Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਅਜੇ ਵੀ ਕੌਮਾਂਤਰੀ ਪੱਧਰ 'ਤੇ ਵੱਖ-ਵੱਖ ਦੇਸ਼ਾਂ 'ਚ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 93 ਹਜ਼ਾਰ ਨਵੇਂ ਕੇਸ ਦਰਜ ਕੀਤੇ ਗਏ ਤੇ 5,297 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ 'ਚ ਦੋ ਲੱਖ, 33 ਹਜ਼ਾਰ ਮਰੀਜ਼ ਠੀਕ ਹੋਏ ਹਨ।


ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 30 ਲੱਖ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 98 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 44 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 76 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।


ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਜਿੱਥੇ ਹੁਣ ਤਕ 72 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਅਮਰੀਕਾ 'ਚ 43 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਬ੍ਰਾਜ਼ੀਲ 'ਚ 24 ਘੰਟਿਆਂ 'ਚ 25 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਦੋ ਨੰਬਰ 'ਤੇ ਪਹੁੰਚ ਚੁੱਕੇ ਭਾਰਤ 'ਚ ਇਸ ਵੇਲੇ ਸਭ ਤੋਂ ਵੱਧ ਤੇਜ਼ੀ ਨਾਲ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ