ਇਕ ਦਿਨ 'ਚ ਦੋ ਲੱਖ, 61 ਹਜ਼ਾਰ ਨਵੇਂ ਮਾਮਲੇ, ਕੌਮਾਂਤਰੀ ਪੱਧਰ 'ਤੇ ਕੋਰੋਨਾ ਦਾ ਕਹਿਰ ਬਰਕਰਾਰ
ਕੌਮਾਂਤਰੀ ਪੱਧਰ 'ਤੇ ਸੱਤ ਲੱਖ, 96 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਤੋਂ ਨਿਜ਼ਾਤ ਪਾਉਣ ਵਾਲੇ ਲੋਕਾਂ ਦੀ ਗਿਣਤੀ ਇਕ ਕਰੋੜ 54 ਲੱਖ ਤੋਂ ਪਾਰ ਪਹੁੰਚ ਗਈ ਹੈ। ਹਾਲਾਂਕਿ ਦੁਨੀਆਂ ਭਰ 'ਚ ਅਜੇ ਵੀ 65 ਲੱਖ' 36 ਹਜ਼ਾਰ ਲੋਕ ਐਕਟਿਵ ਹਨ।

Corona virus: ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ ਦੇ 213 ਦੇਸ਼ਾਂ 'ਚ ਦੋ ਲੱਖ, 61 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 6100 ਲੋਕਾਂ ਦੀ ਜਾਨ ਚਲੀ ਗਈ। ਦੁਨੀਆਂ ਭਰ 'ਚ ਹੁਣ ਤਕ ਕੁੱਲ ਦੋ ਕਰੋੜ 28 ਲੱਖ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਤਕ ਕੌਮਾਂਤਰੀ ਪੱਧਰ 'ਤੇ ਸੱਤ ਲੱਖ, 96 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਤੋਂ ਨਿਜ਼ਾਤ ਪਾਉਣ ਵਾਲੇ ਲੋਕਾਂ ਦੀ ਗਿਣਤੀ ਇਕ ਕਰੋੜ 54 ਲੱਖ ਤੋਂ ਪਾਰ ਪਹੁੰਚ ਗਈ ਹੈ। ਹਾਲਾਂਕਿ ਦੁਨੀਆਂ ਭਰ 'ਚ ਅਜੇ ਵੀ 65 ਲੱਖ' 36 ਹਜ਼ਾਰ ਲੋਕ ਐਕਟਿਵ ਹਨ।
ਦੁਨੀਆਂ ਭਰ ਦੇ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਅਜੇ ਵੀ ਪਹਿਲਾ ਨੰਬਰ ਹੈ। ਜਿੱਥੇ ਹੁਣ ਤਕ 57 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 44 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਅਤੇ 1020 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ 'ਚ 24 ਘੰਟਿਆਂ 'ਚ 44 ਹਜ਼ਾਰ ਮਾਮਲੇ ਸਾਹਮਣੇ ਆਏ ਹਨ।
ਕੌਮਾਂਤਰੀ ਪੱਧਰ 'ਤੇ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਭਾਰਤ 'ਚ ਸਾਹਮਣੇ ਆ ਰਹੇ ਹਨ। ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ ਤੇ ਬ੍ਰਾਜ਼ੀਲ 'ਚ ਹੋ ਰਹੀਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















