Washington News: ਅਮਰੀਕਾ ਦੀ ਇੱਕ ਅਦਾਲਤ ਨੇ ਇੱਕ ਕੈਨੇਡੀਅਨ ਔਰਤ (Canadian woman) ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (former president donald trump) ਨੂੰ ਆਪਣੇ ਕਾਰਜਕਾਲ ਦੌਰਾਨ ਜ਼ਹਿਰ ਮਿਲਾ ਕੇ ਚਿੱਠੀ ਭੇਜਣ ਦੇ ਮਾਮਲੇ ਵਿੱਚ 22 ਸਾਲ ਦੀ ਸਜ਼ਾ ਸੁਣਾਈ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਜ਼ਿਲ੍ਹਾ ਜੱਜ ਡਬਨੀ ਫਰੈਡਰਿਕ ਨੇ ਵੀਰਵਾਰ (17 ਅਗਸਤ) ਨੂੰ 56 ਸਾਲਾ ਪਾਸਕੇਲ ਫੇਰੀਅਰ ਨੂੰ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ।
ਰਿਪੋਰਟ ਮੁਤਾਬਕ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਜਾਵੇਗਾ। ਨਾਲ ਹੀ, ਜੇ ਉਹ ਕਦੇ ਵਾਪਸ ਆਉਂਦੀ ਹੈ, ਤਾਂ ਉਸ ਨੂੰ ਜ਼ਿੰਦਗੀ ਭਰ ਨਿਗਰਾਨੀ ਦਾ ਸਾਹਮਣਾ ਕਰਨਾ ਪਵੇਗਾ। ਜੱਜ ਫਰੈਡਰਿਕ ਨੇ ਫੇਰੀਅਰ ਨੂੰ ਕਿਹਾ ਕਿ ਉਸ ਦੀਆਂ ਹਰਕਤਾਂ ਖਤਰਨਾਕ ਤੇ ਸਮਾਜ ਲਈ ਨੁਕਸਾਨਦਾਇਕ ਸੀ।
ਮਹਿਲਾ ਨੇ ਜੱਜ ਨੂੰ ਕਹੀ ਇਹ ਗੱਲ
ਫਰਾਂਸ ਅਤੇ ਕੈਨੇਡਾ ਦੇ ਦੋਹਰੇ ਨਾਗਰਿਕ ਫੈਰੀਅਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਅਫਸੋਸ ਹੈ ਕਿ ਉਸ ਦੀ ਯੋਜਨਾ ਅਸਫਲ ਹੋ ਗਈ ਸੀ। ਉਸ ਨੇ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਇੱਕ ਕਾਰਕੁਨ ਸਮਝਦੀ ਹੈ ਨਾ ਕਿ ਇੱਕ ਅੱਤਵਾਦੀ। ਬੀਬੀਸੀ ਦੀ ਰਿਪੋਰਟ ਮੁਤਾਬਕ ਐਫਬੀਆਈ ਨੇ ਟਰੰਪ ਨੂੰ ਲਿਖੀ ਚਿੱਠੀ 'ਤੇ ਉਸ ਦੇ ਉਂਗਲਾਂ ਦੇ ਨਿਸ਼ਾਨ ਮਿਲੇ ਹਨ। ਪੱਤਰ ਵਿੱਚ, ਫੇਰੀਅਰ ਨੇ ਟਰੰਪ ਨੂੰ ਰਾਸ਼ਟਰਪਤੀ ਦੀ ਦੌੜ ਤੋਂ ਬਾਹਰ ਹੋਣ ਦੀ ਅਪੀਲ ਕੀਤੀ ਸੀ।
ਬਾਅਦ ਵਿੱਚ ਉਸ ਨੇ ਸਵੀਕਾਰ ਕੀਤਾ ਕਿ ਉਸ ਨੇ ਆਪਣੇ ਕਿਊਬਿਕ ਸਥਿਤ ਘਰ ਵਿੱਚ ਰਿਸੀਨ- ਕਾਸਟਰ ਬੀਨਜ਼ ਦੇ ਬਚੇ ਪਦਾਰਥ ਤੋਂ ਜ਼ਹਿਰ ਬਣਾਇਆ ਸੀ ਤੇ ਇਸ ਨੂੰ ਚਿੱਠੀ ਦੇ ਨਾਲ ਲਿਫਾਫੇ ਵਿੱਚ ਰੱਖਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ