Corona virus: ਦੁਨੀਆਂ 'ਚ ਕੋਰਨਾ ਵਾਇਰਸ ਦੇ ਕੇਸਾਂ ਦਾ ਗ੍ਰਾਫ ਇਕ ਵਾਰ ਫਿਰ ਉੱਪਰ ਚੜਿਆ ਹੈ। ਬੀਤੇ ਇਕ ਦਿਨ 'ਚ 3.42 ਲੱਖ ਕੋਰੋਨਾ ਮਾਮਲੇ ਸਾਹਮਣੇ ਆਏ ਅਤੇ 5,882 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦੋ ਅਕਤੂਬਰ ਨੂੰ ਇਕ ਦਿਨ 'ਚ ਸਭ ਤੋਂ ਜ਼ਿਆਦਾ 3.26 ਲੱਖ ਮਾਮਲੇ ਸਾਹਮਣੇ ਆਏ ਸਨ। ਬੀਤੇ 24 ਘੰਟੇ 'ਚ ਭਾਰਤ ਤੇ ਅਮਰੀਕਾ ਤੋਂ ਬਾਅਦ ਬ੍ਰਾਜ਼ੀਲ, ਫਰਾਂਸ, ਅਰਜਨਟੀਨਾ, ਇੰਗਲੈਂਡ, ਰੂਸ ਅਤੇ ਕੋਲੰਬੀਆਂ 'ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ ਹਨ।


ਸਭ ਤੋਂ ਜ਼ਿਆਦਾ ਮੌਤਾਂ ਭਾਰਤ 'ਚ ਹੋਈਆਂ ਹਨ। ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ 'ਚ ਦੂਜਾ ਨੰਬਰ ਭਾਰਤ ਦਾ ਹੈ। ਦੁਨੀਆਂ ਭਰ ਚ ਹੁਣ ਤਕ ਤਿੰਨ ਕਰੋੜ, 63 ਲੱਖ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 59 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਦੋ ਕਰੋੜ, 74 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 79 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ ਯਾਨੀ ਕਿ ਫਿਲਹਾਲ ਏਨੇ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਪੰਜਾਬ 'ਚ ਸੋਸ਼ਲ ਡਿਸਟੈਂਸਿੰਗ ਘਟਣ ਦੇ ਨਾਲ ਹੀ ਘਟੇ ਕੋਰੋਨਾ ਕੇਸ


ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਅਜੇ ਵੀ ਪਹਿਲਾ ਨੰਬਰ ਹੈ। ਜਿੱਥੇ ਹੁਣ ਤਕ 77 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 48 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 31 ਹਜ਼ਾਰ ਕੇਸ ਸਾਹਮਣੇ ਆਏ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ