ਪਤ ਸਿੰਘ ਪਹਿਲੀ ਵਾਰ ਉਦੋਂ ਸਿੱਖੀ ਦੇ ਰੂ-ਬ-ਰੂ ਹੋਏ ਜਦੋਂ ਉਨ੍ਹਾਂ ਕਮਿਊਨਿਟੀ ਸੈਂਟਰ ਬਾਹਰ ਲੋਕਾਂ ਦੀ ਭੀੜ ਜਮ੍ਹਾ ਹੋਈ ਵੇਖੀ। ਖ਼ਬਰ ਏਜੰਸੀ ਮੁਤਾਬਕ ਜਦੋਂ ਪਤ ਸਿੰਘ ਸੈਂਟਰ ਪਹੁੰਚੇ ਤਾਂ ਉਨ੍ਹਾਂ ਨੂੰ ਗੁਰੂ ਨਾਨਕ ਫਰੀ ਕਿਚਨ ਵਿੱਚ ਲੰਗਰ ਵੰਡਣ ਲਈ ਦਸਤਾਨੇ ਦਿੱਤੇ ਗਏ।
ਇਸ ਪਿੱਛੋਂ ਉਸੇ ਵੇਲੇ ਪਤ ਸਿੰਘ ਨੇ ਸਿੱਖ ਧਰਮ ਅਪਣਾਉਣ ਦਾ ਫੈਸਲਾ ਕਰ ਲਿਆ। ਉਨ੍ਹਾਂ ਆਪਣੀ ਦਿੱਖ ਪੂਰੀ ਤਰ੍ਹਾਂ ਬਦਲ ਲਈ। ਹੁਣ ਉਹ ਆਪਣੇ ਹੱਥ ਵਿੱਚ ਕੜਾ ਪਾਉਂਦੇ ਹਨ ਤੇ ਸਿਰ 'ਤੇ ਦਸਤਾਰ ਸਜਾਉਂਦੇ ਹਨ। ਉਹ 'ਅੰਮ੍ਰਿਤ' ਛਕ ਕੇ ਗੁਰੂ ਦੇ ਸਿੰਘ ਸਜ ਗਏ ਹਨ।
ਦੱਸ ਦੇਈਏ ਪੇਸ਼ੇ ਵਜੋਂ ਪਤ ਸਿੰਘ ਫੋਟੋਗ੍ਰਾਫਰ ਹਨ। ਹੁਣ ਉਹ ਅੰਮ੍ਰਿਤ ਵੇਲੇ 3.30 ਵਜੇ ਉੱਠਦੇ ਹਨ ਤੇ ਨਿਤਨੇਮ ਵੀ ਕਰਦੇ ਹਨ। ਹਰ ਐਤਵਾਰ ਗੁਰੂ ਘਰ ਦੇ ਲੰਗਰਾਂ ਦੀ ਸੇਵਾ ਕਰਦੇ ਹਨ। ਇੱਥੋਂ ਤਕ ਕਿ ਉਨ੍ਹਾਂ ਸਿੱਖ ਧਰਮ ਨੂੰ ਪ੍ਰਫੁਲਿਤ ਕਰਨ ਲਈ '3 Facts about Sikhi' ਨਾਂ ਹੇਠ ਪੈਂਫਲਿਟ ਵੀ ਛਪਵਾਇਆ ਹੈ। ਉਹ ਦੁਨੀਆ ਤੇ ਮੁੱਖ ਤੌਰ 'ਤੇ ਚੀਨੀਆਂ ਨੂੰ ਸਿੱਖ ਧਰਮ ਤੋਂ ਜਾਣੂੰ ਕਰਵਾਉਣਾ ਚਾਹੁੰਦੇ ਹਨ।