ਪੜਚੋਲ ਕਰੋ
Advertisement
ਟਰੂਡੋ ਦੇ 'ਵੈਲਕਮ' ਲਈ ਕੈਪਟਨ ਰਾਜ਼ੀ
ਚੰਡੀਗੜ੍ਹ: 16 ਫਰਵਰੀ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਹਿਲੇ ਭਾਰਤ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੇ ਭਾਰਤ ਦੌਰੇ ਦੇ ਪ੍ਰੋਗਰਾਮ ਵਿੱਚ ਦਰਬਾਰ ਸਾਹਿਬ ਜਾਣਾ ਵੀ ਸ਼ਾਮਲ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪੀ.ਐਮ. ਦਾ ਪੰਜਾਬ ਪਹੁੰਚਣ 'ਤੇ ਸਵਾਗਤ ਕਰਨਗੇ।
ਅਮਰਿੰਦਰ ਸਿੰਘ ਨੇ ਕਿਹਾ ਕਿ ਟਰੂਡੋ ਵਧੀਆ ਲੀਡਰ ਹਨ ਤੇ ਮੇਰਾ ਉਨ੍ਹਾਂ ਨਾਲ ਕੋਈ ਵੀ ਮਤਭੇਦ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਸਾਨੂੰ ਉਨ੍ਹਾਂ ਦੀ ਫੇਰੀ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ, ਪਰ ਜੇਕਰ ਉਹ ਪੰਜਾਬ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਵਰਗੇ ਵਿਅਕਤੀਆਂ ਨੂੰ ਨਹੀਂ ਮਿਲਣਗੇ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਿੱਚ ਲੱਗੇ ਤੱਤਾਂ ਦੇ ਹਮਾਇਤੀ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਵੀ ਇਸ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਸਰਕਾਰ ਤੈਅ ਕਰੇਗੀ ਕਿ ਟਰੂਡੋ ਦਾ ਸਵਾਗਤ ਕੀਤਾ ਜਾਵੇ ਕਿ ਨਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਪੀ.ਐਮ. ਨੇ ਸਿਰਫ ਦੋ-ਚਹੁੰ ਘੰਟਿਆਂ ਲਈ ਹੀ ਪੰਜਾਬ ਆਉਣਾ ਹੈ।
ਪਿਛਲੀ ਵਾਰ ਜਦੋਂ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪੰਜਾਬ ਆਏ ਸਨ ਤਾਂ ਕੈਪਟਨ ਨੇ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ। ਕੈਪਟਨ ਮੁਤਾਬਕ ਸੱਜਣ ਖਾਲਿਸਤਾਨ ਪੱਖੀ ਲੋਕਾਂ ਦੀ ਹਮਾਇਤ ਕਰਦੇ ਹਨ ਤੇ ਇਸ ਲਈ ਉਹ ਉਨ੍ਹਾਂ ਦਾ ਸਵਾਗਤ ਦਾ ਦੂਰ, ਉਨ੍ਹਾਂ ਨਾਲ ਮੁਲਾਕਾਤ ਵੀ ਨਹੀਂ ਕਰਨਗੇ। ਇਸ ਕਾਰਨ ਕੈਪਟਨ ਦੀ ਕਾਫੀ ਆਲੋਚਨਾ ਵੀ ਹੋਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਦੇਸ਼
Advertisement