Corona virus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਵੱਡੀ ਚਿੰਤਾਂ ਦੀ ਗੱਲ ਇਹ ਹੈ ਕਿ ਦੁਨੀਆਂ 'ਚ ਪਹਿਲੀ ਵਾਰ ਇਕ ਦਿਨ 'ਚ ਚਾਰ ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਵਧੇ ਹਨ। 24 ਘੰਟੇ 'ਚ ਰਿਕਾਰਡ 4.12 ਲੱਖ ਕੋਰੋਨਾ ਮਾਮਲਾ ਸਾਹਮਣੇ ਹਨ। ਇਸ ਤੋਂ ਇਕ ਦਿਨ ਪਹਿਲਾਂ ਸਭ ਤੋਂ ਜ਼ਿਆਦਾ 3.97 ਲੱਖ ਕੇਸ ਆਏ ਹਨ। ਇਸ ਖਤਰਨਾਕ ਬਿਮਾਰੀ ਕਾਰਨ ਮੌਤ ਦੀ ਸੰਖਿਆਂ ਵੀ ਵਧੀ ਹੈ। ਬੀਤੇ ਦਿਨ 6,185 ਲੋਕਾਂ ਦੀ ਮੌਤ ਹੋ ਗਈ।


ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 95 ਲੱਖ, 65 ਹਜ਼ਾਰ ਲੋਕ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 11 ਲੱਖ, 8 ਹਜ਼ਾਰ, 617 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ ਤੇ ਉਹ ਦੋ ਕਰੋੜ, 96 ਲੱਖ, 48 ਹਜ਼ਾਰ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ ਸਿਰਫ 88 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।


LAC 'ਤੇ ਹਥਿਆਰਾਂ ਨਾਲ ਚੀਨੀ ਫੌਜ ਦੀ ਮੌਜੂਦਗੀ ਗੰਭੀਰ ਚੁਣੌਤੀ- ਜੈਸ਼ੰਕਰ


ਕਰਤਾਰਪੁਰ ਕੌਰੀਡੋਰ ਖੋਲ੍ਹਣ 'ਤੇ ਪਕਿਸਤਾਨ ਦੀ ਅਦਾਲਤ ਨੇ ਇਮਰਾਨ ਸਰਕਾਰ 'ਤੇ ਚੁੱਕੇ ਸਵਾਲ


ਦੁਨੀਆਂ ਭਰ 'ਚ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਅਜੇ ਵੀ ਪਹਿਲਾ ਨੰਬਰ ਹੈ। ਜਿੱਥੇ ਹੁਣ ਤਕ 82 ਲੱਖ, 88 ਹਜ਼ਾਰ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 71 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 74 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ