ਪੜਚੋਲ ਕਰੋ
(Source: ECI/ABP News)
ਅਮਰੀਕਾ ਤੇ ਚੀਨ ਵਿਚਾਲੇ ਫਿਰ ਖੜਕੀ, ਜਵਾਬੀ ਕਾਰਵਾਈ ਦੀ ਧਮਕੀ
ਅਮਰੀਕਾ ਤੇ ਚੀਨ ਵਿਚਾਲੇ ਫਿਰ ਖੜਕ ਗਈ ਹੈ। ਅਮਰੀਕਾ ਵੱਲੋਂ ਹਾਂਗਕਾਂਗ ’ਚ ਲੋਕਤੰਤਰ ਪੱਖੀ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਕਰਨ ਮਗਰੋਂ ਚੀਨ ਨੇ ਧਮਕੀ ਦਿੱਤੀ ਹੈ। ਚੀਨ ਨੇ ਅਮਰੀਕੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਹ ਵੀ ਜਵਾਬੀ ਕਾਰਵਾਈ ਕਰੇਗਾ। ਚੀਨੀ ਵਿਦੇਸ਼ ਮੰਤਰਾਲੇ ਨੇ ਬਿਆਨ ’ਚ ਕਿਹਾ ਕਿ ਇਹ ਹਾਂਗਕਾਂਗ ਦੇ ਅੰਦਰੂਨੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ ਤੇ ਕੌਮਾਂਤਰੀ ਕਾਨੂੰਨ ਦੀ ਗੰਭੀਰ ਉਲੰਘਣਾ ਹੈ। ਬਿਆਨ ’ਚ ਕਿਹਾ ਗਿਆ ਕਿ ਚੀਨੀ ਸਰਕਾਰ ਤੇ ਲੋਕ ਅਜਿਹੀਆਂ ਕਾਰਵਾਈਆਂ ਦਾ ਸਖ਼ਤੀ ਨਾਲ ਵਿਰੋਧ ਕਰਨਗੇ।
![ਅਮਰੀਕਾ ਤੇ ਚੀਨ ਵਿਚਾਲੇ ਫਿਰ ਖੜਕੀ, ਜਵਾਬੀ ਕਾਰਵਾਈ ਦੀ ਧਮਕੀ chaina vs usa ਅਮਰੀਕਾ ਤੇ ਚੀਨ ਵਿਚਾਲੇ ਫਿਰ ਖੜਕੀ, ਜਵਾਬੀ ਕਾਰਵਾਈ ਦੀ ਧਮਕੀ](https://static.abplive.com/wp-content/uploads/sites/5/2019/08/25160601/us-chaina.jpg?impolicy=abp_cdn&imwidth=1200&height=675)
ਵਾਸ਼ਿੰਗਟਨ: ਅਮਰੀਕਾ ਤੇ ਚੀਨ ਵਿਚਾਲੇ ਫਿਰ ਖੜਕ ਗਈ ਹੈ। ਅਮਰੀਕਾ ਵੱਲੋਂ ਹਾਂਗਕਾਂਗ ’ਚ ਲੋਕਤੰਤਰ ਪੱਖੀ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਕਰਨ ਮਗਰੋਂ ਚੀਨ ਨੇ ਧਮਕੀ ਦਿੱਤੀ ਹੈ। ਚੀਨ ਨੇ ਅਮਰੀਕੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਹ ਵੀ ਜਵਾਬੀ ਕਾਰਵਾਈ ਕਰੇਗਾ। ਚੀਨੀ ਵਿਦੇਸ਼ ਮੰਤਰਾਲੇ ਨੇ ਬਿਆਨ ’ਚ ਕਿਹਾ ਕਿ ਇਹ ਹਾਂਗਕਾਂਗ ਦੇ ਅੰਦਰੂਨੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ ਤੇ ਕੌਮਾਂਤਰੀ ਕਾਨੂੰਨ ਦੀ ਗੰਭੀਰ ਉਲੰਘਣਾ ਹੈ। ਬਿਆਨ ’ਚ ਕਿਹਾ ਗਿਆ ਕਿ ਚੀਨੀ ਸਰਕਾਰ ਤੇ ਲੋਕ ਅਜਿਹੀਆਂ ਕਾਰਵਾਈਆਂ ਦਾ ਸਖ਼ਤੀ ਨਾਲ ਵਿਰੋਧ ਕਰਨਗੇ।
ਦਰਅਸਲ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਂਗਕਾਂਗ ’ਚ ਲੋਕਤੰਤਰ ਪੱਖੀ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਵਾਲੇ ਦੋ ਬਿੱਲਾਂ ’ਤੇ ਦਸਤਖ਼ਤ ਕਰ ਦਿੱਤੇ ਹਨ। ਬਿੱਲਾਂ ਤਹਿਤ ਹਾਂਗਕਾਂਗ ’ਚ ਲੋਕਤੰਤਰ ਪੱਖੀ ਲੋਕਾਂ ਖ਼ਿਲਾਫ਼ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਅਧਿਕਾਰੀਆਂ ’ਤੇ ਪਾਬੰਦੀਆਂ ਲਾਉਣ ਦੀ ਤਜਵੀਜ਼ ਹੈ। ‘ਹਾਂਗਕਾਂਗ ਹਿਊਮਨ ਰਾਈਟਸ ਐਂਡ ਡੈਮੋਕਰੈਸੀ ਐਕਟ ਆਫ਼ 2019’ ਅਮਰੀਕੀ ਕਾਂਗਰਸ ਦੇ ਦੋਵੇਂ ਸਦਨਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਅਮਰੀਕਾ-ਹਾਂਗਕਾਂਗ ਪਾਲਿਸੀ ਐਕਟ 1992 ’ਚ ਸੋਧ ਕੀਤੀ ਗਈ ਹੈ ਜਿਸ ਤਹਿਤ ਅਮਰੀਕਾ ਸਿੱਧੇ ਤੌਰ ’ਤੇ ਹਾਂਗਕਾਂਗ ਦੇ ਸਿਆਸੀ ਹਾਲਾਤ ਦਾ ਮੁਲਾਂਕਣ ਕਰ ਸਕਦਾ ਹੈ। ਰਾਸ਼ਟਰਪਤੀ ਨੇ ਬਿਆਨ ’ਚ ਕਿਹਾ ਕਿ ਉਨ੍ਹਾਂ ਰਾਸ਼ਟਰਪਤੀ ਸ਼ੀ, ਚੀਨ ਤੇ ਹਾਂਗਕਾਂਗ ਦੇ ਲੋਕਾਂ ਦੇ ਸਤਿਵਾਰ ਵਜੋਂ ਇਨ੍ਹਾਂ ਬਿੱਲਾਂ ’ਤੇ ਦਸਤਖ਼ਤ ਕੀਤੇ ਹਨ। ਅਮਰੀਕਾ ਦੀ ਇਸ ਹਰਕਤ ਤੋਂ ਚੀਨ ਨਾਰਾਜ਼ ਹੋ ਗਿਆ ਹੈ ਤੇ ਉਸ ਨੇ ਜਵਾਬੀ ਕਾਰਵਾਈ ਦੀ ਧਮਕੀ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)