(Source: ECI/ABP News/ABP Majha)
Ripudaman Singh Malik Murder Case: ਪੈਸੇ ਦੇ ਕੇ ਕਰਵਾਈ ਖਾਲਿਸਤਾਨੀ ਰਿਪੁਦਮਨ ਮਲਿਕ ਦੀ ਹੱ*ਤਿਆ...ਦੋਸ਼ੀਆਂ ਨੇ ਅਦਾਲਤ 'ਚ ਕਬੂਲੀ ਹਕੀਕਤ
ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਖਾਲਿਸਤਾਨੀ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ।
Canada Sikh Ripudaman Singh Malik Murder Case: ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਖਾਲਿਸਤਾਨੀ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ।
ਹੋਰ ਪੜ੍ਹੋ : ਮੀਤ ਹੇਅਰ ਦੇ ਕਰੀਬੀ ਨੂੰ ਟਿਕਟ ਦੇਣ ਮਗਰੋਂ 'ਆਪ' 'ਚ ਵੱਡਾ ਧਮਾਕਾ! ਬਦਲ ਸਕਦੇ ਸਿਆਸੀ ਸਮੀਕਰਨ
ਦੱਸ ਦਈਏ ਕਿ 14 ਜੁਲਾਈ, 2022 ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਫਾਇਰਿੰਗ ਕਰਕੇ ਮਲਿਕ ਦਾ ਕਤਲ ਕਰ ਦਿੱਤਾ ਗਿਆ ਸੀ। ਵੈਨਕੂਵਰ ਸਨ ਦੀ ਰਿਪੋਰਟ ਮੁਤਾਬਕ ਜਦੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਦੋਵਾਂ ਵਿੱਚ ਲੜਾਈ ਹੋ ਗਈ ਤੇ ਇੱਕ ਦੂਜੇ ਨੂੰ ਥੱਪੜ ਤੇ ਮੁੱਕੇ ਮਾਰਨ ਲੱਗੇ। ਇਸ ਤੋਂ ਬਾਅਦ ਸ਼ੈਰਿਫ ਨੇ ਦੋਹਾਂ ਨੂੰ ਇੱਕ ਦੂਜੇ ਤੋਂ ਦੂਰ ਕਰ ਦਿੱਤਾ।
ਦਰਅਸਲ ਮਲਿਕ ਨੂੰ ਭਾਰਤ ਵਿੱਚ ਖਾਲਿਸਤਾਨੀ ਅੱਤਵਾਦੀ ਘੋਸ਼ਿਤ ਕੀਤਾ ਗਿਆ ਸੀ। ਉਸ ਨੂੰ 2005 ਵਿੱਚ ਏਅਰ ਇੰਡੀਆ ਦੀ ਫਲਾਈਟ 182 ਨੂੰ ਬੰਬ ਨਾਲ ਉਡਾਉਣ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ। ਇਸ ਸਾਰੀ ਘਟਨਾ ਨੂੰ ਖਾਲਿਸਤਾਨੀਆਂ ਨੇ ਅੰਜਾਮ ਦਿੱਤਾ ਸੀ। ਇਸ ਹਾਦਸੇ ਵਿੱਚ 329 ਲੋਕ ਮਾਰੇ ਗਏ ਸਨ। ਹਾਲਾਂਕਿ, ਉਸ ਦੀ ਹੱਤਿਆ ਦਾ ਸਿੱਧੇ ਤੌਰ 'ਤੇ 1985 ਦੇ ਬੰਬ ਧਮਾਕਿਆਂ ਨਾਲ ਕੋਈ ਸਬੰਧ ਨਹੀਂ।
ਅਦਾਲਤ ਵਿੱਚ ਪੇਸ਼ ਕੀਤੇ ਗਏ ਤੱਥਾਂ ਅਨੁਸਾਰ, ਫੌਕਸ ਤੇ ਲੋਪੇਜ਼ ਨੂੰ ਕਤਲ ਕਰਨ ਲਈ ਭੁਗਤਾਨ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਦੇ ਪਿੱਛੇ ਮਾਸਟਰ ਮਾਈਂਡ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਮਲਿਕ ਦੇ ਪਰਿਵਾਰ ਨੇ ਹੱਤਿਆ ਦੀ ਯੋਜਨਾ ਬਣਾਉਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ ਹੈ।
ਮਲਿਕ ਦੇ ਪਰਿਵਾਰ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਸ਼ੁਕਰਗੁਜ਼ਾਰ ਹਨ ਕਿ ਕਾਤਲਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਗਿਆ ਹੈ, ਪਰ ਇਸ ਤਰ੍ਹਾਂ ਪਰਿਵਾਰ ਦੇ ਕਿਸੇ ਮੈਂਬਰ ਨੂੰ ਗੁਆਉਣ ਦਾ ਦਰਦ ਕਦੇ ਦੂਰ ਨਹੀਂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਇਨ੍ਹਾਂ ਕਾਤਲਾਂ ਨੂੰ ਪੈਸੇ ਦਿੱਤੇ ਸੀ, ਉਨ੍ਹਾਂ ਨੂੰ ਵੀ ਫੜਿਆ ਜਾਵੇ।
ਅਦਾਲਤ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਅਦਾਲਤ ਨੇ ਸਜ਼ਾ ਦੀ ਅਗਲੀ ਤਰੀਕ 31 ਅਕਤੂਬਰ 2024 ਤੈਅ ਕੀਤੀ ਹੈ ਜਿਸ ਵਿਚ ਦੋਵਾਂ ਦੋਸ਼ੀਆਂ ਨੂੰ ਘੱਟੋ-ਘੱਟ 20 ਸਾਲ ਦੀ ਸਜ਼ਾ ਹੋ ਸਕਦੀ ਹੈ।