Bus Crash: ਬੇਕਾਬੂ ਬੱਸ ਨੇ ਸਕੂਲੀ ਬੱਚਿਆਂ ਤੇ ਮਾਪਿਆਂ ਨੂੰ ਦਰੜਿਆ, 11 ਦੀ ਮੌਤ
ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ।
China Bus Crash: ਚੀਨ ਦੇ ਪੂਰਬੀ ਸੂਬੇ ਵਿੱਚ ਇੱਕ ਸਕੂਲ ਬੱਸ ਨੇ ਵਿਦਿਆਰਥੀਆਂ ਤੇ ਮਾਪਿਆਂ ਦੇ ਇੱਕ ਗਰੁੱਪ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 11 ਤੋਂ ਵੱਧ ਮੌਤਾਂ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਤੇ ਮਾਪੇ ਸਕੂਲ ਦੇ ਗੇਟ ਅੱਗੇ ਖੜ੍ਹੇ ਸਨ।
ਇਸ ਦੌਰਾਨ ਸਕੂਲ ਦੀ ਹੀ ਬੇਕਾਬੂ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸ਼ਾਂਦੋਂਗ ਸੂਬੇ 'ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਇਕ ਸਮੂਹ ਨੂੰ ਬੱਸ ਨੇ ਕੁਚਲ ਦਿੱਤਾ।
ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਸਵੇਰੇ 7 ਵਜੇ ਤਾਈਆਨ ਸ਼ਹਿਰ ਦੇ ਇਕ ਸਕੂਲ ਦੇ ਗੇਟ 'ਤੇ ਵਿਦਿਆਰਥੀ ਅਤੇ ਮਾਪੇ ਇੰਤਜ਼ਾਰ ਕਰ ਰਹੇ ਸਨ, ਇਸੇ ਦੌਰਾਨ ਹੀ ਹਾਦਸਾ ਵਾਪਰ ਗਿਆ। ਡੋਂਗਪਿੰਗ ਕਾਉਂਟੀ ਪੁਲਿਸ ਵਿਭਾਗ ਨੇ ਕਿਹਾ ਕਿ ਜਾਨਾਂ ਗੁਆਉਣ ਵਾਲਿਆਂ ਵਿੱਚ ਛੇ ਮਾਪੇ ਅਤੇ ਪੰਜ ਵਿਦਿਆਰਥੀ ਸ਼ਾਮਲ ਹਨ।
ਜ਼ਖਮੀਆਂ 'ਚੋਂ ਇਕ ਦੀ ਹਾਲਤ ਨਾਜ਼ੁਕ ਹੈ, ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਹਾਲਾਂਕਿ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਬੱਸ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ।
ਬੱਸ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਸੀ। ਚੀਨ ਦੇ ਬਹੁਤ ਸਾਰੇ ਸਕੂਲ ਨਿੱਜੀ ਕੰਪਨੀਆਂ ਜਾਂ ਵਿਅਕਤੀਆਂ ਨੂੰ ਬੱਸਾਂ ਦੇ ਠੇਕੇ ਦਿੰਦੇ ਹਨ। ਇਥੇ ਓਵਰਲੋਡ ਸਕੂਲ ਬੱਸਾਂ ਦਾ ਮੁੱਦਾ ਕਾਫੀ ਸਮੇਂ ਤੋਂ ਭਖਿਆ ਹੋਇਆ ਹੈ।
2017 ਵਿੱਚ ਕਿੰਡਰਗਾਰਟਨ ਦੇ 11 ਵਿਦਿਆਰਥੀਆਂ ਸਮੇਤ ਇੱਕ ਦਰਜਨ ਲੋਕ ਮਾਰੇ ਗਏ ਸਨ, ਜਦੋਂ ਪੂਰਬੀ ਚੀਨੀ ਸ਼ਹਿਰ ਵੇਹਾਈ ਵਿੱਚ ਇੱਕ ਸਕੂਲ ਬੱਸ ਹਾਦਸਾਗ੍ਰਸਤ ਹੋ ਗਈ ਅਤੇ ਫਿਰ ਅੱਗ ਲੱਗ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।