ਕਨੈਡਾ-ਭਾਰਤ 'ਚ ਇੱਕ ਵਾਰ ਫਿਰ ਵਧਿਆ ਤਣਾਅ! ਟਰੂਡੋ ਨੇ ਭਾਰਤ ਸਰਕਾਰ ਨੂੰ ਘੇਰਿਆ, UK ਦੇ PM ਨਾਲ ਵੀ ਕੀਤੀ ਗੱਲਬਾਤ
India Canada Relation: ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਵੱਧ ਰਹੀ ਦਰਾਰ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
India Canada Relation: ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਵੱਧ ਰਹੀ ਦਰਾਰ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਜਸਟਿਨ ਟਰੂਡੋ ਨੇ ਮੰਗਲਵਾਰ (15 ਅਕਤੂਬਰ, 2024) ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਕੀਤੀ। ਉਨ੍ਹਾਂ ਨੇ ਇਸ 'ਤੇ ਲਿਖਿਆ, "ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਨਾਲ ਜੁੜੇ ਏਜੰਟਾਂ ਦੁਆਰਾ ਕੈਨੇਡੀਅਨ ਨਾਗਰਿਕਾਂ ਵਿਰੁੱਧ ਨਿਸ਼ਾਨਾ ਬਣਾਉਣ ਵਾਲੀ ਮੁਹਿੰਮ ਬਾਰੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਕੇਅਰ ਸਟਾਰਮਰ ਨਾਲ ਗੱਲ ਕੀਤੀ।"
ਇਸ ਵਿਚ ਅੱਗੇ ਲਿਖਿਆ ਗਿਆ ਕਿ ਦੋਵਾਂ ਨੇਤਾਵਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੇ ਸ਼ਾਸਨ ਨੂੰ ਬਣਾਈ ਰੱਖਣ ਅਤੇ ਸਨਮਾਨ ਕਰਨ ਦੀ ਮਹੱਤਤਾ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਟਰੂਡੋ ਨੇ ਇਸ ਗੰਭੀਰ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਨਾਲ ਸਹਿਯੋਗ ਕਰਨ ਵਿੱਚ ਕੈਨੇਡਾ ਦੀ ਲਗਾਤਾਰ ਦਿਲਚਸਪੀ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ: ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ, ਟਰੂਡੋ ਨੇ ਭਾਰਤ 'ਤੇ ਲਾਏ ਗੰਭੀਰ ਇਲਜ਼ਾਮ! ਕਿਹਾ- ਮੋਦੀ ਸਰਕਾਰ ਨੇ ਕੀਤੀ ਵੱਡੀ ਗਲਤੀ