ਹਰਦੀਪ ਨਿੱਝਰ ਕਤਲ ਕੇਸ 'ਚ ਕੈਨੇਡੀਅਨ ਸਰਕਾਰ ਨੂੰ ਝਟਕਾ ! ਚਾਰਾਂ ਦੋਸ਼ੀਆਂ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਮੁਲਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕੈਨੇਡੀਅਨ ਪੁਲਿਸ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਦੋਸ਼ੀਆਂ ਨੇ ਇਸਦਾ ਫਾਇਦਾ ਉਠਾਇਆ ਹੈ।
Hardeep Singh Nijjar Case: 2023 ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Hardeep Nijjar) ਦੇ ਕਤਲ ਦੇ ਮਾਮਲੇ ਵਿੱਚ ਕੈਨੇਡੀਅਨ ਸਰਕਾਰ ਨੂੰ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।
ਜ਼ਿਕਰ ਕਰ ਦਈਏ ਕਿ ਮੁਲਜ਼ਮਾਂ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕੈਨੇਡੀਅਨ ਪੁਲਿਸ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਦੋਸ਼ੀਆਂ ਨੇ ਇਸਦਾ ਫਾਇਦਾ ਉਠਾਇਆ ਹੈ। ਹਾਲਾਂਕਿ, ਅਦਾਲਤੀ ਦਸਤਾਵੇਜ਼ਾਂ 'ਤੇ ਕਾਰਵਾਈ 'ਤੇ ਰੋਕ ਲਗਾ ਕੇ ਜ਼ਮਾਨਤ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।
ਕਿਵੇਂ ਹੋਇਆ ਸੀ ਹਰਦੀਪ ਸਿੰਘ ਨਿੱਝਰ ਦਾ ਕਤਲ ?
ਨਿੱਝਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋਸ਼ੀਆਂ ਨੇ ਉਸ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਵੀ ਸਮਾਂ ਨਹੀਂ ਮਿਲਿਆ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਬਾਅਦ ਵਿੱਚ, ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ, ਹਾਲਾਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਗਿਰਾਵਟ ਆ ਗਈ ਹੈ। ਹਾਲਾਂਕਿ, ਹੁਣ ਮੁਲਜ਼ਮ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਸਰਕਾਰ 'ਤੇ ਸਵਾਲ ਖੜ੍ਹੇ ਹੋ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।