Corona virus: ਦੁਨੀਆਂ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਵਾਧਾ ਮੁੜ ਤੋਂ ਜਾਰੀ ਹੋ ਗਿਆ ਹੈ। ਪਹਿਲੀ ਵਾਰ ਕੌਮਾਂਤਰੀ ਪੱਧਰ 'ਤੇ ਸਾਢੇ ਤਿੰਨ ਲੱਖ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ 3.58 ਲੱਖ ਕੋਰੋਨਾ ਕੇਸ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ 'ਚ 5,808 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ। ਦੁਨੀਆਂ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਹਰ ਦਿਨ ਭਾਰਤ 'ਚ ਹੋ ਰਹੀਆਂ ਹਨ। ਭਾਰਤ ਤੋਂ ਬਾਅਦ ਅਮਰੀਕਾ, ਬ੍ਰਾਜ਼ੀਲ, ਅਰਜਨਟੀਨਾ, ਮੈਕਸੀਕੋ, ਸਪੇਨ ਤੇ ਇਰਾਨ 'ਚ ਮੌਤਾਂ ਹੋ ਰਹੀਆਂ ਹਨ।


ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 71 ਲੱਖ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 10 ਲੱਖ, 72 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਦੋ ਕਰੋੜ, 79 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 81 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।


ਖੇਤੀ ਬਿੱਲਾਂ 'ਤੇ ਕੈਪਟਨ ਦੇ ਸੁਖਬੀਰ ਬਾਦਲ ਨੂੰ ਤਿੰਨ ਸਵਾਲ


ਦਿੱਲੀ ਹਾਈਕੋਰਟ ਵੱਲੋਂ ਹਵਾਰਾ ਦੇ ਕੇਸਾਂ ਦਾ ਰਿਕਾਰਡ ਤਿਆਰ ਕਰਨ ਦੇ ਆਦੇਸ਼


ਭਾਰਤ ਇਕਲੌਤਾ ਦੇਸ਼ ਹੈ ਜਿੱਥੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਪਰ ਇਸ ਦੇ ਬਾਵਜੂਦ ਦੁਨੀਆਂ ਭਰ 'ਚ ਕੋਰੋਨਾ ਮਾਮਲਿਆਂ 'ਚ ਪਹਿਲਾ ਨੰਬਰ ਅਜੇ ਵੀ ਅਮਰੀਕਾ ਦਾ ਹੈ। ਜਿੱਥੇ ਪਿਛਲੇ 24 ਘੰਟਿਆਂ 'ਚ 60 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ। ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ 'ਚ 27 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।


ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ