Corona virus: ਦੁਨੀਆਂ ਭਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ 3.55 ਲੱਖ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ 5,075 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ। ਦੁਨੀਆਂ 'ਚ ਇਸ ਵੇਲੇ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਭਾਰਤ ਤੋਂ ਬਾਅਦ ਅਮਰੀਕਾ, ਬ੍ਰਾਜ਼ੀਲ, ਮੈਕਸੀਕੋ, ਅਰਜਨਟੀਨਾ, ਰੂਸ ਤੇ ਇਰਾਨ 'ਚ ਕੋਰੋਨਾ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ।


ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 74 ਲੱਖ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 77 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਰਾਹਤ ਦੀ ਗੱਲ ਇਹ ਕਿ ਦੋ ਕਰੋੜ, 79 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 82 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।


ਲਖਵਿੰਦਰ ਵਡਾਲੀ ਦਾ ਨਵਾਂ ਗੀਤ 'ਗੁਲਾਬੀ' ਰਿਲੀਜ਼ ਲਈ ਤਿਆਰ

ਪਾਵਰਕੌਮ ਨੇ ਪੰਜਾਬ 'ਚ ਕੋਲੇ ਦੀ ਘਾਟ ਦਾ ਦੱਸਿਆ ਸੱਚ


ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 79 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 50 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 34 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਭਾਰਤ ਇਸ ਵੇਲੇ ਦੂਜੇ ਨੰਬਰ 'ਤੇ ਹੈ ਤੇ ਸਭ ਤੋਂ ਜ਼ਿਆਦਾ ਕੇਸ ਰੋਜ਼ਾਨਾ ਭਾਰਤ 'ਚ ਦਰਜ ਕੀਤੇ ਜਾ ਰਹੇ ਹਨ।


ਸਿੱਧੂ ਨੂੰ ਕਾਂਗਰਸ ਦਾ ਇਕ ਹੋਰ ਵੱਡਾ ਝਟਕਾ, ਕੈਪਟਨ ਨੂੰ ਤਰਜੀਹ ਸਿੱਧੂ ਫਾਡੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ