Canada Police: ਕੈਨੇਡਾ ਪੁਲਿਸ ਨੇ ਪੰਜਾਬੀ ਗੈਂਗਸਟਰਾਂ ਦੀਆਂ ਫੋਟੋਆਂ ਕੀਤੀਆਂ ਜਾਰੀ, ਲੋਕਾਂ ਨੂੰ ਦਿੱਤੀ ਆਹ ਚੇਤਾਵਨੀ; ਜਾਣੋ ਲਿਸਟ 'ਚ ਕਿਹੜੇ ਨਾਮੀ ਬਦਮਾਸ਼ਾਂ ਦੇ ਨਾਮ ਸ਼ਾਮਲ?
Canada Releases Punjab Gangster List: ਕੈਨੇਡਾ ਪੁਲਿਸ ਨੇ ਉੱਚ-ਪੱਧਰੀ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੇ ਜਨਤਾ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਇਨ੍ਹਾਂ 11 ...

Canada Releases Punjab Gangster List: ਕੈਨੇਡਾ ਪੁਲਿਸ ਨੇ ਉੱਚ-ਪੱਧਰੀ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਵਿਰੁੱਧ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੇ ਜਨਤਾ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਇਨ੍ਹਾਂ 11 ਵਿਅਕਤੀਆਂ ਵਿੱਚੋਂ ਨੌਂ ਪੰਜਾਬੀ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਕਤਲਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ।
ਕੰਬਾਈਨਡ ਫੋਰੀਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੇ ਅਸਿਸਟੈਂਟ ਕਮਾਂਡਰ ਮੈਨੀ ਮਾਨ ਨੇ ਕਿਹਾ ਕਿ ਇਸ ਗੱਲ ਦੀ ਬਹੁਤ ਵੱਧ ਸੰਭਾਵਨਾ ਹੈ ਕਿ ਕੋਈ ਵਿਰੋਧੀ ਗੈਂਗਸਟਰ ਉਨ੍ਹਾਂ ਨੂੰ ਹਿੰਸਾ ਲਈ ਨਿਸ਼ਾਨਾ ਬਣਾਏਗਾ।
ਪੁਲਿਸ ਦੁਆਰਾ ਜਾਰੀ ਕੀਤੇ ਗਏ ਪੋਸਟਰਾਂ ਵਿੱਚ ਸ਼ਕੀਲ ਬਸਰਾ (28), ਅਮਰਪ੍ਰੀਤ ਸਮਰਾ (28), ਜਗਦੀਪ ਚੀਮਾ (30), ਰਵਿੰਦਰ ਸ਼ਰਮਾ (35), ਬਰਿੰਦਰ ਧਾਲੀਵਾਲ (39), ਐਂਟੀ ਸੇਂਟ ਪੀਅਰ (40), ਗੁਰਪ੍ਰੀਤ ਧਾਲੀਵਾਲ (35), ਰਿਚਰਡ ਜੋਸਫ਼ ਵਿਟਲੌਕ (40), ਸਮਰੂਪ ਗਿੱਲ (29), ਸੁਪਦੀਸ਼ ਗਿੱਲ (28), ਅਤੇ ਸੁਖਦੀਪ ਪੰਸਲ (33) ਦੇ ਨਾਮ ਸ਼ਾਮਲ ਹਨ। ਕੈਨੇਡਾ ਤੋਂ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਖਾਸ ਕਥਿਤ ਅਪਰਾਧੀਆਂ ਤੋਂ ਦੂਰ ਰਹਿਣ ਦੀਆਂ ਅਜਿਹੀਆਂ ਚੇਤਾਵਨੀਆਂ ਪਹਿਲਾਂ ਕਦੇ ਨਹੀਂ ਸੁਣੀਆਂ ਗਈਆਂ ਸਨ, ਪਰ ਹਾਲ ਹੀ ਦੇ ਸਾਲਾਂ ਵਿੱਚ ਇਸ ਵਿੱਚ ਵਾਧਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















