'ਟੋਰੰਟੋ ਸਨ' ਨੇ ਦੱਸਿਆ ਹੈ ਕਿ ਨੱਤ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਮੋਹਰੀ ਉਮੀਦਵਾਰ ਜਗਮੀਤ ਸਿੰਘ ਦੇ ਨਿੱਜੀ ਰਿਸ਼ਤੇ ਹਨ। ਚੰਨੀ ਨੱਤ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਨਵੀਂ ਵੀਡੀਓ ਯੂ-ਟਿਊਬ 'ਤੇ ਪਾਈ ਹੈ, ਜਿਸ ਵਿੱਚ ਉਹ ਖਾਲਿਸਤਾਨੀ ਝੰਡਾ ਤੇ ਹਥਿਆਰਾਂ ਦੀ ਨੁਮਾਇਸ਼ ਕਰ ਰਿਹਾ ਹੈ। ਕੈਨੇਡਾ ਦੀ ਪੱਤਰਕਾਰ ਕੈਂਡੀਸ ਮਾਲਕੌਮ ਨੇ ਨੱਤ ਦੀ ਵੀਡੀਓ ਟਵਿੱਟਰ 'ਤੇ ਸਾਂਝਾ ਕਰਦਿਆਂ ਲਿਖਿਆ ਹੈ ਕਿ ਸਾਡੇ ਵਿਹੜੇ ਵਿੱਚ ਇਹ ਸਭ ਹੋ ਰਿਹਾ ਹੈ।
ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਾਲਿਸਤਾਨ ਪੱਖੀ ਹੋਣ ਦੇ ਇਲਜ਼ਾਮ ਲੱਗੇ ਸਨ। ਉਨ੍ਹਾਂ ਦੇ ਭਾਰਤ ਦੌਰੇ ਦੌਰਾਨ ਸਾਬਕਾ ਖਾਲਿਸਤਾਨੀ ਜਸਪਾਲ ਅਟਵਾਲ ਨੂੰ ਕੈਨੇਡਾ ਸਰਕਾਰ ਵੱਲੋਂ ਡਿਨਰ ਦਾ ਸੱਦਾ ਦੇਣਾ ਵੱਡਾ ਮੁੱਦਾ ਬਣ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।