Colombia Helicopter Crash: ਦੱਖਣੀ ਅਮਰੀਕੀ ਦੇਸ਼ ਕੋਲੰਬੀਆ 'ਚ ਐਤਵਾਰ (19 ਮਾਰਚ) ਨੂੰ ਕੁਇਬਡੋ ਇਲਾਕੇ 'ਚ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਮੁਤਾਬਕ ਹੈਲੀਕਾਪਟਰ 'ਚ ਚਾਰ ਜਵਾਨ ਸਵਾਰ ਸਨ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਨੇ ਹਾਦਸੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕੋਈ ਵੀ ਨਹੀਂ ਬਚਿਆ। ਪੈਟਰੋ ਨੇ ਮ੍ਰਿਤਕ ਅਧਿਕਾਰੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਜੁਆਇੰਟ ਟਾਸਕ ਫੋਰਸ ਟਾਈਟਨ ਦੇ ਕਮਾਂਡਰ ਕਰਨਲ ਹੈਕਟਰ ਅਲਫੋਂਸੋ ਕੈਂਡੇਲਾਰੀਓ ਨੇ ਦੱਸਿਆ ਕਿ ਹਾਦਸੇ 'ਚ ਹੈਲੀਕਾਪਟਰ ਪੂਰੀ ਤਰ੍ਹਾਂ ਸੜ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਅਧਿਕਾਰੀਆਂ ਦੀ ਪਛਾਣ ਹੈਕਟਰ ਜੇਰੇਜ਼ ਓਚੋਆ, ਜੂਲੀਥ ਗਾਰਸੀਆ ਕੋਰਡੇਰੋ, ਜੋਹਾਨ ਓਰੋਜ਼ਕੋ ਅਤੇ ਰੁਬੇਨ ਲੇਗੁਈਜ਼ਾਮੋਨ ਵਜੋਂ ਹੋਈ ਹੈ।
ਹਾਦਸੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਖਰਾਬ ਮੌਸਮ ਵੀ ਹਾਦਸੇ ਦਾ ਕਾਰਨ ਹੋ ਸਕਦਾ ਹੈ। ਹਾਲਾਂਕਿ ਫੌਜ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਪਹਿਲਾਂ ਵੀ ਹੋਇਆ ਸੀ ਹਾਦਸਾ- ਇਸ ਤੋਂ ਪਹਿਲਾਂ ਵੀ ਕੋਲੰਬੀਆ ਆਰਮੀ ਦਾ ਹੈਲੀਕਾਪਟਰ ਕਰੈਸ਼ ਹੋ ਗਿਆ ਸੀ। ਉਸ ਸਮੇਂ ਕਰੈਸ਼ ਹੋਏ ਹੈਲੀਕਾਪਟਰ ਵਿੱਚ ਸਵਾਰ 9 ਸੈਨਿਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸੀ। ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਦੇਸ਼ 'ਚ ਗੁਰੀਲਿਆਂ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਹਾਦਸਾਗ੍ਰਸਤ ਹੋ ਗਿਆ ਸੀ।
ਇਹ ਵੀ ਪੜ੍ਹੋ: Weather Update: ਗਰਮੀ ਤੋਂ ਮਿਲੇਗੀ ਰਾਹਤ! ਦਿੱਲੀ-ਯੂਪੀ ਸਮੇਤ ਕਈ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ IMD ਦੀ ਤਾਜ਼ਾ ਅਪਡੇਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੱਥੇ ਹੋਇਆ ਪੈਟਰੋਲ-ਡੀਜ਼ਲ ਮਹਿੰਗਾ ਤੇ ਕਿੱਥੇ ਸਸਤਾ