China vs USA: ਅਮਰੀਕਾ ਨੇ ਦੱਖਣੀ ਕੈਰੋਲੀਨਾ ਦੇ ਤੱਟ ’ਤੇ ਐਟਲਾਂਟਿਕ ਮਹਾਸਾਗਰ ਵਿੱਚ ਚੀਨ ਦੇ ਨਿਗਰਾਨੀ ਗੁਬਾਰੇ ਨੂੰ ਡੇਗ ਦਿੱਤਾ ਹੈ। ਇਸ ਮਗਰੋਂ ਚੀਨ ਭੜਕ ਗਿਆ ਹੈ। ਚੀਨ ਨੇ ਅਮਰੀਕਾ ਨੂੰ ਸਖਤ ਚੇਤਾਵਨੀ ਦਿੱਤੀ ਹੈ। ਚੀਨ ਨੇ ਅਮਰੀਕਾ ਨੂੰ ਗੰਭੀਰ ਨਤੀਜੇ ਭੁਗਤਨ ਲਈ ਖਬਰਦਾਰ ਕੀਤਾ ਹੈ। 


ਹਾਸਲ ਵੇਰਵਿਆਂ ਅਨੁਸਾਰ ਵਰਜੀਨੀਆ ਲਾਗਲੇ ਹਵਾਈ ਸੈਨਾ ਦੇ ਅੱਡੇ ਤੋਂ ਜੰਗੀ ਜਹਾਜ਼ ਨੇ ਮਿਜ਼ਾਈਲ ਦਾਗੀ ਤੇ ਗੁਬਾਰੇ ਨੂੰ ਅਮਰੀਕੀ ਦੇ ਹਵਾਈ ਖੇਤਰ ਵਿੱਚ ਹੀ ਸਮੁੰਦਰ ਵਿੱਚ ਹੀ ਡੇਗ ਦਿੱਤਾ। ਇਸ ਕਾਰਵਾਈ ਸ਼ਨੀਵਾਰ ਦੁਪਹਿਰ ਨੂੰ ਅਮਰੀਕੀ ਸਮੇਂ ਅਨੁਸਾਰ 2.39 ’ਤੇ ਕੀਤੀ ਗਈ। 


ਪੈਂਟਾਗਨ ਅਨੁਸਾਰ ਇਸ ਗੁਬਾਰੇ ਦੇ ਮਲਬੇ ਵਿੱਚੋਂ ਸਾਰੇ ਉਪਕਰਨ ਬਰਾਮਦ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੌਰਾਨ ਅਮਰੀਕਾ ਦੀ ਇਸ ਕਾਰਵਾਈ ’ਤੇ ਚੀਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਚੀਨ ਅਨੁਸਾਰ ਗੁਬਾਰੇ ਨੂੰ ਡੇਗਣ ਦੀ ਕਾਰਵਾਈ ਅੰਤਰਰਾਸ਼ਟਰੀ ਪ੍ਰਕਿਰਿਆ ਦੀ ਗੰਭੀਰ ਉਲੰਘਣਾ ਹੈ। ਉਸ ਨੇ ਅਮਰੀਕਾ ਨੂੰ ਗੰਭੀਰ ਨਤੀਜੇ ਭੁਗਤਨ ਦੀ ਚਿਤਾਵਨੀ ਦਿੱਤੀ ਹੈ। 


ਇਸੇ ਦੌਰਾਨ ਅਮਰੀਕਾ ਦੇ ਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਜੋਅ ਬਾਇਡਨ ਦੇ ਨਿਰਦੇਸ਼ਾਂ ਤਹਿਤ ਸੈਨਾ ਨੇ ਚੀਨ ਦੇ ਨਿਗਰਾਨੀ ਗੁਬਾਰੇ ਨੂੰ ਐਟਲਾਂਟਿਕ ਮਹਾਸਾਗਰ ਵਿੱਚ ਡੇਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ