ਪੜਚੋਲ ਕਰੋ

Canada News: ‘ਵਾਰਿਸ ਪੰਜਾਬ ਦੇ’ ਜਥੇਬੰਦੀ 'ਤੇ ਐਕਸ਼ਨ ਮਗਰੋਂ ਕੈਨੇਡਾ ਸਰਕਾਰ ਦਾ ਵੱਡਾ ਦਾਅਵਾ, ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ: ਮਿਲੇਨੀ ਜੌਲੀ

ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਕਾਫੀ ਹਿੱਲਜੁੱਲ ਹੋ ਰਹੀ ਹੈ। ਕੈਨੇਡਾ ਵਿੱਚ ਸਿੱਖ ਭਾਈਚਾਰੇ ਨੇ ਸਖਤ ਰੋਸ ਜਤਾਇਆ ਹੈ।

Canada News: ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਕਾਫੀ ਹਿੱਲਜੁੱਲ ਹੋ ਰਹੀ ਹੈ। ਕੈਨੇਡਾ ਵਿੱਚ ਸਿੱਖ ਭਾਈਚਾਰੇ ਨੇ ਸਖਤ ਰੋਸ ਜਤਾਇਆ ਹੈ। ਅਜਿਹੇ ਵਿੱਚ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੌਲੀ ਨੇ ਕਿਹਾ ਹੈ ਕਿ ਉਹ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। 

ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖਿਲਾਫ਼ ਕੀਤੀ ਜਾ ਰਹੀ ਕਰਵਾਈ ਦੇ ਮੱਦੇਨਜ਼ਰ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੌਲੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੇ ਘਟਨਾਕ੍ਰਮਾਂ ’ਤੇ ‘ਬਹੁਤ ਬਾਰੀਕੀ’ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। 

ਵਿਦੇਸ਼ ਮੰਤਰੀ ਮਿਲੇਨੀ ਜੌਲੀ ਸਦਨ ਵਿੱਚ ਭਾਰਤੀ ਮੂਲ ਦੇ ਕੈਨੇਡਿਆਈ ਸੰਸਦ ਮੈਂਬਰ ਇਕਵਿੰਦਰ ਸਿੰਘ ਗਹੀਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਮਿਲੇਨੀ ਜੌਲੀ ਨੇ ਕਿਹਾ, ‘‘ਅਸੀਂ ਪੰਜਾਬ ਵਿੱਚ ਉੱਭਰੇ ਘਟਨਾਕ੍ਰਮਾਂ ਬਾਰੇ ਜਾਣੂ ਹਾਂ ਤੇ ਅਸੀਂ ਇਸ ’ਤੇ ਬਹੁਤ ਬਾਰੀਕੀ ਨਾਲ ਨਜ਼ਰ ਰੱਖੀ ਹੋਈ ਹੈ। ਅਸੀਂ ਹਾਲਾਤ ਮੁੜ ਸਥਿਰ ਹੋਣ ਦੀ ਉਮੀਦ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਕੈਨੇਡਿਆਈ ਹਮੇਸ਼ਾ ਵਾਂਗ ਕੈਨੇਡਾ ਸਰਕਾਰ ’ਤੇ ਭਰੋਸਾ ਕਰ ਸਕਦੇ ਹਨ ਕਿ ਅਸੀਂ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਦੀਆਂ ਚਿੰਤਾਵਾਂ ਦੂਰ ਕਰਨਾ ਜਾਰੀ ਰੱਖਾਂਗੇ।’’ 

ਉਧਰ, ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀ ਲੰਡਨ ਵਿੱਚ ਪਾਰਲੀਮੈਂਟ ਸਕੇਅਰ ’ਤੇ ਇਕੱਠੇ ਹੋਏ। ਉਨ੍ਹਾਂ ਦੇ ਹੱਥਾਂ ਵਿੱਚ ਖਾਲਿਸਤਾਨ ਪੱਖੀ ਝੰਡੇ ਤੇ ਬੈਨਰ ਫੜੇ ਹੋਏ ਸਨ। ਇਸ ਤਰ੍ਹਾਂ ਦੇ ਪ੍ਰਦਰਸ਼ਨ ਕੈਨੇਡਾ ਤੇ ਅਮਰੀਕਾ ਵਿੱਚ ਵੀ ਹੋਏ ਹਨ। ਪ੍ਰਦਰਸ਼ਨਕਾਰੀਆਂ ਨੇ ਟੋਰਾਂਟੋ, ਵੈਨਕੂਵਰ, ਇੰਡੀਆਨਾਪੋਲਿਸ ਤੇ ਫਰੈਜ਼ਨੋ ਵਿੱਚ ਵੀ ਰੋਸ ਜ਼ਾਹਿਰ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਯੈਲੋ ਅਲਰਟ, ਲੋਕਾਂ ਨੂੰ ਠੰਡ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ....ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਚਿਤਾਵਨੀ

ਕਪਿਲ ਸ਼ਰਮਾ ਦੇ ਕੈਫੇ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ, ਕੈਨੇਡਾ ਪੁਲਿਸ ਨੇ ਖੋਲ੍ਹੇ ਵੱਡੇ ਰਾਜ਼, ਜਾਰੀ ਕੀਤੀਆਂ ਤਸਵੀਰਾਂ, ਗੈਂਗਸਟਰਾਂ ਦਾ ਨੈੱਟਵਰਕ ਬੇਨਕਾਬ!

ਪੰਜਾਬ ਸਰਕਾਰ ਦਾ ਵੱਡਾ ਐਲਾਨ! ਔਰਤਾਂ ਦੀ ਸੁਰੱਖਿਆ ਲਈ 'ਪ੍ਰੋਜੈਕਟ ਹਿਫ਼ਾਜ਼ਤ' ਸ਼ੁਰੂ, ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ, ਹੁਣ ਡਰ ਖਤਮ!

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਾਣੋ ਕਿਉਂ ਇੱਧਰ-ਉੱਧਰ ਭੱਜੇ ਲੋਕ? ਸੜ ਕੇ ਸੁਆਹ ਹੋਇਆ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਯੈਲੋ ਅਲਰਟ, ਲੋਕਾਂ ਨੂੰ ਠੰਡ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ....ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਚਿਤਾਵਨੀ
Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਯੈਲੋ ਅਲਰਟ, ਲੋਕਾਂ ਨੂੰ ਠੰਡ ਤੋਂ ਬਚਣ ਲਈ ਐਡਵਾਇਜ਼ਰੀ ਜਾਰੀ....ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਚਿਤਾਵਨੀ
ਕਪਿਲ ਸ਼ਰਮਾ ਦੇ ਕੈਫੇ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ, ਕੈਨੇਡਾ ਪੁਲਿਸ ਨੇ ਖੋਲ੍ਹੇ ਵੱਡੇ ਰਾਜ਼, ਜਾਰੀ ਕੀਤੀਆਂ ਤਸਵੀਰਾਂ, ਗੈਂਗਸਟਰਾਂ ਦਾ ਨੈੱਟਵਰਕ ਬੇਨਕਾਬ!
ਕਪਿਲ ਸ਼ਰਮਾ ਦੇ ਕੈਫੇ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ, ਕੈਨੇਡਾ ਪੁਲਿਸ ਨੇ ਖੋਲ੍ਹੇ ਵੱਡੇ ਰਾਜ਼, ਜਾਰੀ ਕੀਤੀਆਂ ਤਸਵੀਰਾਂ, ਗੈਂਗਸਟਰਾਂ ਦਾ ਨੈੱਟਵਰਕ ਬੇਨਕਾਬ!
ਪੰਜਾਬ ਸਰਕਾਰ ਦਾ ਵੱਡਾ ਐਲਾਨ! ਔਰਤਾਂ ਦੀ ਸੁਰੱਖਿਆ ਲਈ 'ਪ੍ਰੋਜੈਕਟ ਹਿਫ਼ਾਜ਼ਤ' ਸ਼ੁਰੂ, ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ, ਹੁਣ ਡਰ ਖਤਮ!
ਪੰਜਾਬ ਸਰਕਾਰ ਦਾ ਵੱਡਾ ਐਲਾਨ! ਔਰਤਾਂ ਦੀ ਸੁਰੱਖਿਆ ਲਈ 'ਪ੍ਰੋਜੈਕਟ ਹਿਫ਼ਾਜ਼ਤ' ਸ਼ੁਰੂ, ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ, ਹੁਣ ਡਰ ਖਤਮ!
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਾਣੋ ਕਿਉਂ ਇੱਧਰ-ਉੱਧਰ ਭੱਜੇ ਲੋਕ? ਸੜ ਕੇ ਸੁਆਹ ਹੋਇਆ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਾਣੋ ਕਿਉਂ ਇੱਧਰ-ਉੱਧਰ ਭੱਜੇ ਲੋਕ? ਸੜ ਕੇ ਸੁਆਹ ਹੋਇਆ...
Punjab News: ਪੰਜਾਬ 'ਚ ਬਿਜਲੀ ਮੀਟਰਾਂ ਬਾਰੇ ਹੋਇਆ ਵੱਡਾ ਐਲਾਨ, ਪੰਜਾਬੀ ਦੇਣ ਧਿਆਨ!

ਕਰਮਚਾਰੀਆਂ ਨੂੰ ਜਾਰੀ ਹੋਈ ਸਖਤ ਚੇਤਾਵਨੀ, ਹੁਣ ਸਿੱਧਾ ਕੀਤਾ ਜਾਵੇਗਾ ਸਸਪੈਂਡ, ਇਸ ਵਿਭਾਗ 'ਚ ਮੱਚੀ ਹਲਚਲ

ਸਫੈਦ ਵਾਲ ਨੂੰ ਜੜ੍ਹਾਂ ਤੋਂ ਕਿਵੇਂ ਕਰੀਏ ਕਾਲੇ? ਜਾਣੋ ਕਿਹੜਾ ਤੇਲ ਚਿੱਟੇ ਵਾਲਾਂ ਨੂੰ ਕਰਦਾ ਕਾਲਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (10-12-2025)

Embed widget