ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ 'ਚ ਪੌਣੇ ਤਿੰਨ ਲੱਖ ਨਵੇਂ ਕੇਸ
ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਇਕ ਕਰੋੜ, 95 ਲੱਖ, 23 ਹਜ਼ਾਰ ਤੋ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾ 'ਚੋਂ 07,22,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਹੀ ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਇਕ ਕਰੋੜ, 25 ਲੱਖ ਤੋਂ ਪਾਰ ਪਹੁੰਚ ਗਿਆ।
Coronavirus: ਕੋਰੋਨਾ ਵਾਇਰਸ ਮਹਾਮਾਰੀ ਤੋਂ ਪੂਰੀ ਦੁਨੀਆਂ ਪਰੇਸ਼ਾਨ ਹੈ। ਦੁਨੀਆਂ ਭਰ 'ਚ ਆਏ ਦਿਨ ਤੇਜ਼ ਰਫ਼ਤਾਰ ਨਾਲ ਨਵੇਂ ਪੌਜ਼ੇਟਿਵ ਕੇਸ ਤੇ ਮੌਤਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਬੀਤੇ ਦਿਨ ਦੁਨੀਆਂ ਭਰ 'ਚ ਦੋ ਲੱਖ 74 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 6,215 ਲੋਕਾ ਦੀ ਮੌਤ ਹੋ ਚੁੱਕੀ ਹੈ।
ਹੁਣ ਤਕ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਇਕ ਕਰੋੜ, 95 ਲੱਖ, 23 ਹਜ਼ਾਰ ਤੋ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾ 'ਚੋਂ 07,22,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਹੀ ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਇਕ ਕਰੋੜ, 25 ਲੱਖ ਤੋਂ ਪਾਰ ਪਹੁੰਚ ਗਿਆ।
ਦੁਨੀਆਂ ਭਰ 'ਚ ਅਜੇ ਵੀ 62,67,000 ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਨਾਲ ਐਕਟਿਵ ਹਨ। ਅਮਰੀਕਾ ਅਜੇ ਵੀ ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਜਿੱਥੇ ਹੁਣ ਤਕ 50 ਲੱਖ, 95 ਹਜ਼ਾਰ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ 'ਚੋਂ ਇਕ ਲੱਖ, 64 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 63 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਜਦਕਿ 1,289 ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਬ੍ਰਾਜ਼ੀਲ 'ਚ ਵੀ ਕੋਰੋਨਾ ਕਹਿਰ ਬਰਕਰਾਰ ਹੈ। ਬ੍ਰਾਜ਼ੀਲ 'ਚ 24 ਘੰਟਿਆਂ 'ਚ ਵਾਇਰਸ ਦੇ 49 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਕੇਰਲ 'ਚ ਵਾਪਰੇ ਜਹਾਜ਼ ਹਾਦਸੇ ਦਾ ਦੁਖਦਾਈ ਬਿਰਤਾਂਤ, ਇਸ ਤਰ੍ਹਾਂ ਦਾ ਸੀ ਮਾਹੌਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ