Referendum for Khalistan: ਭਾਰਤੀ ਦੌਰੇ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ, ਪਿੱਛੋਂ ਸਰੀ 'ਚ ਖਾਲਿਸਤਾਨੀਆਂ ਦਾ ਵੱਡਾ ਐਕਸ਼ਨ
ਇਸ ਦੌਰਾਨ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀ ਰਾਏਸ਼ੁਮਾਰੀ ਕਰਵਾਈ ਗਈ। ਭਾਰਤ 'ਚ ਸਿੱਖ ਫਾਰ ਜਸਟਿਸ (SFJ) ਦੇ ਵਾਂਟੇਡ ਗੁਰਪਤਵੰਤ ਪੰਨੂ ਇਸ ਜਨਮਤ ਸੰਗ੍ਰਹਿ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀਆਂ ਦਿੰਦੇ ਨਜ਼ਰ ਆਏ।
Referendum for Khalistan: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਜੀ-20 ਸੰਮੇਲਨ ਦੌਰਾਨ ਆਪਣੇ ਜਹਾਜ਼ ਵਿੱਚ ਤਕਨੀਕੀ ਖ਼ਰਾਬੀ ਕਾਰਨ ਭਾਰਤ ਵਿੱਚ ਹੀ ਰੁਕਣਾ ਪਿਆ। ਇਸ ਦੌਰਾਨ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨੀ ਰਾਏਸ਼ੁਮਾਰੀ ਕਰਵਾਈ ਗਈ। ਭਾਰਤ 'ਚ ਸਿੱਖ ਫਾਰ ਜਸਟਿਸ (SFJ) ਦੇ ਵਾਂਟੇਡ ਗੁਰਪਤਵੰਤ ਪੰਨੂ ਇਸ ਜਨਮਤ ਸੰਗ੍ਰਹਿ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀਆਂ ਦਿੰਦੇ ਨਜ਼ਰ ਆਏ।
ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਵਿੱਚ ਖਾਲਿਸਤਾਨੀ ਰਾਇਸ਼ਮਾਰੀ ਵਿੱਚ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸੇ ਦਿਨ ਆਪਣੇ ਹਮਰੁਤਬਾ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਖਾਲਿਸਤਾਨੀ ਰਾਏਸ਼ੁਮਾਰੀ ਕਰਕੇ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਖਟਾਸ ਆ ਸਕਦੀ ਹੈ।
ਭਾਰਤ ਵਿਚ ਸਿੱਖਾਂ ਲਈ ਵੱਖਰੇ ਮੁਲਕ ਖਾਲਿਸਤਾਨ ਦੇ ਸਮਰਥਨ ਲਈ ਵੋਟਿੰਗ ਐਤਵਾਰ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿੱਥੇ ਜੂਨ ਵਿੱਚ ਇਸ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਗਲੋਬਲ ਨਿਊਜ਼ ਚੈਨਲ ਨੇ ਰਿਪੋਰਟ ਦਿੱਤੀ ਕਿ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ), ਜਿਸ ਨੇ ਰਾਇਸ਼ੁਮਾਰੀ ਕਰਵਾਈ ਨੇ, ਕਿਹਾ ਕਿ ਇਸ ਸਮਾਗਮ ਵਿੱਚ 100,000 ਤੋਂ ਵੱਧ ਲੋਕ ਸ਼ਾਮਲ ਹੋਏ। ਮਤਦਾਨ ਤੋਂ ਸਾਫ ਹੈ ਕਿ ਖਾਲਿਸਤਾਨ ਦਾ ਮਾਮਲਾ ਸਿੱਖਾਂ ਲਈ ਬੜਾ ਭਾਵਨਾਤਕ ਹੈ। ਇਹ ਵੋਟਿੰਗ ਸਰੀ ਦੇ ਸਕੂਲ ਵਿੱਚ ਹੋਣੀ ਸੀ ਪਰ ਸਬੰਧਤ ਵਸਨੀਕਾਂ ਵੱਲੋਂ ਪੋਸਟਰ ਉੱਤੇ ਹਥਿਆਰਾਂ ਦੀਆਂ ਤਸਵੀਰਾਂ ਸਕੂਲ ਪ੍ਰਬੰਧਕਾਂ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ