Lady Murder in Canada: ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਪੰਜਾਬੀ ਨੌਜਵਾਨ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਦੇ ਸਬੰਧ ਵਿੱਚ ਟੋਰਾਂਟੋ ਪੁਲਿਸ ਨੇ ਦੋਸ਼ੀ 37 ਸਾਲਾ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ 'ਤੇ ਫਸਟ ਡਿਗਰੀ ਕਤਲ ਅਤੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਅਨੁਸਾਰ, ਇਹ ਘਟਨਾ 24 ਜੁਲਾਈ ਦੀ ਸਵੇਰੇ ਲਗਭਗ 7:23 ਵਜੇ ਵਾਪਰੀ।

Continues below advertisement

ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਪਹਿਲਾਂ 26 ਸਾਲਾ ਨਵਨੀਤ ਕੌਰ ਅਤੇ ਦੋਸ਼ੀ ਵਿਚਕਾਰ ਘਟਨਾ ਤੋਂ ਪਹਿਲਾਂ ਥੋੜ੍ਹੀ ਜਿਹੀ ਗੱਲਬਾਤ ਹੋਈ ਸੀ। ਫਿਰ ਦੋਸ਼ੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮੌਕੇ 'ਤੇ ਮੌਜੂਦ ਐਮਰਜੈਂਸੀ ਕਰਮਚਾਰੀਆਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਜਾਂਚ ਦੌਰਾਨ ਓਨਟਾਰੀਓ ਸੂਬਾ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੀੜਤਾ ਦੀ ਪਛਾਣ 26 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ, ਜੋ ਟੋਰਾਂਟੋ ਦੀ ਰਹਿਣ ਵਾਲੀ ਹੈ। ਪੁਲਿਸ ਨੇ ਕੁੜੀ ਦੀ ਫੋਟੋ ਵੀ ਜਾਰੀ ਕੀਤੀ ਹੈ।

ਕਤਲ ਦੇ ਕਾਰਨਾਂ ਦੀ ਜਾਂਚ ਜਾਰੀ  

Continues below advertisement

ਦੋਸ਼ੀ, ਸ਼ਰਨਜੀਤ ਸਿੰਘ, ਬਰੈਂਪਟਨ ਦਾ ਰਹਿਣ ਵਾਲਾ ਹੈ। ਉਸਨੂੰ 25 ਜੁਲਾਈ, 2026 ਨੂੰ ਓਨਟਾਰੀਓ ਕੋਰਟ ਆਫ਼ ਜਸਟਿਸ ਵਿੱਚ ਪੇਸ਼ ਕੀਤਾ ਗਿਆ। ਟੋਰਾਂਟੋ ਪੁਲਿਸ ਦੇ ਅਨੁਸਾਰ, ਇਹ ਸ਼ਹਿਰ ਦਾ 2026 ਦਾ 22ਵਾਂ ਕਤਲ ਕੇਸ ਹੈ। ਪੁਲਿਸ ਇਸ ਸਮੇਂ ਕਤਲ ਦੇ ਪਿੱਛੇ ਦੇ ਮਕਸਦ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਜਨਤਾ ਨੂੰ ਇਸ ਘਟਨਾ ਸੰਬੰਧੀ ਕੋਈ ਵੀ ਜਾਣਕਾਰੀ ਹੋਣ 'ਤੇ ਪੁਲਿਸ ਜਾਂ ਕ੍ਰਾਈਮ ਸਟੌਪਰਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਟਾਰਗੇਟ ਕਿਲਿੰਗ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ  

ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਇੱਕ ਟਾਰਗੇਟ ਗੋਲੀਬਾਰੀ ਜਾਪਦੀ ਹੈ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਕਤਲ ਦੇ ਪਿੱਛੇ ਦੇ ਉਦੇਸ਼ ਜਾਂ ਦੋਸ਼ੀ ਅਤੇ ਮ੍ਰਿਤਕ ਦੇ ਵਿਚਕਾਰ ਸਬੰਧਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਹੈ। ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।