Canada News: ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਕਾਫੀ ਹਿੱਲਜੁੱਲ ਹੋ ਰਹੀ ਹੈ। ਕੈਨੇਡਾ ਵਿੱਚ ਸਿੱਖ ਭਾਈਚਾਰੇ ਨੇ ਸਖਤ ਰੋਸ ਜਤਾਇਆ ਹੈ। ਅਜਿਹੇ ਵਿੱਚ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੌਲੀ ਨੇ ਕਿਹਾ ਹੈ ਕਿ ਉਹ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। 



ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਖਿਲਾਫ਼ ਕੀਤੀ ਜਾ ਰਹੀ ਕਰਵਾਈ ਦੇ ਮੱਦੇਨਜ਼ਰ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲੇਨੀ ਜੌਲੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੇ ਘਟਨਾਕ੍ਰਮਾਂ ’ਤੇ ‘ਬਹੁਤ ਬਾਰੀਕੀ’ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। 



ਵਿਦੇਸ਼ ਮੰਤਰੀ ਮਿਲੇਨੀ ਜੌਲੀ ਸਦਨ ਵਿੱਚ ਭਾਰਤੀ ਮੂਲ ਦੇ ਕੈਨੇਡਿਆਈ ਸੰਸਦ ਮੈਂਬਰ ਇਕਵਿੰਦਰ ਸਿੰਘ ਗਹੀਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਮਿਲੇਨੀ ਜੌਲੀ ਨੇ ਕਿਹਾ, ‘‘ਅਸੀਂ ਪੰਜਾਬ ਵਿੱਚ ਉੱਭਰੇ ਘਟਨਾਕ੍ਰਮਾਂ ਬਾਰੇ ਜਾਣੂ ਹਾਂ ਤੇ ਅਸੀਂ ਇਸ ’ਤੇ ਬਹੁਤ ਬਾਰੀਕੀ ਨਾਲ ਨਜ਼ਰ ਰੱਖੀ ਹੋਈ ਹੈ। ਅਸੀਂ ਹਾਲਾਤ ਮੁੜ ਸਥਿਰ ਹੋਣ ਦੀ ਉਮੀਦ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਕੈਨੇਡਿਆਈ ਹਮੇਸ਼ਾ ਵਾਂਗ ਕੈਨੇਡਾ ਸਰਕਾਰ ’ਤੇ ਭਰੋਸਾ ਕਰ ਸਕਦੇ ਹਨ ਕਿ ਅਸੀਂ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਦੀਆਂ ਚਿੰਤਾਵਾਂ ਦੂਰ ਕਰਨਾ ਜਾਰੀ ਰੱਖਾਂਗੇ।’’ 



ਉਧਰ, ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀ ਲੰਡਨ ਵਿੱਚ ਪਾਰਲੀਮੈਂਟ ਸਕੇਅਰ ’ਤੇ ਇਕੱਠੇ ਹੋਏ। ਉਨ੍ਹਾਂ ਦੇ ਹੱਥਾਂ ਵਿੱਚ ਖਾਲਿਸਤਾਨ ਪੱਖੀ ਝੰਡੇ ਤੇ ਬੈਨਰ ਫੜੇ ਹੋਏ ਸਨ। ਇਸ ਤਰ੍ਹਾਂ ਦੇ ਪ੍ਰਦਰਸ਼ਨ ਕੈਨੇਡਾ ਤੇ ਅਮਰੀਕਾ ਵਿੱਚ ਵੀ ਹੋਏ ਹਨ। ਪ੍ਰਦਰਸ਼ਨਕਾਰੀਆਂ ਨੇ ਟੋਰਾਂਟੋ, ਵੈਨਕੂਵਰ, ਇੰਡੀਆਨਾਪੋਲਿਸ ਤੇ ਫਰੈਜ਼ਨੋ ਵਿੱਚ ਵੀ ਰੋਸ ਜ਼ਾਹਿਰ ਕੀਤਾ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ