World Coronavirus Update: ਦੁਨੀਆਂ ਭਰ 'ਚ ਕੋਰੋਨਾ ਮਹਾਮਾਰੀ ਦਾ ਗ੍ਰਾਫ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆਂ ਦੇ 218 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ 'ਚ 6 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ ਜਦਕਿ 10,757 ਲੋਕਾਂ ਦੀ ਮੌਤ ਹੋਈ ਹੈ। ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਇਟਲੀ, ਮੈਕਸੀਕੋ, ਫਰਾਂਸ, ਪੋਲੈਂਡ, ਬ੍ਰਿਟੇਨ, ਬ੍ਰਾਜ਼ੀਲ, ਰੂਸ ਤੇ ਭਾਰਤ 'ਚ ਸਭ ਤੋਂ ਜ਼ਿਆਦਾ ਕੋਰੋਨਾ ਕੇਸ ਆਏ ਹਨ।


ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ ਦੁਨੀਆਂ 'ਚ ਹੁਣ ਤਕ ਛੇ ਕਰੋੜ, 19 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 14 ਲੱਖ, 48 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਚਾਰ ਕਰੋੜ, 27 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 77 ਲੱਖ, 37 ਹਜ਼ਾਰ ਲੋਕ ਅਜੇ ਵੀ ਕੋਰੋਨਾ ਪ੍ਰਭਾਵਿਤ ਹਨ।


ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਜਿੱਥੇ ਸਭ ਤੋਂ ਤੇਜ਼ੀ ਨਾਲ ਕੋਰੋਨਾ ਮਾਮਲੇ ਵਧ ਰਹੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ ਇਕ ਲੱਖ, 60 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੂਜਾ ਨੰਬਰ ਭਾਰਤ ਦਾ ਹੈ ਜਿੱਥੇ ਹੁਣ ਤਕ ਕੁੱਲ 93 ਲੱਖ ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਤੀਜੇ ਨੰਬਰ 'ਤੇ ਕੋਰੋਨਾ ਪ੍ਰਭਾਵਿਤ ਮੁਲਕ ਬ੍ਰਾਜ਼ੀਲ ਹੈ ਜਦਕਿ ਚੌਥੇ 'ਤੇ ਫਰਾਂਸ ਪਹੁੰਚ ਗਿਆ ਹੈ।


ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ