ਵਾਸ਼ਿੰਗਟਨ: ਅਮਰੀਕਾ (America) ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਜੋਅ ਬਾਇਡੇਨ (Joe Biden) ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਫ਼ੈਸਲੇ ਨੂੰ ਪਲਟ ਦਿੱਤਾ। ਬਾਇਡਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੁਬਾਰਾ ਵਿਸ਼ਵ ਸਿਹਤ ਸੰਗਠਨ (WHO) ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਟਰੰਪ ਸਰਕਾਰ ਨੇ WHO ਉੱਤੇ ਕੋਰੋਨਾਵਾਇਰਸ ਦੇ ਮੁੱਦੇ ਨੂੰ ਲੈ ਕੇ ਚੀਨ ਦਾ ਪੱਖ ਲੈਣ ਦਾ ਦੋਸ਼ ਲਾਉਂਦਿਆਂ ਖ਼ੁਦ ਨੂੰ ਵੱਖ ਕਰ ਲਿਆ ਸੀ।

ਅਪ੍ਰੈਲ ’ਚ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ WHO ਤੋਂ ਹਟ ਜਾਵੇਗਾ। ਉਨ੍ਹਾਂ ਤਦ ਦੋਸ਼ ਲਾਇਆ ਸੀ ਕਿ ਇਸ ਕੌਮਾਂਤਰੀ ਸੰਗਠਨ ਨੇ ਕੋਰੋਨਾ ਦੇ ਮਾਮਲੇ ਉੱਤੇ ਵਿਸ਼ਵ ਨੂੰ ਗੁੰਮਰਾਹ ਕੀਤਾ ਹੈ; ਜਿਸ ਕਾਰਨ ਦੁਨੀਆ ਵਿੱਚ ਲੱਖਾਂ ਲੋਕਾਂ ਦੀ ਜਾਨ ਚਲੀ ਗਈ।

ਜੋਅ ਬਾਇਡੇਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਵਿਸ਼ਵ ਸਿਹਤ ਸੰਗਠਨ ਵਿੱਚ ਦੁਬਾਰਾ ਸ਼ਾਮਲ ਹੋ ਜਾਵੇਗਾ। ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਬਾਕੀ ਦੁਨੀਆ ਅਤੇ ਅਸੀਂ ਸਾਰੇ ਮਿਲ ਕੇ ਕੰਮ ਕਰੀਏ।

Coronavirus: ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਲਵਾਇਆ ਪਹਿਲਾ Covaxin ਟੀਕਾ

ਚੀਨ ਬਾਰੇ ਬਾਇਡੇਨ ਨੇ ਕਿਹਾ ਕਿ ਉਸ ਨੂੰ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਦਰਅਸਲ, ਰਾਸ਼ਟਰਪਤੀ ਚੋਣਾਂ ਦੀ ਬਹਿਸ ਵੇਲੇ ਉਨ੍ਹਾਂ ਦੇ ਬਿਆਨ ਬਾਰੇ ਬਾਇਡੇਨ ਤੋਂ ਇੱਕ ਸੁਆਲ ਪੁੱਛਿਆ ਗਿਆ ਸੀ, ਜਿਸ ਦੇ ਜਵਾਬ ਵਿੱਚ ਉਨ੍ਹਾਂ ਇਹ ਗੱਲਾਂ ਆਖੀਆਂ।

ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਦੇ ਸੱਤਾ ਵਿੱਚ ਚਾਰ ਸਾਲ ਚੀਨ-ਅਮਰੀਕਾ ਸਬੰਧਾਂ ਦਾ ਸਭ ਤੋਂ ਖ਼ਰਾਬ ਦੌਰ ਰਿਹਾ। ਰੀਪਬਲਿਕਨ ਟਰੰਪ ਨੇ ਅਮਰੀਕਾ-ਚੀਨ ਸਬੰਧਾਂ ਦੇ ਸਾਰੇ ਪੱਖਾਂ ਉੱਤੇ ਹਮਲਾਵਰ ਰੁਖ਼ ਵਿਖਾਇਆ। ਟਰੰਪ ਨੇ ਦੱਖਣੀ ਚੀਨ ਦੇ ਸਮੁੰਦਰ ਵਿੱਚ ਚੀਨ ਦੀ ਫ਼ੌਜੀ ਪਕੜ ਨੂੰ ਚੁਣੌਤੀ ਦਿੱਤੀ ਸੀ ਤੇ ਕੋਰੋਨਾ ਵਾਇਰਸ ਨੂੰ ਦੁਨੀਆ ਸਾਹਮਣੇ ‘ਚੀਨੀ ਵਾਇਰਸ’ ਆਖਿਆ ਸੀ।

ਫੈਨਸ ਨੂੰ ਮਿਲੇਗਾ ਸ਼ਾਹਰੁਖ ਦੇ ਘਰ ਰਹਿਣ ਦਾ ਮੌਕਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904