Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
Indian Student in Canada: ਗੁਜਾੜ ਨਾਲ ਸਟੱਡੀ ਵੀਜ਼ਾ ਲਵਾ ਕੇ ਕੈਨੇਡਾ ਗਏ ਵਿਦਿਆਰਥੀਆਂ ਉਪਰ ਗਾਜ ਡਿੱਗਣ ਵਾਲੀ ਹੈ। ਕੈਨੇਡਾ ਦਾ ਇੰਮੀਗ੍ਰੇਸ਼ਨ ਵਿਭਾਗ ਐਕਸ਼ਨ ਮੋਡ ਵਿੱਚ ਹੈ। ਪਰਵਾਸੀ ਵਿਦਿਆਰਥੀਆਂ ਤੋਂ ਸਾਰੀ ਜਾਣਕਾਰੀ
Indian Student in Canada: ਗੁਜਾੜ ਨਾਲ ਸਟੱਡੀ ਵੀਜ਼ਾ ਲਵਾ ਕੇ ਕੈਨੇਡਾ ਗਏ ਵਿਦਿਆਰਥੀਆਂ ਉਪਰ ਗਾਜ ਡਿੱਗਣ ਵਾਲੀ ਹੈ। ਕੈਨੇਡਾ ਦਾ ਇੰਮੀਗ੍ਰੇਸ਼ਨ ਵਿਭਾਗ ਐਕਸ਼ਨ ਮੋਡ ਵਿੱਚ ਹੈ। ਪਰਵਾਸੀ ਵਿਦਿਆਰਥੀਆਂ ਤੋਂ ਸਾਰੀ ਜਾਣਕਾਰੀ ਮੰਗੀ ਜਾ ਰਹੀ ਹੈ। ਇਸ ਜਾਣਕਾਰੀ ਦੀ ਜਾਂਚ ਮਗਰੋਂ ਗੁਜਾੜ ਨਾਲ ਸਟੱਡੀ ਵੀਜ਼ਾ ਲੈਣ ਵਾਲਿਆਂ ਨੂੰ ਡਿਪੋਰਟ ਕੀਤਾ ਜਾਏਗਾ। ਬੇਸ਼ੱਕ ਗਲਤ ਤਰੀਕੇ ਨਾਲ ਕੈਨੇਡਾ ਪੁੱਜੇ ਵਿਦਿਆਰਥੀਆਂ ਨੂੰ ਹੀ ਡਿਪੋਰਟ ਕੀਤਾ ਜਾਏਗਾ ਪਰ ਡਰ ਦਾ ਮਾਹੌਲ ਸਾਰੇ ਵਿਦਿਆਰਥੀਆਂ ਅੰਦਰ ਹੈ।
ਦਰਅਸਲ ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵੱਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼਼ਾਂ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਕਿਹਾ ਗਿਆ ਹੈ। ਆਈਆਰਸੀਸੀ ਦੇ ਇਨ੍ਹਾਂ ਹੁਕਮਾਂ ਨੇ ਪੰਜਾਬੀ ਵਿਦਿਆਰਥੀਆਂ ’ਚ ਹਾਹਾਕਾਰ ਮਚਾਈ ਹੋਈ ਹੈ। ਬੇਸ਼ੱਕ ਵਿਭਾਗ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਵੀ ਅਧਿਕਾਰਤ ਬਿਆਨ ਨਹੀਂ ਆਇਆ, ਪਰ ਵਿਭਾਗੀ ਸੂਤਰ ਇਸ ਪੁੱਛਗਿੱਛ ਨੂੰ ਆਮ ਰੁਟੀਨ ਦਾ ਹਿੱਸਾ ਦੱਸ ਰਹੇ ਹਨ।
ਆਈਆਰਸੀਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਵਾਸ ਵਿਭਾਗ ਨੂੰ ਸ਼ੱਕ ਦੂਰ ਕਰਨ ਲਈ ਕਿਸੇ ਦੇ ਵੀ ਪੱਤਰਾਂ ਦੀ ਜਾਂਚ ਕਰਨ ਦਾ ਅਖ਼ਤਿਆਰ ਹਾਸਲ ਹੈ ਤੇ ਕਿਸੇ ਤੋਂ ਵੀ ਦੁਬਾਰਾ ਦਸਤਾਵੇਜ਼ ਮੰਗੇ ਜਾ ਸਕਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰੋਨਾ ਤੋਂ ਬਾਅਦ ਵਿਦਿਆਰਥੀਆਂ ਦੀ ਇੱਕਦਮ ਵਧੀ ਭੀੜ ਦੌਰਾਨ ਫਾਈਲਾਂ ਚੰਗੀ ਤਰ੍ਹਾਂ ਨਹੀਂ ਘੋਖੀਆਂ ਗਈਆਂ, ਜਿਸ ਕਰਕੇ ਕੁਝ ਨਾਜਾਇਜ਼ ਵਿਦਿਆਰਥੀ ਕੈਨੇਡਾ ਪਹੁੰਚਣ ‘ਚ ਸਫਲ ਹੋਏ, ਜਿਨ੍ਹਾਂ ਦੀ ਜਾਂਚ ਦੁਬਾਰਾ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਾਜਾਇਜ਼ ਦਸਤਾਵੇਜ਼ਾਂ ਸਹਾਰੇ ਇੱਥੇ ਪੁੱਜੇ ਲੋਕਾਂ ਦੇ ਮਨਾਂ ‘ਚ ਡਰ ਹੋਣਾ ਜਾਇਜ਼ ਹੈ, ਪਰ ਸਹੀ ਤਰੀਕੇ ਨਾਲ ਆਏ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ, ਸਗੋਂ ਉਨ੍ਹਾਂ ਨੂੰ ਕਿਸੇ ਵੀ ਝੰਜਟ ਵਿੱਚ ਪੈਣ ਤੋਂ ਬਿਨਾਂ ਮੰਗੇ ਗਏ ਦਸਤਾਵੇਜ਼ ਫ਼ੌਰੀ ਵਿਭਾਗ ਨੂੰ ਭੇਜਣੇ ਚਾਹੀਦੇ ਹਨ, ਭਾਵ ਏਜੰਟਾਂ ਆਦਿ ਦੇ ਚੁੰਗਲ ਵਿੱਚ ਨਹੀਂ ਫਸਣਾ ਚਹੀਦਾ। ਇਸ ਦੌਰਾਨ ਪਤਾ ਲੱਗਾ ਹੈ ਕਿ ਸਖ਼ਤੀ ਦੀ ਗਾਜ ਉਨ੍ਹਾਂ ’ਤੇ ਡਿੱਗਣ ਦਾ ਜ਼ਿਆਦਾ ਖ਼ਦਸ਼ਾ ਹੈ, ਜਿਨ੍ਹਾਂ ਨੇ ਏਜੰਟਾਂ ਦੀ ਮਦਦ ਨਾਲ ਕੈਨੇਡਾ ਪੁੱਜਣ ਲਈ ਸਟੱਡੀ ਪਰਮਿਟ ਨੂੰ ਮਹਿਜ਼ ਸਾਧਨ ਵਜੋਂ ਵਰਤਿਆ ਹੈ।
ਵਿਭਾਗੀ ਉੱਚ ਅਧਿਕਾਰੀ ਇਹ ਮੰਨ ਕੇ ਚੱਲ ਰਹੇ ਹਨ ਕਿ ਯੋਗਤਾ ਵਿਚਲੀਆਂ ਖਾਮੀਆਂ ਵਾਲੇ ਦਰਖਾਸਤ ਕਰਤਾ ਹੀ ਏਜੰਟਾਂ ਦਾ ਸਹਾਰਾ ਤੱਕਦੇ ਹਨ, ਜਦਕਿ ਕਈ ਸਾਲਾਂ ਤੋਂ ਸਰਲ ਕੀਤੀ ਵੀਜ਼ਾ ਪ੍ਰਕਿਰਿਆ ਦੇ ਫਾਰਮ ਆਮ ਵਿਅਕਤੀ ਅਸਾਨੀ ਨਾਲ ਭਰ ਸਕਦਾ ਹੈ। ਬੇਸ਼ੱਕ ਅਧਿਕਾਰੀਆਂ ਨੇ ਅੰਕੜਿਆਂ ਬਾਰੇ ਅਣਜਾਣਤਾ ਪ੍ਰਗਟ ਕੀਤੀ, ਪਰ ਉਸ ਦੀ ਗੱਲ ਸੰਕੇਤ ਹੈ ਕਿ ਰੋਜ਼ਾਨਾ ਉਨ੍ਹਾਂ ਸੈਂਕੜੇ ਗੈਰਕਨੂੰਨੀ ਲੋਕਾਂ ਦੀ ਸੂਚੀ ਵਿਭਾਗ ਤੱਕ ਪਹੁੰਚ ਰਹੀ ਹੈ, ਜਿਨ੍ਹਾਂ ਨੂੰ ਅਗਲੇ ਮਹੀਨਿਆਂ ਦੌਰਾਨ ਵਾਪਸ ਭੇਜਿਆ ਜਾਣਾ ਹੈ।