Canada News: ਗੋਲੀਆਂ ਦੇ ਨਾਲ ਦਹਿਲਿਆ ਕੈਨੇਡਾ ਦਾ ਟੋਰਾਂਟੋ ਸ਼ਹਿਰ! ਫਾਇਰਿੰਗ 'ਚ 1 ਦੀ ਮੌਤ ਤੇ 5 ਜ਼ਖਮੀ
ਮੰਗਲਵਾਰ ਦੀ ਰਾਤ ਕੈਨੇਡਾ ਦਾ ਟੋਰਾਂਟੋ ਸ਼ਹਿਰ ਗੋਲੀਆਂ ਦੇ ਨਾਲ ਦਹਿਲ ਗਿਆ। ਇਸ ਗੋਲੀਬਾਰੀ ਦੇ ਦੌਰਾਨ 6 ਲੋਕ ਜ਼ਖਮੀ ਹੋ ਗਏ। ਜਦੋਂ ਇਨ੍ਹਾਂ ਨੂੰ ਹਸਪਤਾਲ ਲੈ ਕੇ ਜਾਇਆ ਗਿਆ ਤਾਂ ਇੱਕ ਦੀ ਮੌਤ ਹੋ ਗਈ।

Canada Shooting: ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਮੰਗਲਵਾਰ ਰਾਤ ਇਕ ਭਿਆਨਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਹੋਰ ਪੰਜ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸ਼ਹਿਰ ਵਿੱਚ ਦਹਿਸ਼ਤ ਦਾ ਕਾਰਨ ਬਣੀ ਹੋਈ ਹੈ। ਰਿਪੋਰਟਾਂ ਮੁਤਾਬਕ, ਗੋਲੀਬਾਰੀ ਦੀ ਇਹ ਘਟਨਾ ਲੌਰੈਂਸ ਹਾਈਟਸ ਇਲਾਕੇ ਵਿੱਚ Ranee Avenue and Allen Road ਦੇ ਨੇੜੇ, ਫਲੇਮਿੰਗਟਨ ਅਤੇ ਜੈਚਰੀ ਰੋਡ ਦੇ ਕੋਲ ਰਾਤ 8.30 ਵਜੇ ਦੇ ਕਰੀਬ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਟੋਰਾਂਟੋ ਪੁਲਿਸ ਅਤੇ ਐਮਰਜੈਂਸੀ ਟੀਮਾਂ ਤੁਰੰਤ ਮੌਕੇ 'ਤੇ ਪੁੱਜ ਗਈਆਂ।
ਇੱਕ ਦੀ ਮੌਤ ਅਤੇ 5 ਜ਼ਖਮੀ
ਘਟਨਾ ਸਥਾਨ ਤੋਂ ਛੇ ਜਖਮੀ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਟੋਰਾਂਟੋ ਪੈਰਾਮੈਡਿਕਸ ਦੇ ਅਨੁਸਾਰ, ਜਖਮੀ ਹੋਏ ਲੋਕਾਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੈ। ਟੋਰਾਂਟੋ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਘੱਟੋ-ਘੱਟ ਪੰਜ ਲੋਕ ਹਸਪਤਾਲ ਵਿੱਚ ਦਾਖਲ ਹਨ, ਪਰ ਉਨ੍ਹਾਂ ਦੀ ਜ਼ਿੰਦਗੀ ਨੂੰ ਕੋਈ ਖਤਰਾ ਨਹੀਂ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਪੁਲਿਸ ਖੰਗਾਲ ਰਹੀ ਸੀਸੀਟੀਵੀ ਫੁਟੇਜ
ਪੁਲਿਸ ਇਸ ਘਟਨਾ ਵਿੱਚ ਸ਼ਾਮਲ ਦੋਸ਼ੀ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਵੱਲੋਂ ਰੇਣੀ ਐਵਿਨਿਊ ਅਤੇ ਫਲੇਮਿੰਗਟਨ ਰੋਡ ਦੇ ਨੇੜੇ ਇੱਕ ਕਮਾਂਡ ਪੋਸਟ ਵੀ ਸਥਾਪਤ ਕੀਤੀ ਗਈ ਹੈ। ਨਾਲ ਹੀ ਘਟਨਾ ਸਥਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਵਿਅਕਤੀ ਦੀ ਪਹਿਚਾਣ ਕੀਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















