ਸ਼ਨੀਵਾਰ ਨੂੰ ਮਾਰੂ ਕੋਰੋਨਾਵਾਇਰਸ ਦੇ 33,274 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਵਾਇਰਸ ਨਾਲ ਮੌਤ ਦੇ ਮਾਮਲੇ ਵਿੱਚ ਬ੍ਰਾਜ਼ੀਲ ਫਰਾਂਸ ਨੂੰ ਪਛਾੜ ਗਿਆ ਹੈ। ਹੁਣ ਸਿਰਫ ਸੰਯੁਕਤ ਰਾਜ, ਬ੍ਰਿਟੇਨ ਤੇ ਇਟਲੀ ਇਸ ਤੋਂ ਉੱਪਰ ਹਨ।-
ਕੋਰੋਨਾ ਦਾ ਹੁਣ ਇਸ ਮੁਲਕ 'ਤੇ ਹਮਲਾ, ਟੁੱਟੇ ਸਾਰੇ ਰਿਕਾਰਡ, ਇੱਕ ਦਿਨ 'ਚ ਹੀ 33000 ਤੋਂ ਵੱਧ ਮਾਮਲੇ
ਏਬੀਪੀ ਸਾਂਝਾ | 31 May 2020 03:14 PM (IST)
ਦੁਨੀਆ ਵਿੱਚ ਮਾਰੂ ਕੋਰੋਨਾਵਾਇਰਸ ਦੀ ਗਤੀ ਤੇਜ਼ੀ ਨਾਲ ਵੱਧ ਰਹੀ ਹੈ। ਅਮਰੀਕਾ ਤੋਂ ਬਾਅਦ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ।
ਬ੍ਰਾਸੀਲੀਆ: ਦੁਨੀਆ ਵਿੱਚ ਮਾਰੂ ਕੋਰੋਨਾਵਾਇਰਸ ਦੀ ਗਤੀ ਤੇਜ਼ੀ ਨਾਲ ਵੱਧ ਰਹੀ ਹੈ। ਅਮਰੀਕਾ ਤੋਂ ਬਾਅਦ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ। ਕੋਰੋਨਾਵਾਇਰਸ ਨੇ ਸ਼ਨੀਵਾਰ ਨੂੰ ਬ੍ਰਾਜ਼ੀਲ ਵਿੱਚ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇੱਕ ਦਿਨ ਵਿੱਚ ਹੀ ਦੇਸ਼ ਵਿੱਚ 33 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਹਨ। ਇਸ ਨਾਲ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਚਿੰਤਾ ਵੱਧ ਗਈ ਹੈ। ਬ੍ਰਾਜ਼ੀਲ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ ਦੱਖਣੀ ਅਮਰੀਕੀ ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4 ਲੱਖ 98 ਹਜ਼ਾਰ 440 ਹੋ ਗਈ ਹੈ। ਬ੍ਰਾਜ਼ੀਲ ਵਾਇਰਸ ਸੰਕਰਮਣ ਦੇ ਮਾਮਲੇ ਵਿੱਚ ਸਿਰਫ ਸੰਯੁਕਤ ਰਾਜ ਤੋਂ ਪਿੱਛੇ ਹੈ, ਜਿਥੇ ਕੋਰੋਨਾ ਵਾਇਰਸ ਦੇ 17 ਲੱਖ ਤੋਂ ਵੱਧ ਮਾਮਲੇ ਹਨ ਤੇ ਮੌਤਾਂ ਦੀ ਗਿਣਤੀ ਇੱਕ ਲੱਖ ਤੋਂ ਵੱਧ ਹੈ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ ਮੰਤਰਾਲੇ ਨੇ ਕਿਹਾ ਕਿ ਬ੍ਰਾਜ਼ੀਲ ਵਿੱਚ ਕੋਰੋਨਾ ਵਾਇਰਸ ਕਾਰਨ ਸਾਹ ਦੀ ਬਿਮਾਰੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਕਾਰਨ, ਬਿਮਾਰ ਲੋਕਾਂ ਦੀ ਗਿਣਤੀ ਵਧ ਕੇ 28,834 ਹੋ ਗਈ ਹੈ। ਇੱਥੇ, ਪਿਛਲੇ 24 ਘੰਟਿਆਂ ਵਿੱਚ 956 ਲੋਕਾਂ ਦੀ ਮੌਤ ਹੋਈ ਹੈ। ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ