ਸ਼੍ਰੀਲੰਕਾ 'ਚ ਗ੍ਰਹਿ ਯੁੱਧ ਵਾਲੇ ਹਾਲਾਤ, ਸੜਕਾਂ 'ਤੇ ਉੱਤਰੇ ਲੋਕ, 12 ਮੰਤਰੀਆਂ ਦੇ ਘਰ ਸਾੜੇ
ਸ਼੍ਰੀਲੰਕਾ ਵਿੱਚ ਆਰਥਿਕ ਸੰਕਟ ਤੋਂ ਪੈਦਾ ਹੋਇਆ ਗੁੱਸਾ ਹੁਣ ਘਰੇਲੂ ਯੁੱਧ ਦਾ ਕਾਰਨ ਬਣ ਸਕਦਾ ਹੈ। ਲੋਕ ਸੜਕਾਂ ਉੱਪਰ ਉੱਤਰ ਆਏ ਹਨ ਤੇ ਮੰਤਰੀਆਂ ਤੇ ਸੰਸਦ ਮੈਂਬਰਾਂ ਦੇ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
Sri lanka Crisis: ਸ਼੍ਰੀਲੰਕਾ ਵਿੱਚ ਆਰਥਿਕ ਸੰਕਟ ਤੋਂ ਪੈਦਾ ਹੋਇਆ ਗੁੱਸਾ ਹੁਣ ਘਰੇਲੂ ਯੁੱਧ ਦਾ ਕਾਰਨ ਬਣ ਸਕਦਾ ਹੈ। ਲੋਕ ਸੜਕਾਂ ਉੱਪਰ ਉੱਤਰ ਆਏ ਹਨ ਤੇ ਮੰਤਰੀਆਂ ਤੇ ਸੰਸਦ ਮੈਂਬਰਾਂ ਦੇ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹੁਣ ਤੱਕ 12 ਤੋਂ ਵੱਧ ਮੰਤਰੀਆਂ ਦੇ ਘਰ ਸਾੜ ਦਿੱਤੇ ਗਏ ਹਨ।
ਦੱਸ ਦਈਏ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਵਿਰੋਧੀ ਧਿਰ ਦੇ ਦਬਾਅ ਹੇਠ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫੇ ਤੋਂ ਨਾਖੁਸ਼ ਸਮਰਥਕਾਂ ਨੇ ਰਾਜਧਾਨੀ ਕੋਲੰਬੋ ਵਿੱਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਵੀ ਭੜਕ ਗਏ।
ਜਦੋਂ ਰਾਜਪਕਸ਼ੇ ਦੇ ਸਮਰਥਕਾਂ ਨੇ ਕੋਲੰਬੋ ਛੱਡ ਕੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਦੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੇ ਹੰਬਨਟੋਟਾ ਵਿੱਚ ਮਹਿੰਦਾ ਰਾਜਪਕਸ਼ੇ ਦੇ ਜੱਦੀ ਘਰ ਨੂੰ ਅੱਗ ਲਾ ਦਿੱਤੀ। ਇਸ ਦੇ ਨਾਲ ਹੀ ਰਾਜਧਾਨੀ ਕੋਲੰਬੋ ਵਿੱਚ ਸਾਬਕਾ ਮੰਤਰੀ ਜੌਹਨਸਨ ਫਰਨਾਂਡੋ ਨੂੰ ਕਾਰ ਸਮੇਤ ਝੀਲ ਵਿੱਚ ਸੁੱਟ ਦਿੱਤਾ ਗਿਆ।
ਨਿਊਜ਼ ਏਜੰਸੀ ਏਐਫਪੀ ਮੁਤਾਬਕ ਸੋਮਵਾਰ ਨੂੰ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 'ਟੈਂਪਲ ਟ੍ਰੀ' ਦੇ ਮੁੱਖ ਗੇਟ ਨੂੰ ਤੋੜ ਦਿੱਤਾ ਤੇ ਇੱਥੇ ਖੜ੍ਹੇ ਇੱਕ ਟਰੱਕ ਨੂੰ ਅੱਗ ਲਾ ਦਿੱਤੀ। ਇਸ ਤੋਂ ਬਾਅਦ ਰਿਹਾਇਸ਼ ਦੇ ਅੰਦਰ ਗੋਲੀਬਾਰੀ ਵੀ ਕੀਤੀ ਗਈ। ਅੰਦੋਲਨਕਾਰੀ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਹਵਾ ਵਿੱਚ ਗੋਲੀਆਂ ਚਲਾਈਆਂ।
ਹਾਸਲ ਜਾਣਕਾਰੀ ਮੁਤਾਬਕ ਹੁਣ ਤੱਕ 12 ਤੋਂ ਵੱਧ ਮੰਤਰੀਆਂ ਦੇ ਘਰ ਸਾੜੇ ਜਾ ਚੁੱਕੇ ਹਨ। ਸ਼੍ਰੀਲੰਕਾ ਵਿੱਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ +94-773727832 ਤੇ ਈਮੇਲ ਆਈਡੀ cons.colombo@mea.gov.in ਜਾਰੀ ਕੀਤੀ ਗਈ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।