Corona virus: ਖਤਰਨਾਕ ਕੋਰੋਨਾ ਵਾਇਰਸ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਸਵਾ ਤਿੰਨ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਪਿਛਲੇ 24 ਘੰਟਿਆਂ 'ਚ 3 ਲੱਖ, 8 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ ਤੇ 5781 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਕੋਰੋਨਾ ਕੇਸਾਂ 'ਚੋਂ ਸਵਾ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਦੋ ਲੱਖ, 34 ਹਜ਼ਾਰ ਲੋਕ ਰਿਕਵਰ ਹੋਏ ਹਨ।
ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 23 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 87 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮੌਜੂਦਾ ਸਮੇਂ 75 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਅਜੇ ਵੀ ਪਹਿਲਾਂ ਸਥਾਨ ਹੈ। ਜਿੱਥੇ ਹੁਣ ਤਕ 71 ਲੱਖ ਤੋਂ ਜ਼ਿਆਦਾ ਲੋਕ ਐਕਟਿਵ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 44 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ ਇਕ ਦਿਨ 'ਚ 32 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।
ਪੰਜਾਬ ਦੇ ਅੰਗ-ਸੰਗ: ਦਿਖਾਵੇ ਤੇ ਚਕਾਚੌਂਧ 'ਚ ਪੰਜਾਬੀ ਭੁੱਲੇ ਅਸਲ ਵਿਆਹ ਦਾ ਸੁਆਦ, ਇਹ ਸੀ ਵਿਆਹ ਦੇ ਰਸਮ-ਰਿਵਾਜ਼
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ