ਪੜਚੋਲ ਕਰੋ

Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ

Canada News: ਕੈਨੇਡਾ ਸਰਕਾਰ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਜਾ ਰਹੀ ਹੈ। ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ਉਪਰ ਰਹਿ ਰਹੇ ਪਰਵਾਸੀਆਂ ਨੂੰ ਡਿਪੋਰਟ ਕਰ ਦੀ ਤਿਆਰੀ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਵੱਡੀ ਗਾਜ

Canada News: ਕੈਨੇਡਾ ਸਰਕਾਰ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਜਾ ਰਹੀ ਹੈ। ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ਉਪਰ ਰਹਿ ਰਹੇ ਪਰਵਾਸੀਆਂ ਨੂੰ ਡਿਪੋਰਟ ਕਰ ਦੀ ਤਿਆਰੀ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਭ ਤੋਂ ਵੱਡੀ ਗਾਜ ਪੰਜਾਬੀਆਂ ਉਪਰ ਵੀ ਡਿੱਗ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪਰਵਾਸੀਆਂ 'ਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਹ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ।

ਦਰਅਸਲ ਲੰਘੇ ਦਿਨ ਕੈਨੇਡਾ ਵਿੱਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ। ਹੁਣ ਕੈਨੇਡੀਅਨ ਐਂਪਲਾਇਰਜ਼ ਨੂੰ ਉੱਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ’ਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।

ਗ੍ਰੇਟਰ ਵੈਨਕੂਵਰ ਬੋਰਡ ਆਫ਼ ਟਰੇਡ ਵੱਲੋਂ ਕਰਵਾਏ ਸਮਾਗਮ ਵਿੱਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ ਜਿੱਥੇ ਕਿਰਤੀਆਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਖੇਤੀ ਸੈਕਟਰ ਅਤੇ ਫੂਡ ਪ੍ਰੋਸੈਸਿੰਗ ਵਿਚ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਬਣਦਾ ਮਿਹਨਤਾਨਾ ਵੀ ਨਹੀਂ ਮਿਲਦਾ ਪਰ ਫੈਡਰਲ ਸਰਕਾਰ ਵੱਲੋਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਅਥਾਹ ਆਮਦ ’ਤੇ ਰੋਕ ਲਾ ਦਿੱਤੀ ਗਈ ਹੈ ਅਤੇ ਹੁਣ ਸਸਤੇ ਵਿਦੇਸ਼ੀ ਮਜ਼ਦੂਰ ਮਿਲਣ ਵਾਲਾ ਦੌਰ ਲੰਘ ਚੁੱਕਾ ਹੈ।

ਮਾਰਕ ਮਿਲਰ ਨੇ ਦੱਸਿਆ ਕਿ ਨਵੇਂ ਵਰ੍ਹੇ ਵਿਚ ਦਾਖਲ ਹੁੰਦਿਆਂ ਹਾਲਾਤ ਹੋਰ ਬਿਹਤਰ ਹੋਣਗੇ ਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ ਹੋਰ ਘਟ ਜਾਵੇਗੀ। ਉਨ੍ਹਾਂ ਦਲੀਲ ਦਿੱਤੀ ਕਿ ਕੈਨੇਡਾ ਵਿਚ ਮੌਜੂਦ ਕਿਰਤੀਆਂ ਨੂੰ ਪੀਆਰ ਦੇਣ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤੇ ਵਿਦੇਸ਼ਾਂ ਤੋਂ ਕਿਰਤੀ ਸੱਦਣ ਦਾ ਰੁਝਾਨ ਘਟਾਇਆ ਗਿਆ ਹੈ।

ਆਰਜ਼ੀ ਵੀਜ਼ਾ ’ਤੇ ਆਏ ਲੋਕਾਂ ਦਾ ਜ਼ਿਕਰ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਵੀਜ਼ਾ ਮਿਆਦ ਲੰਘਣ ਤੋਂ ਬਾਅਦ ਵੀ ਵਾਪਸੀ ਨਹੀਂ ਕਰਦੇ ਤੇ ਇਸ ਤਰੀਕੇ ਨਾਲ ਉਹ ਕਾਨੂੰਨ ਤੋੜ ਰਹੇ ਹੁੰਦੇ ਹਨ। ਦੱਸ ਦੇਈਏ ਕਿ ਗਲੋਬਲ ਨਿਊਜ਼ ਵੱਲੋਂ ਪ੍ਰਕਾਸ਼ਿਤ ਇਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਤਾਂ ਜਾਰੀ ਹੋਏ ਪਰ 2018 ਤੱਕ 1,200 ਲੋਕ ਕੈਨੇਡਾ ਵਿੱਚ ਹੀ ਮੌਜੂਦ ਸਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget