ਕੋਰੋਨਾ ਮਹਾਮਾਰੀ ਦੌਰਾਨ ਜਸਟਿਨ ਟਰੂਡੋ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਰੋਨਾ ਸੰਕਟ ਦੌਰਾਨ ਆਏ ਦਿਨ ਆਪਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਤੇ ਇਸ ਮੁਸ਼ਕਿਲ ਸਮੇਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਉਂਦੇ ਹਨ। ਅਜਿਹੇ 'ਚ ਹੁਣ ਉਨ੍ਹਾਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਮਾਰੀ ਨੇ ਦੁਨੀਆਂ ਦੇ ਹਰ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ। ਕੈਨੇਡਾ 'ਤੇ ਵੀ ਇਸ ਖ਼ਤਰਨਾਕ ਵਾਇਰਸ ਦੀ ਮਾਰ ਪਈ। ਪਰ ਇਸ ਦੇ ਬਾਵਜੂਦ ਇਸ ਮੁਸ਼ਕਲ ਘੜੀ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਏ ਦਿਨ ਆਪਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ। ਅਜਿਹੇ 'ਚ ਟਰੂਡੋ ਨੇ ਹੁਣ ਕਿਸਾਨਾਂ ਲਈ ਵੱਡਾ ਐਲਾਨ ਕੀਤਾ।
ਟਰੂਡੋ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਸਾਨਾਂ ਤੇ ਖੁਰਾਕ ਉਤਪਾਦਕਾਂ ਲਈ 252 ਮਿਲੀਅਨ ਡੌਲਰ ਦਾ ਐਲਾਨ ਕੀਤਾ ਹੈ। ਦਰਅਸਲ ਕੈਨੇਡੀਅਨ ਫੈਡਰੇਸ਼ਨ ਆਫ ਐਗਰੀਕਲਚਰ ਨੇ 2.6 ਬਿਲੀਅਨ ਡੌਲਰ ਦੀ ਮੰਗ ਕੀਤੀ ਸੀ।
ਟਰੂਡੋ ਸਰਕਾਰ ਵੱਲੋਂ 50 ਮਿਲੀਅਨ ਭੋਜਨ ਉਤਪਾਦਕਾਂ ਨੂੰ ਰਾਹਤ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਡੇਅਰੀ ਕਮਿਸ਼ਨ ਦੀ ਉਧਾਰ ਲੈਣ ਦੀ ਸਮਰਥਾ 'ਚ 200 ਮਿਲੀਅਨ ਡੌਲਰ ਦਾ ਵਾਧਾ ਹੋਵੇਗਾ।
ਕੋਰੋਨਾ ਵਾਇਰਸ ਕਾਰਨ ਕੈਨੇਡਾ 'ਚ ਹੁਣ ਤਕ 4,043 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 62 ਹਜ਼ਾਰ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ