ਸ਼ਿਕਾਗੋ: ਅਮਰੀਕਾ ਦੇ ਸ਼ਿਕਾਗੋ 'ਚ ਦੋ ਹਥਿਆਰਬੰਦ ਵਿਅਕਤੀਆਂ ਨੇ ਇੱਕ ਨਾਈ ਦੀ ਦੁਕਾਨ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ।
ਸ਼ਿਕਾਗੋ ਪੁਲਿਸ ਦੀ ਗਸ਼ਤ ਦੇ ਡਿਪਟੀ ਚੀਫ਼ ਅਰਨੇਸਟ ਕੈਟੋ ਨੇ ਕਿਹਾ ਕਿ ਬੰਦੂਕਧਾਰੀ ਵੈਸਟ ਗਾਰਫੀਲਡ ਪਾਰਕ ਦੇ ਗੁਆਂਢ ਵਿੱਚ ਇੱਕ ਨਾਈ ਦੀ ਦੁਕਾਨ ਵਿੱਚ ਦਾਖਲ ਹੋਇਆ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਸਾਰੇ ਪੀੜਤ ਆਪਣੇ ਵਾਲ ਕੱਟ ਰਹੇ ਸਨ।
ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਥਿਤੀ ਹੁਣ ਸਥਿਰ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਬੰਦੂਕਧਾਰੀਆਂ ਦਾ ਗੋਲੀਬਾਰੀ ਪਿੱਛੇ ਕੀ ਮਨੋਰਥ ਸੀ।
ਸ਼ਿਕਾਗੋ 'ਚ ਬੰਦੂਕਧਾਰੀਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਪੰਜ ਜ਼ਖਮੀ
ਏਬੀਪੀ ਸਾਂਝਾ
Updated at:
17 Jan 2020 01:34 PM (IST)
ਅਮਰੀਕਾ ਦੇ ਸ਼ਿਕਾਗੋ 'ਚ ਦੋ ਹਥਿਆਰਬੰਦ ਵਿਅਕਤੀਆਂ ਨੇ ਇੱਕ ਨਾਈ ਦੀ ਦੁਕਾਨ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਤਿੰਨ ਨਾਬਾਲਗ ਸ਼ਾਮਲ ਹਨ।
- - - - - - - - - Advertisement - - - - - - - - -