ਪੜਚੋਲ ਕਰੋ

ਚੀਨ ਨੇ ਉੱਤਰੀ ਕੋਰੀਆ ਨੂੰ ਗੈਸ ਸਪਲਾਈ ਕੀਤੀ ਬੰਦ

ਸ਼ੰਘਾਈ- ਚੀਨ ਨੇ ਕਿਹਾ ਹੈ ਕਿ ਉਹ ਯੂ ਐਨ ਸਕਿਓਰਟੀ ਕੌਂਸਲ ਦੇ ਹੁਕਮ ਮੁਤਾਬਕ ਉੱਤਰੀ ਕੋਰੀਆ ਨੂੰ ਕੁਝ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਬੰਦ ਕਰੇਗਾ। ਨਾਲ ਹੀ ਉਥੋਂ ਟੈਕਸਟਾਈਲ ਉਤਪਾਦ ਦੀ ਇੰਪੋਰਟ ਵੀ ਬੰਦ ਕਰੇਗਾ। ਤਿੰਨ ਸਤੰਬਰ ਨੂੰ ਹਾਈਡਰੋਜਨ ਬੰਬ ਦੀ ਪਰਖ ਹੋਣ ਤੋਂ ਬਾਅਦ ਸੁਰੱਖਿਆ ਕੌਂਸਲ ਨੇ ਉੱਤਰੀ ਕੋਰੀਆ ‘ਤੇ ਨਵੀਂ ਪਾਬੰਦੀ ਲਗਾਈ ਸੀ। ਇਸ ਦੌਰਾਨ ਚੀਨ ਨੇ ਜਾਪਾਨ ਨੂੰ ਕਿਹਾ ਹੈ ਕਿ ਉਹ ਉੱਤਰੀ ਕੋਰੀਆ ਨਾਲ ਗੱਲ ਕਰ ਕੇ ਸੰਬੰਧਾਂ ‘ਚ ਬਣੇ ਰੇੜਕੇ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇ। ਚੀਨ ਦੇ ਵਪਾਰ ਮੰਤਰਾਲੇ ਨੇ ਵੈਬਸਾਈਟ ‘ਤੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਮਨਾਹੀ ਵਾਲੇ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਹੁਣ ਤੋਂ ਬੰਦ ਕਰ ਦਿੱਤੀ ਗਈ ਹੈ। ਉੱਤਰੀ ਕੋਰੀਆ ਤੋਂ ਟੈਕਸਟਾਈਲ ਉਤਪਾਦਾਂ ਦੀ ਇੰਪੋਰਟ ਵੀ ਰੋਕ ਦਿੱਤੀ ਗਈ ਹੈ, ਪਰ ਜਿਨ੍ਹਾਂ ਟੈਕਸਟਾਈਲ ਉਤਪਾਦਾਂ ਦੀ ਇੰਪੋਰਟ ‘ਤੇ 11 ਸਤੰਬਰ ਤੋਂ ਪਹਿਲਾਂ ਸਮਝੌਤਾ ਹੋ ਚੁੱਕਾ ਹੈ, ਉਨ੍ਹਾਂ ਨੂੰ 10 ਦਸੰਬਰ ਤੱਕ ਪੂਰਾ ਕੀਤਾ ਜਾਵੇਗਾ। ਇਸ ਤੋਂ ਬਾਅਦ ਉੱਤਰੀ ਕੋਰੀਆ ਤੋਂ ਕਿਸੇ ਤਰ੍ਹਾਂ ਦਾ ਸਾਮਾਨ ਨਹੀਂ ਲਿਆ ਜਾਵੇਗਾ। ਜ਼ਿਕਰ ਯੋਗ ਹੈ ਕਿ ਚੀਨ ਨੇ ਉੱਤਰੀ ਕੋਰੀਆ ਤੋਂ ਕੋਲੇ ਦੀ ਇੰਪੋਰਟ ਪਹਿਲਾਂ ਹੀ ਬੰਦ ਕਰ ਰੱਖੀ ਹੈ। ਸੁਰੱਖਿਆ ਕੌਂਸਲ ਵਿੱਚ ਅਮਰੀਕਾ ਤੇ ਜਾਪਾਨ ਵੱਲੋਂ ਪਾਬੰਦੀ ਤਜਵੀਜ਼ ਦੀ ਚੀਨ ਸਮੇਤ ਸਾਰੇ 13 ਦੇਸ਼ਾਂ ਨੇ ਹਮਾਇਤ ਕੀਤੀ ਸੀ। ਪਾਬੰਦੀਆਂ ਤੋਂ ਪਹਿਲਾਂ ਉੱਤਰੀ ਕੋਰੀਆ ਦਾ ਚੀਨ ਨਾਲ ਨੱਬੇ ਫੀਸਦੀ ਕਾਰੋਬਾਰ ਹੁੰਦਾ ਸੀ। ਇਸ ਦੌਰਾਨ ਰੂਸ ਨੇ ਅਮਰੀਕਾ ਤੇ ਉੱਤਰੀ ਕੋਰੀਆ ਦੇ ਨੇਤਾਵਾਂ ਨੂੰ ਬਿਆਨਾਂ ਵਿੱਚ ਸੰਜਮ ਵਰਤਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਦੋਵੇਂ ਨੇਤਾ ਛੋਟੇ ਸਕੂਲੀ ਬੱਚਿਆਂ ਦੀ ਭਾਸ਼ਾ ਬੋਲਣਾ ਬੰਦ ਕਰਨ। ਯੂ ਐਨ ਜਨਰਲ ਅਸੈਂਬਲੀ ਵਿੱਚ ਦਿੱਤੇ ਆਪਣੇ ਭਾਸ਼ਣ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਡ ਨੇ ਉਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਟਰੰਪ ਨੂੰ ਪਾਗਲ ਕਿਹਾ ਸੀ। ਜਵਾਬ ਵਿੱਚ ਟਰੰਪ ਨੇ ਕਿਮ ਜੋਂਗ ਨੂੰ ਪਾਗਲ ਦੱਸਿਆ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਈ ਨੇ ਜਾਪਾਨੀ ਵਿਦੇਸ਼ ਮੰਤਰੀ ਨੂੰ ਉੱਤਰੀ ਕੋਰੀਆ ਨਾਲ ਗੱਲਬਾਤ ਸ਼ੁਰੂ ਕਰਨ ਦੀ ਸਲਾਹ ਦਿੱਤੀ ਹੈ। ਦੋਵਾਂ ਦੇਸ਼ਾਂ ਦੇ ਰਿਸ਼ਤੇ ਇਸ ਸਮੇਂ ਬੜੇ ਤਲਖ ਹਨ। ਉੱਤਰੀ ਕੋਰੀਆ ਨੇ ਜਾਪਾਨ ਨੂੰ ਐਟਮੀ ਹਮਲੇ ਨਾਲ ਡੁਬੋ ਦੇਣ ਦੀ ਧਮਕੀ ਵੀ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget