ਕੈਨੇਡਾ ਨੇ ਕੀਤੀ ਹੋਰ ਸਖ਼ਤੀ ! ਵਿਦਿਆਰਥੀਆਂ ਤੋਂ ਮੁੜ ਮੰਗੇ ਜਾ ਰਹੇ ਨੇ ਦਸਤਾਵੇਜ਼, ਡਿਪੋਰਟ ਕੀਤੇ ਜਾਣ ਦਾ ਵਧਿਆ ਖ਼ਤਰਾ ? ਜਾਣੋ ਪੂਰਾ ਮਾਮਲਾ
ਇੱਕ ਵਿਦਿਆਰਥੀ ਨੇ ਕਿਹਾ, ਜਦੋਂ ਮੈਨੂੰ ਈਮੇਲ ਮਿਲੀ ਤਾਂ ਮੈਂ ਹੈਰਾਨ ਰਹਿ ਗਿਆ। ਮੇਰਾ ਵੀਜ਼ਾ ਸਿਰਫ ਮਈ 2026 ਤੱਕ ਹੈ। ਮੈਨੂੰ ਸਾਰੇ ਦਸਤਾਵੇਜ਼ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਮੇਰੀ ਹਾਜ਼ਰੀ, ਅੰਕ ਤੇ ਪਾਰਟ ਟਾਈਮ ਕੰਮ ਦਾ ਰਿਕਾਰਡ ਵੀ ਮੰਗਿਆ ਗਿਆ।
Canada Stundent: ਕੈਨੇਡਾ 'ਚ ਭਾਰਤੀਆਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਤਿੰਨ ਭਾਰਤੀ ਵਿਦਿਆਰਥੀਆਂ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਸਰਕਾਰ ਵੀ ਭਾਰਤੀ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ‘ਚ ਹੁਣ ਨਵਾਂ ਤਣਾਅ ਪੈਦਾ ਹੋ ਗਿਆ ਹੈ। ਰਿਪੋਰਟ ਮੁਤਾਬਕ, ਉਨ੍ਹਾਂ ਤੋਂ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ। ਵਿਦਿਆਰਥੀਆਂ ਤੋਂ ਈਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਵਿਭਾਗ ਦੇ ਇਸ ਕਦਮ ਕਾਰਨ ਵਿਦੇਸ਼ੀ ਵਿਦਿਆਰਥੀ ਡਰੇ ਹੋਏ ਹਨ। ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਸਿਰਫ਼ ਦੋ ਸਾਲ ਦਾ ਵੀਜ਼ਾ ਹੈ। ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਲੈ ਕੇ ਆਪਣੇ ਨਿਯਮ ਬਹੁਤ ਸਖਤ ਬਣਾਏ ਹਨ।
ਇੱਕ ਵਿਦਿਆਰਥੀ ਨੇ ਕਿਹਾ, ਜਦੋਂ ਮੈਨੂੰ ਈਮੇਲ ਮਿਲੀ ਤਾਂ ਮੈਂ ਹੈਰਾਨ ਰਹਿ ਗਿਆ। ਮੇਰਾ ਵੀਜ਼ਾ ਸਿਰਫ ਮਈ 2026 ਤੱਕ ਹੈ। ਮੈਨੂੰ ਸਾਰੇ ਦਸਤਾਵੇਜ਼ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਮੇਰੀ ਹਾਜ਼ਰੀ, ਅੰਕ ਤੇ ਪਾਰਟ ਟਾਈਮ ਕੰਮ ਦਾ ਰਿਕਾਰਡ ਵੀ ਮੰਗਿਆ ਗਿਆ।ਪਿਛਲੇ ਹਫ਼ਤੇ, ਪੰਜਾਬ ਦੇ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਈਮੇਲਾਂ ਪ੍ਰਾਪਤ ਹੋਈਆਂ ਸਨ ਤੇ ਉਨ੍ਹਾਂ ਨੂੰ ਤਸਦੀਕ ਕਰਨ ਲਈ ਆਈਆਰਸੀਸੀ ਦਫ਼ਤਰ ਜਾਣ ਲਈ ਕਿਹਾ ਗਿਆ ਸੀ।
ਦੱਸ ਦਈਏ ਕਿ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਇਹ ਇਕ ਭਿਆਨਕ ਤ੍ਰਾਸਦੀ ਹੈ। ਭਾਰਤੀ ਹਾਈ ਕਮਿਸ਼ਨ ਇਸ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਭਾਰਤੀ ਮਿਸ਼ਨ ਇਸ ਸਬੰਧੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















