ਦੁਨੀਆਂ ਭਰ 'ਚ ਇਕ ਦਿਨ 'ਚ 2.75 ਲੱਖ ਕੋਰੋਨਾ ਕੇਸ, 5,942 ਲੋਕਾਂ ਦੀ ਮੌਤ
ਕੋਰੋਨਾ ਵੈਕਸੀਨ ਬਣਾਉਣ ਦੇ ਯਤਨਾਂ ਦਰਮਿਆਨ ਹੀ ਆਏ ਦਿਨ ਰੋਜ਼ਾਨਾ ਲੱਖਾਂ ਮਾਮਲੇ ਸਾਹਮਣੇ ਆ ਰਹੇ ਹਨ। ਬੇਸ਼ੱਕ ਮੌਜੂਦਾ ਸਮੇਂ ਅਮਰੀਕਾ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ ਪਰ ਹੁਣ ਰੋਜ਼ਾਨਾ ਭਾਰਤ 'ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ।
Corona virus: ਦੁਨੀਆਂ ਦੇ 213 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਲਗਾਤਾਰ ਜਾਰੀ ਹੈ। ਰੋਜ਼ਾਨਾ ਦੋ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਿੰਨ ਕਰੋੜ ਦੇ ਕਰੀਬ ਲੋਕ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਵੀ ਹੋਏ ਹਨ। ਪਿਛਲ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ 75 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 5,942 ਲੋਕਾਂ ਦੀ ਮੌਤ ਹੋ ਗਈ।
ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 97 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 38 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 15 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 72 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਅਮਰੀਕਾ ਤੇ ਬ੍ਰਾਜ਼ੀਲ ਜਿਹੇ ਮੁਲਕਾਂ 'ਚ ਕੋਰੋਨਾ ਮਾਮਲਿਆਂ ਤੇ ਮੌਤਾਂ ਦੇ ਅੰਕੜਿਆਂ 'ਚ ਕਮੀ ਆਈ ਹੈ। ਮੌਜੂਦਾ ਸਮੇਂ ਭਾਰਤ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।
ਇਸ ਦੇ ਬਾਵਜੂਦ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਭਾਰਤ ਪਹਿਲੇ ਨੰਬਰ 'ਤੇ ਹੈ। ਜਿੱਥੇ 68 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 36 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਦੂਜੇ ਨੰਬਰ 'ਤੇ ਪਹੁੰਚ ਚੁੱਕੇ ਭਾਰਤ 'ਚ ਹਰ ਦਿਨ ਸਭ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ