Corona Virus: ਕੋਰੋਨਾ ਵਾਇਰਸ ਦਾ ਪ੍ਰਭਾਵ ਕਈ ਦੇਸ਼ਾਂ 'ਚ ਘੱਟ ਰਿਹਾ ਹੈ ਤੇ ਕਿਤੇ ਫਿਰ ਤੋਂ ਅਚਾਨਕ ਵਧ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਅਮਰੀਕਾ ਤੇ ਭਾਰਤ ਤੋਂ ਬਾਅਦ ਫਰਾਂਸ ਤੇ ਰੂਸ 'ਚ ਸਭ ਤੋਂ ਵੱਧ ਕੇਸ ਆਏ। ਸਭ ਤੋਂ ਜ਼ਿਆਦਾ ਮੌਤਾਂ ਮੌਕਸੀਕੋ 'ਚ ਹੋਈਆਂ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 48 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਲੱਖ, 27 ਹਜ਼ਾਰ ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੌਰਾਨ ਚਾਰ ਹਜ਼ਾਰ ਲੋਕਾਂ ਦੀ ਮੌਤ ਹੋਈ ਹੈ।


ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਦਾ ਰੂਟ


ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 53 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 41 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਤੇ ਦੋ ਕਰੋੜ, 56 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 77 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।


ਵਿਦੇਸ਼ਾਂ 'ਚ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਝੰਡਾ ਬਰਦਾਰ


ਅਮਰੀਕਾ, ਬ੍ਰਾਜ਼ੀਲ ਜਿਹੇ ਦੇਸ਼ਾਂ 'ਚ ਨਵੇਂ ਕੋਰੋਨਾ ਕੇਸਾਂ ਤੇ ਮੌਤ ਦੇ ਅੰਕੜਿਆਂ 'ਚ ਕਮੀ ਆਈ ਹੈ। ਭਾਰਤ 'ਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਕੇਸ ਵਧ ਰਹੇ ਹਨ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 76 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 33 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ 'ਚ ਰੋਜ਼ਾਨਾ ਦੁਨੀਆਂ ਭਰ 'ਚ ਸਭ ਤੋਂ ਜ਼ਿਆਦਾ ਕੇਸ ਦਰਜ ਕੀਤੇ ਜਾ ਰਹੇ ਹਨ।


ਰੇਲ ਰੋਕੋ ਅੰਦੋਲਨ 'ਚ ਕੀਤਾ ਵਾਧਾ, ਕਿਸਾਨਾਂ ਦਾ ਸੰਘਰਸ਼ ਤੇਜ਼


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ