ਪਾਕਿਸਤਾਨ ਨੇ ਤੋੜਿਆ ਸੀਜ਼ਫਾਇਰ, LoC ‘ਤੇ PAK ਫੌਜ ਕਰ ਰਹੀ ਗੋਲੀਬਾਰੀ
India-Pakistan Tension: ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਪਾਰ ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ, ਜਿਸਦਾ ਭਾਰਤੀ ਫੌਜੀਆਂ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।

India-Pakistan Tension: ਪਾਕਿਸਤਾਨ ਨੇ ਇੱਕ ਵਾਰ ਫਿਰ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਉੱਥੇ ਹੀ ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਪਾਰ ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ, ਜਿਸਦਾ ਭਾਰਤੀ ਫੌਜੀਆਂ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ। ਹਾਲਾਂਕਿ, ਭਾਰਤੀ ਫੌਜ ਵੱਲੋਂ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਤੁਹਾਨੂੰ ਦੱਸ ਦਈਏ ਕਿ ਚਾਰ ਘੰਟੇ ਪਹਿਲਾਂ ਅਮਰੀਕਾ ਨੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਸਮਝੌਤਾ ਕਰਵਾਇਆ ਸੀ, ਭਾਵ ਕਿ ਅਮਰੀਕਾ ਨਾਲ ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਸਨ। ਇਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉੱਥੇ ਹੀ ਲੋਕਾਂ ਨੂੰ ਵੀ ਇਹ ਖ਼ਬਰ ਸੁਣ ਕੇ ਸੁਖ ਦਾ ਸਾਹ ਆਇਆ ਸੀ ਕਿ ਜੰਗ ਖ਼ਤਮ ਹੋ ਗਈ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਵੀ ਬਲੈਕਆਊਟ ਖਤਮ ਕਰ ਦਿੱਤਾ ਗਿਆ ਸੀ ਅਤੇ ਸਥਿਤੀ ਬਿਲਕੁਲ ਆਮ ਵਾਂਗ ਹੋ ਗਈ ਸੀ। ਪਰ ਹਾਲੇ 4 ਘੰਟੇ ਹੀ ਬੀਤੇ ਸੀ ਅਤੇ ਪਾਕਿਸਤਾਨ ਨੇ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਹੋਇਆਂ ਮੁੜ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਫਿਰ ਲਾਈਟਾਂ ਬੰਦ ਕਰਨ ਭਾਵ ਕਿ ਬਲੈਕਆਊਟ ਕਰਨ ਦਾ ਆਦੇਸ਼ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਾਇਰਨ ਵੀ ਵੱਜਣ ਲੱਗ ਪਏ ਹਨ। ਜਿਸ ਤੋਂ ਬਾਅਦ ਲੋਕ ਫਿਰ ਤੋਂ ਸਹਿਮ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















