ਦੁਨੀਆਂ 'ਚ ਮੁੜ ਵਧ ਰਿਹਾ ਕੋਰੋਨਾ ਦਾ ਕਹਿਰ, ਇਕ ਦਿਨ 'ਚ ਤਿੰਨ ਲੱਖ ਤੋਂ ਵੱਧ ਮਾਮਲੇ, 5,000 ਤੋਂ ਜ਼ਿਆਦਾ ਮੌਤਾਂ
ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, ਤਿੰਨ ਲੱਖ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਸ 'ਚ 9 ਲੱਖ, 50 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 20 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ।
Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਫਤਾਰ ਇਕ ਵਾਰ ਫਿਰ ਤੇਜ਼ੀ ਨਾਲ ਵਧਣ ਲੱਗੀ ਹੈ। ਲਗਾਤਾਰ ਦੂਜੇ ਦਿਨ ਦੁਨੀਆਂ 'ਚ ਤਿੰਨ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 9 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ ਇਕ ਦਿਨ 'ਚ ਦੁਨੀਆਂ 'ਚ ਤਿੰਨ ਲੱਖ, 6 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 5, 432 ਲੋਕਾਂ ਦੀ ਮੌਤ ਹੋ ਗਈ।
ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, ਤਿੰਨ ਲੱਖ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਸ 'ਚ 9 ਲੱਖ, 50 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 20 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 73 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਪਹਿਲਾ ਨੰਬਰ ਹੈ। ਜਿੱਥੇ ਹੁਣ ਤਕ 68 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 35 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ ਵੀ ਪਿਛਲੇ ਇਕ ਦਿਨ 'ਚ 35 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਦੂਜੇ ਨੰਬਰ 'ਤੇ ਪਹੁੰਚ ਚੁੱਕੇ ਭਾਰਤ 'ਚ ਰੋਜ਼ਾਨਾ ਤੇਜ਼ੀ ਨਾਲ ਮਾਮਲੇ ਸਾਹਮਣੇ ਆ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ