ਪੜਚੋਲ ਕਰੋ

ਟਰੰਪ ਨੂੰ ਪੁੱਠੀ ਪੈਣ ਲੱਗੀ ਪਰਵਾਸੀਆਂ 'ਤੇ ਸਖ਼ਤੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਰਵਾਸੀਆਂ ਪ੍ਰਤੀ ਸਖ਼ਤੀ ਉਨ੍ਹਾਂ ਦੀ ਸਰਕਾਰ ਲਈ ਮੁਸੀਬਤ ਬਣ ਰਹੀ ਹੈ। ਇੱਕ ਪਾਸੇ ਗੈਰਕਾਨੂੰਨੀ ਪਰਵਾਸੀਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਅਣਮਨੁੱਖੀ ਰਵੱਈਏ ਕਰਕੇ ਟਰੰਪ ਸਰਕਾਰ ਦੀ ਦੁਨੀਆਂ ਭਰ ਵਿੱਚ ਅਲੋਚਨਾ ਹੋ ਰਹੀ ਹੈ, ਦੂਜੇ ਪਾਸੇ ਉਹ ਕਾਨੂੰਨੀ ਜਾਲ ਵਿੱਚ ਵੀ ਉਲਝਦੇ ਜਾ ਰਹੇ ਹਨ।   ਤਾਜ਼ਾ ਰਿਪੋਰਟ ਮੁਤਾਬਕ ਟਰੰਪ ਪ੍ਰਸ਼ਾਸਨ ਵੱਲੋਂ ਅਮਰੀਕਾ-ਮੈਕਸਿਕੋ ਸਰਹੱਦ ਉੱਤੇ ਗੈਰਕਾਨੂੰਨੀ ਪਰਵਾਸੀਆਂ ਵਿਰੁੱਧ ਸਖਤੀ ਕਰਨ ਬਾਅਦ ਪਰਵਾਸੀਆਂ ਨੂੰ ਜੇਲ੍ਹ ਵਿੱਚ ਮਾੜੀ ਹਾਲਤ ਵਿੱਚ ਰੱਖਣ ਦੇ ਵਿਰੁੱਧ ਗੈਰਕਾਨੂੰਨੀ ਪਰਵਾਸੀਆਂ ਨੇ ਅਮਰੀਕੀ ਸਰਕਾਰ ਦੇ ਵਿਰੁੱਧ ਕੇਸ ਕਰ ਦਿੱਤਾ ਹੈ। ਰਿਵਰਸਾਈਡ ਵਿੱਚ ਅਦਾਲਤ ਵਿੱਚ ਪਾਏ ਕੇਸ ’ਚ ਇਲਜ਼ਾਮ ਲਾਇਆ ਗਿਆ ਹੈ ਕਿ ਕੈਲੀਫੋਰਨੀਆ ਦੀ ਵਿਕਟਰਵਿਲੇ ਜੇਲ੍ਹ ਵਿੱਚ ਇਮੀਗ੍ਰੇਸ਼ਨ ਅਦਾਲਤ ਦੇ ਫੈਸਲੇ ਦੀ ਉਡੀਕ ਕਰਦੇ ਗੈਰਕਾਨੂੰਨੀ ਪਰਵਾਸੀਆਂ ਨੂੰ ਬੇਹੱਦ ਮਾੜੀਆਂ ਸਥਿਤੀਆਂ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਰੱਖਿਆ ਹੋਇਆ ਹੈ। ਉਨ੍ਹਾਂ ਨੂੰ ਵਧੇਰੇ ਸਮਾਂ ਜੇਲ੍ਹ ਦੇ ਵਿੱਚ ਬੰਦ ਰੱਖਿਆ ਜਾਂਦਾ ਹੈ। ਇਨ੍ਹਾਂ ਵਿੱਚੋਂ ਬਹੁਤਿਆਂ ਨੇ ਅਮਰੀਕਾ ਵਿੱਚ ਸ਼ਰਨ ਲੈਣ ਲਈ ਕੇਸ ਪਾਇਆ ਹੋਇਆ ਹੈ। ਜੇਲ੍ਹ ਵਿੱਚ ਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵੀ ਵਾਂਝੇ ਕੀਤਾ ਹੋਇਆ। ਇੱਥੋਂ ਤੱਕ ਕਿ ਪੱਗ ਬੰਨ੍ਹਣ ਦੀ ਵੀ ਇਜ਼ਾਜਤ ਨਹੀਂ। ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਤੋਂ ਤਿੰਨ ਹਫਤਿਆਂ ਤੱਕ ਕੱਪੜੇ ਵੀ ਨਹੀਂ ਦਿੱਤੇ ਗਏ। ਇਮੀਗ੍ਰੇਸ਼ਨ ਤੇ ਕਸਟਮਜ਼ ਐਨਫੋਰਸਮੈਂਟ ਅਨੁਸਾਰ ਜੇਲ੍ਹ ਵਿੱਚ 700 ਬੰਦੀ ਹਨ। ਇੱਥੇ ਭੀੜ ਦੇ ਨਾਲ ਨਜਿੱਠਣ ਲਈ ਜੂਨ ਵਿੱਚ ਵਿਭਾਗ ਨੇ ਹਵਾਲਾਤੀਆਂ ਨੂੰ ਔਰੇਗਨ, ਵਾਸ਼ਿੰਗਟਨ ਤੇ ਹੋਰ ਜੇਲ੍ਹਾਂ ਵਿੱਚ ਭੇਜਣਾ ਸ਼ੁਰੂ ਕੀਤਾ ਸੀ। ਫੈਡਰਲ ਬਿਊਰੋ ਆਫ ਪ੍ਰਿਜ਼ਨਜ਼ ਅਨੁਸਾਰ ਸਰਕਾਰ ਵੱਲੋਂ ਸਰਹੱਦ ਪਾਰ ਕਰਕੇ ਆਉਣ ਵਾਲੇ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਸਖ਼ਤੀ ਕੀਤੇ ਜਾਣ ਦੇ ਫੈਸਲੇ ਬਾਅਦ ਜੇਲ੍ਹਾਂ ਵਿੱਚ 1600 ਬੈੱਡ ਲਾਏ ਗਏ ਹਨ। ਔਰੇਗਨ ਵਿੱਚ ਵੀ ਪਰਵਾਸੀਆਂ ਇਸ ਤਰ੍ਹਾਂ ਦਾ ਹੀ ਕੇਸ ਪਾਇਆ ਗਿਆ ਹੈ। ਦੋਵੇਂ ਕੇਸਾਂ ਵਿੱਚ ਲਾਇਰਜ਼ ਫਾਰ ਦਾ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ ਸਹਾਇਤਾ ਕਰ ਰਹੀ ਹੈ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Embed widget