ਕੈਲਗਰੀ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਟਿਕਾਣੇ ’ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅਧਿਕਾਰੀ ਪਹੁੰਚੇ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਅਧਿਕਾਰੀਆਂ ਨੇ ਕੁਝ ਪ੍ਰਦਰਸ਼ਨਕਾਰੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ।

Continues below advertisement

ਦੱਸਿਆ ਜਾ ਰਿਹਾ ਹੈ ਕਿ 1,000 ਤੋਂ ਵੱਧ ਅੰਤਰਰਾਸ਼ਟਰੀ ਗ੍ਰੈਜੂਏਟ ਪਿਛਲੇ ਕਰੀਬ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਨਾਲ ਸਬੰਧਤ ਵਿਦਿਆਰਥੀਆਂ ਦੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਪੜ੍ਹਾਈ ਇਸ ਉਮੀਦ ਨਾਲ ਪੂਰੀ ਕੀਤੀ ਸੀ ਕਿ ਉਹ ਪੜ੍ਹਾਈ ਤੋਂ ਬਾਅਦ ਵਰਕ ਪਰਮਿਟ ਲਈ ਯੋਗ ਹੋਣਗੇ।

ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਰੱਦ ਹੋਈਆਂ PGWP ਅਰਜ਼ੀਆਂ ’ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਦਾ ਤਰਕ ਹੈ ਕਿ ਉਨ੍ਹਾਂ ਨੇ ਉਸ ਸਮੇਂ ਮੌਜੂਦ ਨਿਯਮਾਂ ਅਤੇ ਜਾਣਕਾਰੀ ਦੇ ਆਧਾਰ ’ਤੇ ਆਪਣੀ ਪੜ੍ਹਾਈ ਲਈ ਵੱਡੀ ਰਕਮ ਖਰਚ ਕੀਤੀ ਸੀ।

Continues below advertisement

ਇਸ ਮਾਮਲੇ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ (IRCC) ਨੇ ਕਿਹਾ ਹੈ ਕਿ ਜੂਨ 2026 ਵਿੱਚ ਜਾਰੀ ਕੀਤੇ ਅਪਡੇਟ ਵਿੱਚ ਮੌਜੂਦਾ ਯੋਗਤਾ ਨਿਯਮਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਅਤੇ ਮੁੱਖ ਮਾਪਦੰਡਾਂ ਵਿੱਚ ਬਦਲਾਅ ਨਹੀਂ ਕੀਤਾ ਗਿਆ।

ਉੱਥੇ ਹੀ ਵਿਦਿਆਰਥੀ ਆਪਣੇ ਮਾਮਲਿਆਂ ਦੀ ਦੁਬਾਰਾ ਸਮੀਖਿਆ ਦੀ ਮੰਗ ’ਤੇ ਕਾਇਮ ਹਨ। ਇਹ ਮਾਮਲਾ ਹੁਣ ਸਿਰਫ਼ ਵਰਕ ਪਰਮਿਟ ਦੀਆਂ ਅਰਜ਼ੀਆਂ ਤੱਕ ਸੀਮਤ ਨਹੀਂ ਰਿਹਾ, ਸਗੋਂ ਵੱਡੇ ਜਨਤਕ ਵਿਰੋਧ ਦਾ ਰੂਪ ਧਾਰ ਚੁੱਕਾ ਹੈ। ਵਿਦਿਆਰਥੀ ਪ੍ਰਸ਼ਾਸਕੀ ਅਤੇ ਕਾਨੂੰਨੀ ਪੱਧਰ ’ਤੇ ਹੱਲ ਦੀ ਮੰਗ ਕਰ ਰਹੇ ਹਨ।