਹੋਣ ਵਾਲੀ ਸੀ, ਪਰ ਉੱਥੋਂ ਦੀ ਸਰਕਾਰ ਨੇ ਇਸ ਪਾਬੰਦੀ ਨੂੰ 21 ਸਤੰਬਰ 2021 ਤੱਕ ਵਧਾ ਦਿੱਤਾ ਸੀ। ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਵਧ ਰਹੇ ਸੰਕਰਮਣ ਦੇ ਮੱਦੇਨਜ਼ਰ, ਪਾਬੰਦੀ ਨੂੰ ਪੰਜਵੀਂ ਵਾਰ ਵਧਾ ਦਿੱਤਾ ਗਿਆ ਸੀ। ਕੈਨੇਡਾ ਵਿੱਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਗਈ ਸੀ।
ਇਹ ਵੀ ਪੜ੍ਹੋ: ਬਾਇਡਨ ਵੱਲੋਂ ਨਵੀਂ ਕੌਮਾਂਤਰੀ ਯਾਤਰਾ ਨੀਤੀ ਦਾ ਐਲਾਨ, ਨਵੰਬਰ ਤੋਂ ਅਮਰੀਕਾ ‘ਚ ਦਾਖਲੇ ਲਈ ਇਹ ਸ਼ਰਤ ਲਾਜ਼ਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904